ਮੇਖ : ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰੋ, ਕਿਉਂਕਿ ਪੂਰੀ ਅਹਿਤਿਆਤ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆ-ਵਿਗੜਿਆ ਦਿਸੇਗਾ, ਮਨ ਵੀ ਡਿਸਟਰਬ ਰਹੇਗਾ।
ਬ੍ਰਿਖ : ਕਾਰੋਬਾਰੀ ਕੰਮਾਂ ਦੀ ਦਸ਼ਾ ਪਹਿਲੇ ਦੀ ਤਰ੍ਹਾਂ ਪਰ ਘਰੇਲੂ ਮੋਰਚੇ ’ਤੇ ਕੁਝ ਟੈਨਸ਼ਨ-ਪ੍ਰੇਸ਼ਾਨੀ ਰਹਿ ਸਕਦੀ ਹੈ, ਸਫ਼ਰ ਵੀ ਨਾ ਕਰੋ।
ਮਿਥੁਨ : ਅਸ਼ਾਂਤ-ਪ੍ਰੇਸ਼ਾਨ ਅਤੇ ਡਾਵਾਂਡੋਲ ਮਨ ਕਰਕੇ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਨਾ ਵਧਾ ਸਕੋਗੇ।
ਕਰਕ : ਸੰਤਾਨ ਦੇ ਰੁਖ ’ਚ ਕੁਝ ਬੇਰੁਖੀ ਜਿਹੀ ਨਜ਼ਰ ਆ ਸਕਦੀ ਹੈ, ਮਨ ਵੀ ਗਲਤ ਸੋਚ ਦੇ ਪ੍ਰਭਾਅ ’ਚ ਰਹੇਗਾ।
ਸਿੰਘ : ਜ਼ਮੀਨੀ ਕੰਮਾਂ ਲਈ ਆਪ ਦੇ ਯਤਨਾਂ ’ਚ ਰੁਕਾਵਟਾਂ ਉਭਰਦੀਆਂ ਦਿਸ ਸਕਦੀਆਂ ਹਨ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਰਹਿਣਗੇ।
ਕੰਨਿਆ : ਕੋਈ ਸੱਜਣ ਮਿੱਤਰ ਸ਼ਾਇਦ ਆਪ ਦੀ ਉਮੀਦ ’ਤੇ ਪੂਰਾ ਨਾ ਉਤਰੇਗਾ, ਇਸ ਲਈ ਉਸ ਕਰਕੇ ਪ੍ਰੇਸ਼ਾਨੀ ਰਹਿ ਸਕਦੀ ਹੈ।
ਤੁਲਾ : ਸਿਤਾਰਾ ਕਿਉਂਕਿ ਅਰਥ ਮੋਰਚੇ ’ਤੇ ਕਮਜ਼ੋਰ ਹੈ, ਇਸਲਈ ਨਾ ਤਾਂ ਕਾਰੋਬਾਰੀ ਟੂਰਿੰਗ ਕਰੋ ਅਤੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ।
ਬ੍ਰਿਸ਼ਚਕ : ਕੰਮਕਾਜੀ ਕੰਮਾਂ ਦੀ ਦਸ਼ਾ ਠੀਕ ਪਰ ਸੋਚ ਵਿਚਾਰ ’ਤੇ ਨੈਗਟਿਵਿਟੀ ਪ੍ਰਭਾਵੀ ਰਹੇਗੀ, ਨੁਕਸਾਨ ਦਾ ਡਰ।
ਧਨੁ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਨੁਕਸਾਨ ਦਾ ਵੀ ਡਰ।
ਮਕਰ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਿਲ ਵੀ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਸਿਤਾਰਾ ਸਰਕਾਰੀ ਕੰਮਾਂ ਲਈ ਕਮਜ਼ੋਰ, ਕਿਸੇ ਅਫ਼ਸਰ ਦੀ ਨਾਰਾਜ਼ਗੀ ਆਪ ਨੂੰ ਝੇਲਣੀ ਪੈ ਸਕਦੀ ਹੈ।
ਮੀਨ : ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਜ਼ਬਤ ਰੱਖੋ ਪਰ ਜਨਰਲ ਹਾਲਾਤ ਅਨੁਕੂਲ ਹੀ ਚੱਲਣਗੇ।
ਅੱਜ ਦਾ ਰਾਸ਼ੀਫਲ
19 ਦਸੰਬਰ 2025, ਸ਼ੁੱਕਰਵਾਰ
ਪੋਹ ਵਦੀ ਤਿੱਥੀ ਮੱਸਿਆ (19 ਦਸੰਬਰ ਦਿਨ ਰਾਤ ਅਤੇ 20 ਨੂੰ ਸਵੇਰੇ 7.13 ਤਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਧਨ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 28 (ਮੱਘਰ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲਸਾਨੀ, ਤਰੀਕ : 28, ਸੂਰਜ ਉਦੇ ਸਵੇਰੇ 7.25 ਵਜੇ, ਸੂਰਜ ਅਸਤ : ਸ਼ਾਮ 5.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਰਾਤ 10.51 ਤਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਸ਼ੂਲ (ਬਾਅਦ ਦੁਪਹਿਰ 3.47 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਰਾਤ 10.51 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਰਾਤ 10.51 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪੋਹ ਮੱਸਿਆ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਾਲ 2026 ਲਿਆ ਰਿਹਾ ਆਰਥਿਕ ਲਾਭ ਤੇ ਤਰੱਕੀ ਦੇ ਯੋਗ, ਇਸ ਰਾਸ਼ੀ ਵਾਲੇ ਲੋਕਾਂ ਦਾ ਬਣੇਗਾ ਹਰ ਕੰਮ
NEXT STORY