ਮੇਖ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਕਦਮ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸਾੜਸਤੀ ਮੁਸ਼ਕਿਲਾਂ ਪ੍ਰੇਸ਼ਾਨੀਆਂ ਪੈਦਾ ਕਰਦੀ ਰਹੇਗੀ।
ਬ੍ਰਿਖ : ਅਦਾਲਤੀ ਕੰਮ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਕਦਮ ਬੜ੍ਹਤ ਵੱਲ ਰਹੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਮਿਥੁਨ : ਜਨਰਲ ਸਿਤਾਰਾ ਆਪ ਨੂੰ ਕੰਮਕਾਜੀ ਤੌਰ ’ਤੇ ਵਿਅਸਤ-ਐਕਟਿਵ ਰੱਖੇਗਾ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।
ਕਰਕ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ ਰਹੇਗੀ, ਭੱਜਦੌੜ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਵੀ ਹਟੇਗੀ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਜ਼ਬਤ ਰੱਖੋ।
ਕੰਨਿਆ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਆਪ ਨੂੰ ਕਦਮ-ਕਦਮ ’ਤੇ ਮੁਸ਼ਕਿਲਾਂ ਨਾਲ ਨਿਪਟਣਾ ਪੈ ਸਕਦਾ ਹੈ।
ਤੁਲਾ : ਠੇਕੇਦਾਰੀ ਦੇ ਕੰਮ ਧੰਦੇ ਨਾਲ ਜੁੜੇ ਲੋਕਾਂ ਦੀ ਕਾਰੋਬਾਰੀ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ, ਅਰਥ ਦਸ਼ਾ ਵੀ ਸੁਖਦ।
ਬ੍ਰਿਸ਼ਚਕ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਰੁਕਾਵਟਾਂ ਮੁਸ਼ਕਿਲਾਂ ਵੀ ਹਟਣਗੀਆਂ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਧਨੁ : ਜਨਰਲ ਸਿਤਾਰਾ ਸਟ੍ਰਾਂਗ, ਇਰਾਦਿਆਂ ’ਚ ਮਜ਼ਬੂਤੀ ਅਤੇ ਸਫ਼ਲਤਾ ਮਿਲੇਗੀ ਪਰ ਹਲਕੀ ਸੋਚ ਵਾਲੇ ਲੋਕ ਆਪ ਨੂੰ ਅਪਸੈੱਟ ਰੱਖਣਗੇ।
ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਅਰਥ ਦਸ਼ਾ ਠੀਕ-ਠਾਕ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਐਕਟਿਵ ਰਹੋਗੇ ਪਰ ਠੰਡੀਆਂ ਵਸਤਾਂ ਦੀ ਪਰਹੇਜ਼ ਨਾਲ ਵਰਤੋਂ ਕਰੋ।
ਮੀਨ : ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਅੱਜ ਦਾ ਰਾਸ਼ੀਫਲ
23 ਅਗਸਤ 2025, ਸ਼ਨੀਵਾਰ
ਭਾਦੋਂ ਵਦੀ ਤਿੱਥੀ ਮੱਸਿਆ (ਪੁਰਵ ਦੁਪਹਿਰ 11.37 ਤਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਸਿੰਘ ’ਚ
ਮੰਗਲ ਕੰਨਿਆ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਭਾਦੋਂ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 1 (ਭਾਦੋਂ), ਹਿਜਰੀ ਸਾਲ 1447, ਮਹੀਨਾ : ਸਫਰ, ਤਰੀਕ : 28, ਸੂਰਜ ਉਦੇ ਸਵੇਰੇ 6.02 ਵਜੇ, ਸੂਰਜ ਅਸਤ : 6.58 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (23-24 ਮੱਧ ਰਾਤ 12.55 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਪਰਿਧ (ਦੁਪਹਿਰ 1.20 ਤਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), 23-24 ਮੱਧ ਰਾਤ 12.55 ਤਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਭਾਦੋਂ ਮੱਸਿਆ, ਕੁਸ਼ ਗ੍ਰਹਿਣੀ ਮੱਸਿਆ, ਕੁਸ਼ ਪਾਟਿਨੀ ਮੱਸਿਆ, ਸ਼ਨੈਸ਼ਚਰੀ ਮੱਸਿਆ, ਰਾਸ਼ਟਰੀ ਸ਼ੱਕ ਭਾਦੋਂ ਮੱਸਿਆ, ਗਨੀ ਸਤੀ ਮੇਲਾ (ਝੰੁਝਨੂੰ, ਰਾਜਸਥਾਨ), ਨੈਸ਼ਨਲ ਸਪੇਸ ਡੇਅ, ਸ਼ਹਾਦਤ-ਏ-ਇਮਾਮ ਹਸਨ (ਮੁਸਲਿਮ)
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਤੇ ਕਰਕ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ
NEXT STORY