ਮੇਖ : ਕੰਮਕਾਜੀ ਦਸ਼ਾ ਬਿਹਤਰ, ਸਫਲਤਾ ਸਾਥ ਦੇਵੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ-ਅਪਰੋਚ ਰਹੇਗੀ।
ਬ੍ਰਿਖ : ਸ਼ਤਰੂ ਆਪ ਦੀ ਲੱਤ ਖਿੱਚਣ ਅਤੇ ਆਪ ਲਈ ਮੁਸ਼ਕਲਾਂ ਪੈਦਾ ਕਰਨ ਦੇ ਕੰਮ ’ਚ ਲੱਗੇ ਰਹਿਣਗੇ, ਨੁਕਸਾਨ ਦਾ ਵੀ ਡਰ, ਸਫਰ ਵੀ ਟਾਲ ਦੇਣਾ ਬਿਹਤਰ ਰਹੇਗਾ।
ਮਿਥੁਨ : ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਧਿਆਨ, ਆਪ ਦੇ ਕਿਸੇ ਕੰਮ ਨੂੰ ਸੰਵਾਰਨ ਲਈ ਸੰਤਾਨ ਦਾ ਰੋਲ ਬੜਾ ਹੈਲਪਫੁਲ ਹੋ ਸਕਦਾ ਹੈ।
ਕਰਕ : ਜ਼ਮੀਨੀ ਅਦਾਲਤੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਇੱਜ਼ਤ ਮਾਣ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਕੰਮਕਾਜੀ ਸਾਥੀ ਆਪ ਨਾਲ ਤਾਲਮੇਲ ਰੱਖਣਗੇ, ਸਹਿਯੋਗ ਕਰਨਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ।
ਕੰਨਿਆ : ਅਰਥ ਦਸ਼ਾ ਕੰਫਰਟੇਬਲ ਰਹੇਗੀ, ਭੱਜਦੌੜ ਕਰਨ ’ਤੇ ਕੋਈ ਕੰਮਕਾਜੀ ਸਮੱਸਿਆ ਸੁਲਝਣ ਦੇ ਨੇੜੇ ਪਹੁੰਚ ਸਕਦੀ ਹੈ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਸਰਦੀ ਦੀ ਸ਼ਿਕਾਇਤ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।
ਬ੍ਰਿਸ਼ਚਕ : ਆਪਣੇ ਆਪ ਨੂੰ ਬੇਗਾਨੇ ਪੰਗਿਆਂ ਝਮੇਲਿਆਂ ਤੋਂ ਬਚਾ ਕੇ ਰੱਖੋ, ਕਿਉਂਕਿ ਬਗੈਰ ਕਿਸੇ ਕਾਰਨ ਹੀ ਉਲਝਣ-ਸਮੱਸਿਆ ਦੇ ਗਲੇ ਪੈਣ ਦਾ ਡਰ।
ਧਨ : ਕਾਰੋਬਾਰੀ ਕੰਮਾਂ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਸਮੱਸਿਆ ਹੱਲ ਹੋ ਸਕਦੀ ਹੈ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਕਰ : ਸਰਕਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਧਿਆਨ।
ਮੀਨ : ਕਿਉਂਕਿ ਸਿਹਤ ਵਿਗੜੀ ਰਹਿ ਸਕਦੀ ਹੈ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਪਰਹੇਜ਼ ਨਾਲ ਕਰੋ।
23 ਜਨਵਰੀ 2025, ਵੀਰਵਾਰ
ਮਾਘ ਵਦੀ ਤਿੱਥੀ ਨੌਮੀ (ਸ਼ਾਮ 5.38 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਧਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 10 , ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 3 (ਮਾਘ), ਹਿਜਰੀ ਸਾਲ 1446, ਮਹੀਨਾ : ਰਜਬ, ਤਰੀਕ : 22, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.51 ਵਜੇ (ਜਲੰਧਰ ਟਾਈਮ), ਨਕਸ਼ੱਤਰ: ਵਿਸ਼ਾਖਾ (23-24 ਮੱਧ ਰਾਤ 5.08 ਤੱਕ) ਅਤੇ ਮਗਰੋਂ ਨਕੱਸ਼ਤਰ ਅਨੁਰਾਧਾ, ਯੋਗ : ਗੰਡ (23-24 ਮੱਧ ਰਾਤ 5.07 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਤੁਲਾ ਰਾਸ਼ੀ ’ਤੇ (ਰਾਤ 10.33 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (24 ਜਨਵਰੀ ਸਵਰੇ 6.32 ਤਕ),ਦਿਸ਼ਾ ਸ਼ੂਲ: ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ ਦਿਵਸ ਅਤੇ ਤਿਓਹਾਰ : ਨੇਤਾ ਜੀ ਸੁਭਾਸ਼ ਚੰਦਰ ਬੋਸ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਫਰੰਟ 'ਤੇ ਵਿਜਈ, ਕੰਨਿਆ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ
NEXT STORY