ਮੇਖ : ਰਾਜ ਦਰਬਾਰ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਹਰ ਮੋਰਚੇ ’ਤੇ ਬੜ੍ਹਤ ਵੱਲ ਰੱਖੇਗਾ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ।
ਮਿਥੁਨ : ਸਿਹਤ ਦੇ ਮਾਮਲੇ ’ਚ ਅਹਿਤਿਆਤ ਰੱਖਣੀ ਜ਼ਰੂਰੀ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਰਹੇਗਾ।
ਸਿੰਘ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਕਮਜ਼ੋਰ ਸਿਤਾਰਾ ਨੁਕਸਾਨ ਪ੍ਰੇਸ਼ਾਨੀ ਦੇਣ ਅਤੇ ਅਪਸੈੱਟ ਰੱਖਣ ਵਾਲਾ ਹੈ।
ਕੰਨਿਆ : ਕਿਸੇ ਪ੍ਰਾਬਲਮ ਨੂੰ ਸੁਲਝਾਉਣ ਲਈ, ਸੰਤਾਨ ਦੀ ਮਦਦ, ਸਹਿਯੋਗ ਲਿਆ ਜਾ ਸਕਦਾ ਹੈ ਪਰ ਪੈਰ ਫ਼ਿਸਲਣ ਦਾ ਡਰ ਰਹੇਗਾ।
ਤੁਲਾ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ, ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਧਨੁ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿਆਂ, ਸਰੀਆ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਕੁੰਭ : ਧਿਆਨ ਰੱਖੋ ਕਿ ਉਲਝਣਾਂ ਕਰਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ-ਵਿਗੜ ਨਾ ਜਾਵੇ।
ਮੀਨ : ਵਪਾਰ, ਕਾਰੋਬਾਰ ’ਚ ਲਾਭ ਦੇਣ ਵਾਲਾ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ ਸਿਤਾਰਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਅੱਜ ਦਾ ਰਾਸ਼ੀਫਲ
8 ਮਈ 2026, ਸ਼ੁੱਕਰਵਾਰ
ਪ੍ਰਥਮ ਸ਼ੁਧ ਜੇਠ ਵਦੀ ਤਿੱਥੀ ਛੱਠ (ਦੁਪਹਿਰ 12.22 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਮਕਰ ’ਚ
ਮੰਗਲ ਮੀਨ ’ਚ
ਬੁੱਧ ਮੇਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 18 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 20, ਸੂਰਜ ਉਦੇ ਸਵੇਰੇ 5.41 ਵਜੇ, ਸੂਰਜ ਅਸਤ : ਸ਼ਾਮ 7.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾਖਾੜਾ (ਰਾਤ 9.20 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਸ਼ੁਭ (8-9 ਮੱਧ ਰਾਤ 2.30 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 12.22 ਤੋਂ ਲੈ ਕੇ 8-9 ਮੱਧ ਰਾਤ 1.14 ਤਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
18 ਮਈ ਤੋਂ ਲੱਗਣ ਜਾ ਰਿਹਾ ਹੈ ਕਿਸਮਤ ਦਾ ਜੈਕਪਾਟ ; ਨੋਟਾਂ ਦਾ ਵਰ੍ਹੇਗਾ ਮੀਂਹ
NEXT STORY