ਮੇਖ : ਵੱਡੇ ਲੋਕਾਂ ਦੀ ਮਦਦ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫੁੱਲ ਹੋ ਸਕਦੀ ਹੈ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਠੰਡੀਆ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ।
ਕਰਕ : ਕਿਉਂਕਿ ਸਿਤਾਰਾ ਉਲਝਣਾਂ ਵਾਲਾ ਹੈ ਇਸ ਲਈ ਲਿਖਣ-ਪੜ੍ਹਨ ਦੇ ਕੰਮ ਅਹਿਤਿਆਤ ਨਾਲ ਕਰੋ, ਤਾਂ ਕਿ ਆਪ ਕਿਸੇ ਝਮੇਲੇ ’ਚ ਨਾ ਫਸ ਜਾਓ।
ਸਿੰਘ : ਸਿਤਾਰਾ ਧਨ ਲਾਭ ਵਾਲਾ, ਭੱਜਦੌੜ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ ਪਰ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ।
ਕੰਨਿਆ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਜਨਰਲ ਤੌਰ ’ਤੇ ਸਿਤਾਰਾ ਸਟ੍ਰਾਂਗ ਹੋਣ ਕਰ ਕੇ ਆਪ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਸਫ਼ਲ ਰਹੋਗੇ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ ਹੈ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸੰਤਾਨ ਪੱਖੋਂ ਕੁਝ ਪ੍ਰੇਸ਼ਾਨੀ ਰਹੇਗੀ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਇਸ ਲਈ ਖਾਣ-ਪਾਣ ’ਚ ਉਨ੍ਹਾਂ ਵਸਤਾਂ ਨੂੰ ਘੱਟ ਯੂਜ਼ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰ ਸਕਦੀਆਂ ਹੋਣ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਮਨ ਸਫ਼ਰ ਲਈ ਰਾਜ਼ੀ ਰਵੇਗਾ ਪਰ ਗਲੇ ’ਚ ਖਰਾਬੀ ਦਾ ਡਰ ਰਹੇਗਾ।
ਮਕਰ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਕੁੰਭ : ਇਰਾਦਿਆਂ ’ਚ ਮਜ਼ਬੂਤੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਅਰਥ ਦਸ਼ਾ ਵੀ ਸੁਖਦ।
ਮੀਨ : ਪ੍ਰਾਪਰਟੀ ਦੇ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਆਪਣੇ ਗੁੱਸਾ ’ਤੇ ਜ਼ਬਤ ਰੱਖਣਾ ਸਹੀ ਰਹੇਗਾ।
4 ਅਪ੍ਰੈਲ 2025, ਸ਼ੁੱਕਰਵਾਰ
ਚੇਤ ਸੁਦੀ ਤਿੱਥੀ ਸਪਤਮੀ (ਰਾਤ 8.13 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮਿਥੁਨ ’ਚ
ਮੰਗਲ ਕਰਕ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਚੇਤ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 14 (ਚੇਤ), ਹਿਜਰੀ ਸਾਲ 1446, ਮਹੀਨਾ : ਸ਼ਵਾਲ, ਤਰੀਕ : 5, ਸੂਰਜ ਉਦੇ ਸਵੇਰੇ 6.17 ਵਜੇ, ਸੂਰਜ ਅਸਤ ਸ਼ਾਮ 6.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (4 ਅਪ੍ਰੈਲ ਦਿਨ ਰਾਤ ਅਤੇ 5 ਨੂੰ ਸਵੇਰੇ 5.21 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਸ਼ੋਭਨ (ਰਾਤ 9.45 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 8.13 ’ਤੇ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ, ਦਿਸ਼ਾ ਲਈ ਰਾਹੂਕਾਲ ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਤੌਰ ’ਤੇ ਵਧੀਆ ਰਹੇਗਾ, ਦੇਖੋ ਆਪਣੀ ਰਾਸ਼ੀ
NEXT STORY