ਮੇਖ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਡੈਕੋਰੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕਾਰੋਬਾਰ ਦੀ ਦਸ਼ਾ ਚੰਗੀ, ਤਬੀਅਤ ’ਚ ਖੁਸ਼ਦਿਲੀ ਅਤੇ ਜ਼ਿੰਦਾਦਿਲੀ ਵੀ ਰਹੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਮਿਥੁਨ : ਖਰਚਿਆਂ ਦਾ ਜ਼ੋਰ, ਵੈਸੇ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਸਫਰ ਲਈ ਆਪਣੇ ਸਾਮਾਨ ਦਾ ਵੀ ਧਿਆਨ ਰੱਖੋ, ਕਿਉਂਕਿ ਹਾਨੀ ਪ੍ਰੇਸ਼ਾਨੀ ਰਹਿਣ ਦਾ ਡਰ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ ਵੀ ਲਾਭਕਾਰੀ ਰਹੇਗੀ।
ਸਿੰਘ : ਰਾਜਕੀ ਕੰਮਾਂ ’ਚ ਆਪ ਦਾ ਬੋਲਬਾਲਾ ਅਤੇ ਦਬਦਬਾ-ਦਨਦਨਾਹਟ ਬਣੀ ਰਹੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ’ਚ ਜੀਅ ਲੱਗੇਗਾ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖਣ ਵਾਲਾ, ਮਨ ਵੀ ਪ੍ਰੇਸ਼ਾਨ ਰਹੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪਣੇ ਚੰਚਲ ਹੁੰਦੇ ਅਤੇ ਜ਼ਿੰਦਾਦਿਲ ਮਨ ’ਤੇ ਜ਼ਬਤ ਰੱਖੋ, ਵੈਸੇ ਫੈਮਿਲੀ ਫਰੰਟ ’ਤੇ ਮਿਠਾਸ ਰਹੇਗੀ।
ਧਨ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀ ਪ੍ਰੇਸ਼ਾਨੀ ਵਧ ਸਕਦੀ ਹੈ, ਇਸ ਲਈ ਹਰ ਪੱਖੋਂ ਸੰਭਲ ਕੇ ਰਹਿਣਾ ਸਹੀ ਰਹੇਗਾ।
ਮਕਰ : ਸੰਤਾਨ ਆਪ ਦੇ ਪ੍ਰਤੀ ਸਾਫਟ ਸੁਪੋਰਟਿਵ ਰਹੇਗੀ, ਆਪ ਸੰਤਾਨ ਦੇ ਰੁਖ ’ਤੇ ਭਰੋਸਾ ਕਰ ਸਕਦੇ ਹੋ।
ਕੁੰਭ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਕੀਤੀ ਗਈ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਤਬੀਅਤ ’ਚ ਤੇਜ਼ੀ ਰਹੇਗੀ।
ਮੀਨ : ਮਿੱਤਰ, ਕੰਮਕਾਜੀ ਸਾਥੀ ਆਪ ਨਾਲ ਸਹਿਯੋਗ ਕਰਨਗੇ, ਤਾਲਮੇਲ ਰੱਖਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
6 ਫਰਵਰੀ 2025, ਵੀਰਵਾਰ
ਮਾਘ ਸੁਦੀ ਤਿੱਥੀ ਨੌਮੀ (ਰਾਤ 10.54 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮਿਥੁਨ ’ਚ
ਬੁੱਧ ਮਕਰ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 17 (ਮਾਘ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 7, ਸੂਰਜ ਉਦੇ ਸਵੇਰੇ 7.21 ਵਜੇ, ਸੂਰਜ ਅਸਤ ਸ਼ਾਮ 6.03 ਵਜੇ (ਜਲੰਧਰ ਟਾਈਮ), ਨਕਸ਼ੱਤਰ: ਕ੍ਰਿਤਿਕਾ (ਸ਼ਾਮ 7.30 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਬ੍ਰਹਮ (ਸ਼ਾਮ 6.42ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਘ ਗੁਪਤ ਨਵਰਾਤਰੇ ਸਮਾਮਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ 3 ਰਾਸ਼ੀਆਂ ਦੀ ਖੁੱਲ੍ਹਣ ਵਾਲੀ ਹੈ ਕਿਸਮਤ! ਬਣ ਸਕਦੇ ਹਨ ਸਾਰੇ ਰੁਕੇ ਕੰਮ
NEXT STORY