ਮੇਖ : ਕਿਸੇ ਵੱਡੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਖ : ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਵੈਸੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਮਿਥੁਨ : ਖਾਣ-ਪੀਣ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਸਫਰ ਵੀ ਨਾ ਕਰੋ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਭੱਜਦੌੜ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਸਿੰਘ : ਟੈਂਸ-ਡਿਸਟਰਬ ਅਤੇ ਡਰੇ-ਡਰੇ ਮਨ ਕਰ ਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਨੁਕਸਾਨ ਦਾ ਡਰ।
ਕੰਨਿਆ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਸਕੀਮਾਂ, ਪ੍ਰੋਗਰਾਮਾਂ ਅਤੇ ਭੱਜ-ਦੌੜ ਚੰਗਾ ਨਤੀਜਾ ਦੇਣਗੀਆਂ, ਅਰਥ ਦਸ਼ਾ ਸੁਖਦ ਰਹੇਗੀ।
ਤੁਲਾ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਸ਼ਚਕ : ਕਿਸੇ ਵੱਡੇ ਆਦਮੀ ਦੀ ਮਦਦ-ਸਹਿਯੋਗ ਲੈਣ ਲਈ, ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਹਮਦਰਦੀ ਨਾਲ ਸੁਣੇਗਾ।
ਧਨ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਸੰਵਾਰਨ ਅਤੇ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਟੂਰਿੰਗ ਫਰੂਟਫੁਲ ਰਹੇਗੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕਿਸੇ ਯਤਨ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ ਪਰ ਮਨ ਕੁਝ ਡਿਸਟਰਬ ਜਿਹਾ ਰਹੇਗਾ।
ਕੁੰਭ : ਕਿਉਂਕਿ ਸਿਤਾਰਾ ਨੁਕਸਾਨ ਅਤੇ ਪ੍ਰੇਸ਼ਾਨੀ ਦੇਣ ਵਾਲਾ ਹੈ, ਇਸ ਲਈ ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮਾਂ ’ਚ ਚੌਕਸੀ ਵਰਤੋਂ।
ਮੀਨ : ਲੋਹਾ, ਲੋਹਾ ਮਸ਼ੀਨਰੀ, ਹਾਰਡ ਵੇਅਰ, ਲੋਹੇ ਦੇ ਬਣੇ ਸਾਮਾਨ ਦਾ ਕੰਮ ਧੰਦਾ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
2 ਜਨਵਰੀ 2025, ਵੀਰਵਾਰ
ਪੋਹ ਸੁਦੀ ਤਿੱਥੀ ਤੀਜ (2-3 ਮੱਧ ਰਾਤ 10.09 ਤੱਕ) ਅਤੇ ਮਗਰੋਂ ਤਿਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਮਕਰ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :12 (ਪੋਹ), ਹਿਜਰੀ ਸਾਲ 1446, ਮਹੀਨਾ : ਰਜਬ, ਤਰੀਕ : 1, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.33 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼੍ਰਵਣ (ਰਾਤ 11.11 ਤਕ) ਅਤੇ ਮਗਰੋਂ ਨਕੱਸ਼ਤਰ ਧਨਿਸ਼ਠਾ, ਯੋਗ: ਹਰਸ਼ਣ (ਬਾਅਦ ਦੁਪਹਿਰ 2.58 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ),ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ:- ਰਜਬ (ਮੁਸਲਿਮ) ਮਹੀਨਾ ਸ਼ੁਰੂ, ਉਰਸ ਮੋਇਨ ਉਲਦੀਨ ਚਿਸਤੀ (ਅਜਮੇਰ ਸ਼ੁਰੂ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲਿਆਂ ਨੂੰ ਦੁਸ਼ਮਣ ਕਰਨਗੇ ਪਰੇਸ਼ਾਨ, ਤੁਲਾ ਰਾਸ਼ੀ ਵਾਲਿਆਂ ਨੂੰ ਹੋਵੇਗੀ ਮਾਣ-ਸਨਮਾਨ ਦੀ ਪ੍ਰਾਪਤੀ
NEXT STORY