ਮੇਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਆਪ ਦੇ ਪੱਖ ਨੂੰ ਧਿਆਨ-ਹਮਦਰਦੀ ਨਾਲ ਸੁਣਨਗੇ।
ਬ੍ਰਿਖ : ਮਿੱਤਰ ਅਤੇ ਕੰਮਕਾਜੀ ਸਾਥੀ ਆਪ ਨਾਲ ਤਾਲਮੇਲ ਰੱਖਣਗੇ, ਸਹਿਯੋਗ ਕਰਨਗੇ ਅਤੇ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ।
ਮਿਥੁਨ : ਸੀ ਅਤੇ ਪੈਟ੍ਰੋਲੀਅਮ ਉਤਪਾਦਾਂ, ਰੰਗ ਰੋਗਨ, ਕੈਮੀਕਲਜ਼ ਦਾ ਕੰਮ ਕਰਨ ਵਾਲਿਆਂ ਦੀ ਫਾਇਨਾਂਸ਼ੀਅਲ ਪੁਜ਼ੀਸ਼ਨ ਕੰਫਰਟੇਬਲ ਰਹੇਗੀ, ਇੱਜ਼ਤ- ਮਾਣ ਦੀ ਪ੍ਰਾਪਤੀ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਹਾਈ ਮੋਰੇਲ ਕਰ ਕੇ ਆਪ ਮੁਸ਼ਕਿਲ ਦਿਸਣ ਵਾਲੇ ਕੰਮ ਨੂੰ ਵੀ ਹੱਥ ’ਚ ਲੈਣ ਦਾ ਹੌਸਲਾ ਰੱਖੋਗੇ।
ਸਿੰਘ : ਸਮਾਂ ਖਰਚਿਆਂ ਵਾਲਾ ਪਰ ਜ਼ਿਆਦਾ ਖਰਚ ਜਾਇਜ਼ ਹੀ ਹੋਣਗੇ, ਨੁਕਸਾਨ ਦਾ ਵੀ ਡਰ, ਨਾ ਤਾਂ ਲਾਪਰਵਾਹੀ ਨਾਲ ਕਾਰੋਬਾਰੀ ਕੰਮ ਕਰੋ ਅਤੇ ਨਾ ਹੀ ਟੂਰਿੰਗ ਕਰੋ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ ਵੀ ਫਰੂਟਫੁੱਲ ਰਹੇਗੀ।
ਤੁਲਾ : ਕਿਸੇ ਵੱਡੇ ਆਦਮੀ ਜਾਂ ਅਫ਼ਸਰ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਿਸਆ ਹੱਲ ਹੋ ਸਕਦੀ ਹੈ, ਸ਼ਤਰੂ ਤੇਜਹੀਣ ਰਹਿਣਗੇ।
ਬ੍ਰਿਸ਼ਚਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਯਤਨ ਕਰਨ ’ਤੇ ਕੋਈ ਪ੍ਰੋਗਰਾਮ ਵੀ ਸਿਰੇ ਚੜ੍ਹੇਗਾ।
ਧਨ : ਪੇਟ ਦੀ ਸੰਭਾਲ ਰੱਖੋ, ਪਰਹੇਜ਼ ਨਾਲ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ।
ਮਕਰ : ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਸਮਾਂ ਕਮਜ਼ੋਰ ਅਤੇ ਵਿਪਰੀਤ ਹਾਲਾਤ ਰੱਖਣ ਵਾਲਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਨੂੰ ਜ਼ਰੂਰਤ ਤੋਂ ਜ਼ਿਆਦਾ ਲਿਫ਼ਟ ਦਿਓ।
ਮੀਨ : ਕੰਮਕਾਜੀ ਕੋਸ਼ਿਸ਼ਾਂ ਸਫਲ ਹੋਣਗੀਆਂ, ਉਦੇਸ਼ ਮਨੋਰਥ ਵੀ ਸਿਰੇ ਚੜ੍ਹ ਸਕਦੇ ਹਨ, ਧਾਰਮਿਕ ਕੰਮਾਂ ’ਚ ਰੁਚੀ, ਵੈਸੇ ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
19 ਦਸੰਬਰ 2024, ਵੀਰਵਾਰ
ਪੋਹ ਸੁਦੀ ਤਿੱਥੀ ਚੌਥ (ਸਵੇਰੇ 10.03 ਤੱਕ) ਅਤੇ ਮਗਰੋਂ ਤਿਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕਰਕ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : ਪੋਹ ਪ੍ਰਵਿਸ਼ਟੇ 5 , ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 28 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 17, ਸੂਰਜ ਉਦੇ ਸਵੇਰੇ 7.26 ਵਜੇ, ਸੂਰਜ ਅਸਤ ਸ਼ਾਮ 5.25 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਸ਼ਲੇਖਾ (19-20 ਮੱਧ ਰਾਤ 2 ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਵੈਧ੍ਰਿਤੀ (ਸ਼ਾਮ 6.34 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ :ਕਰਕ ਰਾਸ਼ੀ ’ਤੇ (19-20 ਮੱਧ ਰਾਤ 2 ਵਜੇ ਤੱਕ), ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, 19-20 ਮੱਧ ਰਾਤ 2 ਵਜੇ ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ: ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦੇ ਕੰਮ ਦੇਣਗੇ ਚੰਗੇ ਨਤੀਜੇ, ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ
NEXT STORY