ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਜਿਹੜਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜਤ ਵੱਲ ਰੱਖੇਗਾ, ਮਨੋਬਲ ਅਤੇ ਦਬਦਬਾ ਵੀ ਬਣਿਆ ਰਹੇਗਾ।
ਬ੍ਰਿਖ : ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਖਾਣ-ਪੀਣ ’ਚ ਵੀ ਸੰਜਮ ਵਰਤਣਾ ਠੀਕ ਰਹੇਗਾ, ਸਫ਼ਰ ਵੀ ਪ੍ਰੇਸ਼ਾਨੀ ਵਾਲਾ ਹੋ ਸਕਦਾ ਹੈ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ, ਇਰਾਦਿਆਂ ’ਚ ਸਫ਼ਲਤਾ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ, ਸ਼ੁੱਭ ਕੰਮਾਂ ’ਚ ਧਿਆਨ।
ਕਰਕ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਆਪ ਕੋਈ ਵੀ ਕੰਮ ਪੂਰੇ ਜੋਸ਼ ਨਾਲ ਕਰਨ ’ਚ ਮੁਸ਼ਕਿਲ ਮਹਿਸੂਸ ਕਰੋਗੇ।
ਸਿੰਘ : ਸੰਤਾਨ ਸਾਥ ਦੇਵੇਗੀ, ਉਸ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕਰਨਾ ਪ੍ਰੇਸ਼ਾਨੀ ਦਾ ਕਾਰਨ ਨਾ ਬਣੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਕੰਨਿਆ : ਸਿਤਾਰਾ ਅਦਾਲਤੀ ਕੰਮਾਂ ਨੂੰ ਸੰਵਾਰਨ ਅਤੇ ਸਫ਼ਲਤਾ ਦੇ ਰਸਤੇ ਖੋਲ੍ਹਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਮਿੱਤਰ ਅਤੇ ਕੰਮਕਾਜੀ ਸਾਥੀ ਹਰ ਮਾਮਲੇ ’ਚ ਆਪ ਦਾ ਸਾਥ ਦੇਣਗੇ, ਅਤੇ ਤਾਲਮੇਲ ਰੱਖਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨੁ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਮਕਰ : ਕਿਉਂਕਿ ਸਿਤਾਰਾ ਕਮਜ਼ੋਰ ਹੈ ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਰਾਜਕੀ ਕੰਮਾਂ ’ਚ ਕਦਮ ਬੜਤ ਵੱਲ, ਅਫ਼ਸਰ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ।
ਅੱਜ ਦਾ ਰਾਸ਼ੀਫਲ
16 ਜਨਵਰੀ 2026, ਸ਼ੁੱਕਰਵਾਰ
ਮਾਘ ਵਦੀ ਤਿੱਥੀ ਤਰੋਦਸ਼ੀ (ਰਾਤ 10.22 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਧਨ ’ਚ
ਮੰਗਲ ਮਕਰ ’ਚ
ਬੁੱਧ ਧਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 26 (ਪੋਹ), ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 26, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.44 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਪੂਰਾ ਦਿਨ ਰਾਤ), ਯੋਗ : ਪੁਰਵ (ਰਾਤ 9.07 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ),ਪੂਰਾ ਦਿਨ ਰਾਤ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 10.22 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ, ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਮਾਸਿਕ ਸ਼ਿਵਰਾਤਰੀ ਵਰਤ, ਮੇਰੂ ਤਰੋਦਸ਼ੀ (ਜੈਨ)।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
16 ਜਨਵਰੀ ਨੂੰ ਬਣ ਰਿਹਾ ਹੈ ਮੰਗਲ-ਸ਼ੁੱਕਰ ਦਾ ‘ਮਹਾਂ-ਸੰਯੋਗ’ ! ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ...
NEXT STORY