ਮੇਖ : ਪੇਟ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਲੈਣ-ਦੇਣ ਦੇ ਕੰਮ ਵੀ ਸੋਚ ਸਮਝ ਕੇ ਕਰਨਾ ਸਹੀ ਰਹੇਗਾ, ਨੁਕਸਾਨ ਦਾ ਵੀ ਡਰ।
ਬ੍ਰਿਖ : ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ, ਕੋਈ ਵੀ ਕੰਮ ਅਨਮੰਨੇ ਮਨ ਨਾਲ ਨਹੀਂ ਕਰਨਾ ਚਾਹੀਦਾ, ਦੋਵੇਂ ਪਤੀ-ਪਤਨੀ ਇਕ ਦੂਜੇ ਨਾਲ ਨਾਰਾਜ਼ ਦਿਸਣਗੇ।
ਮਿਥੁਨ : ਕਮਜ਼ੋਰ ਸਿਤਾਰਾ ਅਤੇ ਮਨੋਬਲ ਦੇ ਟੁੱਟਣ ਕਰ ਕੇ ਆਪ ਕਿਸੇ ਵੀ ਨਵੀਂ ਕੋਸ਼ਿਸ਼ ਨੂੰ ਹੱਥ ’ਚ ਲੈਣ ਅਤੇ ਅੱਗੇ ਵਧਾਉਣ ਦੀ ਹਿੰਮਤ ਨਾ ਕਰ ਸਕੋਗੇ।
ਕਰਕ : ਮਨ ਗਲਤ ਕੰਮਾਂ ਵੱਲ ਭਟਕਦਾ ਰਹਿ ਸਕਦਾ ਹੈ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ, ਮਨ ਵੀ ਪ੍ਰੇਸ਼ਾਨ ਰਹੇਗਾ।
ਸਿੰਘ : ਕਿਸੇ ਵੀ ਜਾਇਦਾਦੀ ਕੰਮ ਲਈ ਯਤਨ ਨਾ ਕਰੋ, ਕਿਉਂਕਿ ਕਮਜ਼ੋਰ ਸਿਤਾਰੇ ਕਰ ਕੇ ਉਸ ਦੇ ਸਿਰੇ ਚੜ੍ਹਨ ਦੀ ਆਸ ਨਾ ਹੋਵੇਗੀ।
ਕੰਨਿਆ : ਘਟੀਆ ਲੋਕ ਆਪ ਨੂੰ ਪ੍ਰੇਸ਼ਾਨ ਕਰਨ ਜਾਂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਆਪਣੇ ਆਪ ਨੂੰ ਬਚਾਅ ਕੇ ਰੱਖੋ।
ਤੁਲਾ : ਅਰਥ ਮੋਰਚੇ ’ਤੇ ਸਿਤਾਰਾ ਪ੍ਰੇਸ਼ਾਨੀ ਵਾਲਾ ਨਾ ਤਾਂ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕੋਈ ਕਾਰੋਬਾਰੀ ਕੰਮ ਬੇ-ਧਿਆਨੀ ਨਾਲ ਕਰੋ।
ਬ੍ਰਿਸ਼ਚਕ : ਵਪਾਰ ਕੰਮਕਾਜ ਦੀ ਦਸ਼ਾ ਠੀਕ-ਠਾਕ ਪਰ ਸੋਚ-ਵਿਚਾਰ ’ਤੇ ਨੈਗੇਟਿਵਿਟੀ ਪ੍ਰਭਾਵੀ ਰਹੇਗੀ, ਮਨ ਵੀ ਪ੍ਰੇਸ਼ਾਨ ਰਹੇਗਾ।
ਧਨੁ : ਸਿਤਾਰਾ ਖਰਚਿਆਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ, ਆਪ ਟੁੱਟੇ ਮਨੋਬਲ ਕਰ ਕੇ ਕਿਸੇ ਵੀ ਕੰਮ ਨੂੰ ਅੱਗੇ ਨਾ ਵਧਾ ਸਕੋਗੇ।
ਮਕਰ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ-ਪ੍ਰੋਗਰਾਮਿੰਗ ਫਰੂਟਫੁੱਲ ਰਹੇਗੀ, ਜਨਰਲ ਹਾਲਾਤ ਠੀਕ-ਠਾਕ ਰਹਿਣਗੇ।
ਕੁੰਭ : ਕਿਸੇ ਅਫ਼ਸਰ ਦਾ ਸਖ਼ਤ ਰੁਖ ਆਪ ਦੀਆਂ ਪ੍ਰੇਸ਼ਾਨੀਆਂ ਵਧਾ ਸਕਦਾ ਹੈ, ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਕਰੋ।
ਮੀਨ : ਸੋਚ ਵਿਚਾਰ ’ਚ ਨੈਗੇਟਿਵੀਟੀ ਪ੍ਰਭਾਵੀ ਰਹੇਗੀ, ਧਿਆਨ ਰੱਖੋ ਕਿ ਕੋਈ ਬਣਿਆ ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ, ਮਨ ਵੀ ਡਾਵਾਂਡੋਲ ਜਿਹਾ ਰਹੇਗਾ।
21 ਨਵੰਬਰ 2025, ਸ਼ੁੱਕਰਵਾਰ
ਮੱਘਰ ਸੁਦੀ ਤਿੱਥੀ ਏਕਮ (ਬਾਅਦ ਦੁਪਹਿਰ 2.48 ਤਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 30 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 29, ਸੂਰਜ ਉਦੇ ਸਵੇਰੇ 7.04 ਵਜੇ, ਸੂਰਜ ਅਸਤ : ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਦੁਪਹਿਰ 1.56 ਤਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਅਤਿਗੰਡ (ਸਵੇਰੇ 10.43 ਤਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ 1.56 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਮੱਘਰ ਸੁਦੀ ਪੱਖ ਸ਼ੁਰੂ, ਚੰਦਰ ਦਰਸ਼ਨ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਦੇ ਜਨਰਲ ਹਾਲਾਤ ਅਨੁਕੂਲ ਰਹਿਣਗੇ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY