ਮੇਖ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਣ ਦੀ ਆਸ, ਸ਼ੱਤਰੂ ਕਮਜ਼ੋਰ ਤੇਜਹੀਣ ਰਹਿਣਗੇ, ਜਨਰਲ ਹਾਲਾਤ ਵੀ ਸੁਧਰੇ ਰਹਿਣਗੇ।
ਬ੍ਰਿਖ : ਕਿਸੇ ਵੱਡੇ ਆਦਮੀ ਨਾਲ ਮੇਲ ਮਿਲਾਪ ਫਰੂਟਫੁੱਲ ਰਹੇਗਾ, ਮਿੱਤਰਾਂ ਸਾਥੀਆਂ ’ਤੇ ਆਪ ਦੀ ਪਕੜ, ਦਨਦਨਾਹਟ ਵਧੇਗੀ, ਤੇਜ ਪ੍ਰਭਾਅ ਬਣਿਆ ਰਹੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਜ਼, ਰੰਗ-ਰੋਗਨ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਤਬੀਅਤ ਅਤੇ ਮੂਡ ’ਚ ਖੁਸ਼ਦਿਲੀ ਰਹੇਗੀ।
ਸਿੰਘ : ਖਰਚਿਆਂ ਦਾ ਜ਼ੋਰ, ਪਰ ਚੰਗਾ ਪਹਿਲੂ ਇਹ ਹੈ ਕਿ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ।
ਕੰਨਿਆ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਿਲ ਹਟੇਗੀ।
ਤੁਲਾ : ਰਾਜਕੀ ਕੰਮਾਂ ’ਚ ਆਪ ਦੀ ਪੈਠ ਧਾਕ ਵਧੇਗੀ, ਭੱਜਦੌੜ ਫਰੂਟਫੁੱਲ ਰਹੇਗੀ, ਜਨਰਲ ਹਾਲਾਤ ਬਿਹਤਰ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਯਤਨ ਅਤੇ ਭੱਜਦੌੜ ਕਰਨ ’ਤੇ ਆਪ ਦੀ ਪ੍ਰੋਗਰਾਮਿੰਗ ਅਤੇ ਪਲਾਨਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਧਿਆਨ ਰੱਖੋ ਕਿ ਚੰਗੀ ਭਲੀ ਸਿਹਤ ਅਚਾਨਕ ਵਿਗੜ ਨਾ ਜਾਵੇ, ਸਿਹਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਯੂਜ਼ ਨਾ ਕਰੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਰਹੇਗਾ।
ਕੁੰਭ : ਵਿਰੋਧੀ ਕੈਂਪ ’ਚ ਕਿਸੇ ਮਹਿਲਾ ਦੀ ਮੌਜੂਦਗੀ ਆਪ ਦੀਆਂ ਪ੍ਰੇਸ਼ਾਨੀਆਂ ਨੂੰ ਵਧਾਉਣ ਵਾਲੀ ਹੈ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹੋ।
ਮੀਨ : ਸਟ੍ਰਾਂਗ ਸਿਤਾਰਾ, ਸੰਤਾਨ ਦਾ ਰੁਖ ਸਹਿਯੋਗੀ ਅਤੇ ਸੁਪਰੋਟਿਵ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ, ਆਪ ਦਾ ਪ੍ਰਭਾਅ-ਦਬਦਬਾ ਬਣਿਆ ਰਹੇਗਾ।
25 ਜੁਲਾਈ 2025, ਸ਼ੁੱਕਰਵਾਰ
ਸਾਉਣ ਸੁਦੀ ਤਿੱਥੀ ਏਕਮ (ਰਾਤ 11.24 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕਰਕ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਸਾਉਣ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 3 (ਸਾਉਣ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 29, ਸੂਰਜ ਉਦੇ ਸਵੇਰੇ 5.44 ਵਜੇ, ਸੂਰਜ ਅਸਤ : ਸ਼ਾਮ 7.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੱਖ (ਬਾਅਦ ਦੁਪਹਿਰ 4.01 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਵਜਰ (ਸਵੇਰੇ 7.28 ਤਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਬਾਅਦ ਦੁਪਹਿਰ 4.01 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਵਜੇ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸਾਉਣ ਸੁਦੀ ਪੱਖ, ਮੇਲਾ ਛਿਣਮਸਤਿਕਾ (ਮਾਤਾ ਚਿੰਤਪੁਰਨੀ), ਮੇਲਾ ਚਾਮੁੰਡਾ ਦੇਵੀ ਅਤੇ ਮੇਲਾ ਨੈਣਾ ਦੇਵੀ ਸ਼ੁਰੂ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ 'ਚ ਵਾਧਾ ਕਰਨ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY