ਮੇਖ : ਸਿਹਤ ਦੀ ਸੰਭਾਲ ਰੱਖੋ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ ਜਿਹੜੀਆਂ ਆਪ ਦੀਆਂ ਤਬਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਬ੍ਰਿਖ : ਕੰਮਕਾਜ ਦੀ ਦਸ਼ਾ ਚੰਗੀ, ਜ਼ੋਰ ਲਗਾਉਣ ’ਤੇ ਸਫਲਤਾ ਮਿਲੇਗੀ ਪਰ ਘਰੇਲੂ ਫਰੰਟ ’ਤੇ ਪ੍ਰੇਸ਼ਾਨੀ, ਤਣਾਤਣੀ, ਖਿਚਾਤਣੀ ਰਹਿ ਸਕਦੀ ਹੈ।
ਮਿਥੁਨ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਮਨ ਵੀ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ।
ਕਰਕ : ਸੰਤਾਨ ਨਾਲ ਕਿਸੇ ਸਮੇਂ ਮਤਭੇਦ ਉਭਰ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਜੁੜੀ ਕੋਈ ਸਮੱਸਿਆ ਹੋਵੇ ਤਾਂ ਉਸ ਨੂੰ ਟੈਕਟਫੁਲੀ ਹੈਂਡਲ ਕਰੋ।
ਸਿੰਘ : ਕੋਈ ਵੀ ਅਦਾਲਤੀ ਕੰਮ ਹੱਥ ’ਚ ਨਾ ਲਓ, ਕਿਉਂਕਿ ਸਿਤਾਰਾ ਫੇਵਰੇਵਲ ਨਹੀਂ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕਾਂ ਨਾਲ ਨਾ ਤਾਂ ਨੇੜਤਾ ਰੱਖੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ, ਕਿਉਂਕਿ ਸਿਤਾਰਾ ਪ੍ਰੇਸ਼ਾਨੀ ਦੇਣ ਵਾਲਾ ਹੈ।
ਤੁਲਾ : ਕਿਉਂਕਿ ਸਿਤਾਰਾ ਆਰਥਿਕ ਤੌਰ ’ਤੇ ਕਮਜ਼ੋਰ ਹੈ, ਇਸ ਲਈ ਨਾ ਤਾਂ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਣ ਦਿਓ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ’ਚ ਸਫਲਤਾ ਮਿਲੇਗੀ ਪਰ ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ।
ਧਨ : ਧਿਆਨ ਰੱਖੋ ਕਿ ਉਲਝਣਾਂ-ਝਗੜਿਆਂ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ, ਨੁਕਸਾਨ ਦਾ ਵੀ ਡਰ।
ਮਕਰ : ਮਿੱਟੀ, ਰੇਤਾ,ਬੱਜਰੀ, ਟਿੰਬਰ, ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਸਰਕਾਰੀ ਕੰਮਾਂ ਲਈ ਕਮਜ਼ੋਰ ਸਿਤਾਰੇ ਕਰ ਕੇ ਕਿਸੇ ਸਰਕਾਰੀ ਕੰਮ ਦੇ ਉਲਝਣ-ਵਿਗੜਣ ਦਾ ਡਰ।
ਮੀਨ : ਧਾਰਮਿਕ ਕੰਮਾਂ ’ਚ ਧਿਆਨ ਘੱਟ, ਗਲਤ ਕੰਮਾਂ ਵਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਸਫਰ ਵੀ ਨਹੀਂ ਕਰਨਾ ਚਾਹੀਦਾ।
20 ਫਰਵਰੀ 2025, ਵੀਰਵਾਰ
ਫੱਗਣ ਵਦੀ ਤਿੱਥੀ ਸਪਤਮੀ (ਸਵੇਰੇ 9.59 ਤਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਕੁੰਭ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 1 (ਮਾਘ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 21 , ਸੂਰਜ ਉਦੇ ਸਵੇਰੇ 7.08 ਵਜੇ, ਸੂਰਜ ਅਸਤ ਸ਼ਾਮ 6.15 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ, (ਦੁਪਹਿਰ 1.30 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਧਰੁਵ (ਪੁਰਵ ਦੁਪਹਿਰ 11.34 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ),ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਰ : ਰਾਸ਼ਟਰੀ ਸ਼ਕ ਫੱਗਣ ਮਹੀਨਾ ਸ਼ੁਰੂ, ਜਾਨਕੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਮਿਥੁਨ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਲੱਗੇਗਾ ਧਿਆਨ
NEXT STORY