ਮੇਖ : ਵਪਾਰ ਅਤੇ ਕਾਰੋਬਾਰ ਦੀ ਦਸ਼ਾ ਬਿਹਤਰ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਵਿਚਾਰੋਗੇ, ਉਸ ’ਚ ਸਫਲਤਾ ਮਿਲੇਗੀ।
ਬ੍ਰਿਖ : ਉਲਝਣਾਂ ਨੂੰ ਜਗਾਈ ਰੱਖਣ ਵਾਲਾ ਸਿਤਾਰਾ, ਆਪ ਨੂੰ ਵਿਪਰੀਤ ਹਾਲਾਤ ਨਾਲ ਵੀ ਨਿਪਟਣਾ ਪੈ ਸਕਦਾ ਹੈ, ਨੁਕਸਾਨ ਦਾ ਵੀ ਡਰ।
ਮਿਥੁਨ : ਮਿੱਟੀ, ਰੇਤਾ, ਬੱਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮ–ਧੰਦੇ ’ਚ ਚੰਗਾ ਨਤੀਜਾ ਜਾਂ ਲਾਭ ਮਿਲੇਗਾ।
ਕਰਕ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕੇਗਾ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵਿਰੋਧੀ ਵੀ ਕਮਜ਼ੋਰ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਅਹਿਤਿਆਤ ਨਾਲ ਖਾਣਾ-ਪੀਣਾ ਸਹੀ ਰਹੇਗਾ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ ਪਰ ਮਨ ਕੁਝ ਅਸ਼ਾਂਤ ਜਿਹਾ ਰਹੇਗਾ।
ਬ੍ਰਿਸ਼ਚਕ : ਵਿਰੋਧੀਆਂ ਨੂੰ ਨਾ ਤਾਂ ਲਿਫਟ ਦਿਓ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਧਨ : ਕਿਸੇ ਧਾਰਮਿਕ-ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ’ਚ ਜੀਅ ਲੱਗੇਗਾ।
ਮਕਰ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਮਿੱਤਰਾਂ, ਵੱਡੇ ਲੋਕਾਂ ਨਾਲ ਮੇਲ ਮਿਲਾਪ ਫਰੂਟਫੁਲ, ਆਪ ਦਾ ਪ੍ਰਭਾਵ ਦਬਦਬਾ ਬਣਿਆ ਰਹੇਗਾ, ਵਿਰੋਧੀ ਵੀ ਕਮਜ਼ੋਰ-ਤੇਜਹੀਣ ਰਹਿਣਗੇ।
ਮੀਨ : ਧਨ ਲਾਭ ਵਾਲਾ ਸਿਤਾਰਾ ਬਿਹਤਰ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਕਾਰੋਬਾਰੀ ਟੂਰ ਵੀ ਲਾਭਕਾਰੀ ਰਹੇਗਾ।
12 ਦਸੰਬਰ 2024, ਵੀਰਵਾਰ
ਮੱਘਰ ਸੁਦੀ ਤਿੱਥੀ ਦੁਆਦਸ਼ੀ (ਰਾਤ 10.27 ਤਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮੇਖ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 21 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ-ਸਾਨੀ, ਤਰੀਕ : 10, ਸੂਰਜ ਉਦੇ ਸਵੇਰੇ 7.21 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਸ਼ਵਨੀ (ਸਵੇਰੇ 9.53 ਤਕ) ਅਤੇ ਮਗਰੋਂ ਨਕੱਸ਼ਤਰ ਭਰਣੀ, ਯੋਗ : ਪਰਿਧ (ਬਾਅਦ ਦੁਪਹਿਰ 3.23 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 9.53 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਵ, ਦਿਵਸ ਅਤੇ ਤਿਉਹਾਰ: ਅਖੰਡ ਦੁਆਦਸ਼ੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਪ੍ਰੇਸ਼ਾਨੀ ਵਾਲਾ, ਤੁਲਾ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਅਸ਼ਾਂਤ
NEXT STORY