ਮੇਖ : ਸਰਕਾਰੀ ਕੰਮਾਂ ਲਈ ਸਿਤਾਰਾ ਕਿਉਂਕਿ ਚੰਗਾ ਹੈ, ਇਸ ਲਈ ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਨਿਪਟਾਓ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਵੀ ਆਪ ਦੀ ਧਾਕ-ਪੈਠ ਬਣੀ ਰਹੇਗੀ।
ਸਿੰਘ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਅਤੇ ਨਾ ਹੀ ਉਨ੍ਹਾਂ ਦੀ ਨੈਗੇਟਿਵ ਸੋਚ ਦਾ ਘੱਟ ਮੁਲਾਂਕਣ ਕਰੋ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਕੋਈ ਸਕੀਮ ਵੀ ਸਿਰੇ ਚੜ੍ਹੇਗੀ।
ਤੁਲਾ : ਕਿਸੇ ਅਦਾਲਤੀ ਕੰਮ ਲਈ ਯਤਨ ਕਰਨ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਤੇਜ ਪ੍ਰਭਾਵ-ਦਬਦਬਾ, ਪੈਠ ਵਧੇਗੀ।
ਬ੍ਰਿਸ਼ਚਕ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣੇਗਾ।
ਧਨ : ਜਿਹੜੇ ਲੋਕ ਵਹੀਕਲਸ ਦੀ ਸੇਲ ਪਰਚੇਜ਼ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।
ਮਕਰ : ਕਾਰੋਬਾਰੀ ਦਸ਼ਾ ਸੁਖਦ, ਕਾਰੋਬਾਰੀ ਕੋਸ਼ਿਸ਼ਾਂ ਅਤੇ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।
ਕੁੰਭ : ਕਿਉਂਕਿ ਸਿਤਾਰਾ ਉਲਝਣਾਂ ਵਾਲਾ ਹੈ, ਇਸ ਲਈ ਕੋਈ ਵੀ ਜ਼ਰੂਰੀ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ, ਸਫਰ ਵੀ ਨਾ ਕਰੋ।
ਮੀਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿਅਾਂ, ਹਾਰਡ ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੰੂ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
5 ਦਸੰਬਰ 2024, ਵੀਰਵਾਰ
ਮੱਘਰ ਸੁਦੀ ਤਿੱਥੀ ਚੌਥ (ਦੁਪਹਿਰ 12.50 ਤੱਕ) ਅਤੇ ਮਗਰੋਂ ਤਿਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਕਰ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 20 , ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 14 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 3 ਸੂਰਜ ਉਦੇ ਸਵੇਰੇ 7.15 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ: ਉੱਤਰਾ ਖਾੜਾ (ਸ਼ਾਮ 5.27 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ , ਯੋਗ : ਵ੍ਰਿਧੀ (ਦੁਪਹਿਰ 12.28 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 12.50 ਤਕ),ਦਿਸ਼ਾ ਸ਼ੂਲ: ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਸ ਰਾਸ਼ੀ ਦੇ ਲੋਕ ਹੋ ਜਾਓ ਸਾਵਧਾਨ! ਸਾਲ 2025 ਲਿਆ ਸਕਦਾ ਵੱਡਾ ਬਦਲਾਓ
NEXT STORY