ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਬ੍ਰਿਖ : ਸਿਤਾਰਾ ਕਿਉਂਕਿ ਉਲਝਣਾਂ ਝਮੇਲਿਆਂ ਵਾਲਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਜਾਂ ਯਤਨ ਨਾ ਕਰੋ ਕਿਉਂਕਿ ਉਸਦੇ ਸਿਰੇ ਚੜ੍ਹਨ ਦੀ ਕੋਈ ਆਸ ਨਾ ਹੋਵੇਗੀ।
ਮਿਥੁਨ : ਮਿੱਟੀ, ਰੇਤਾ, ਬੱਜਰੀ, ਟਿੰਬਰ, ਪਲਾਈ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕਰਕ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਸੁਪੋਰਟਿਵ ਰੁਖ ਰੱਖਣਗੇ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ,ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਭੱਜਦੌੜ ਵੀ ਬਣੀ ਰਹੇਗੀ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਸਫਰ ਵੀ ਨਾ ਕਰੋ, ਕਿਉਂਕਿ ਉਹ ਪ੍ਰੇਸ਼ਾਨੀ ਦਾ ਕਾਰਨ ਰਹੇਗਾ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਹਿਯੋਗ ਰਹੇਗਾ।
ਬ੍ਰਿਸ਼ਚਕ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਪੈਰ ਫਿਸਲਣ ਕਰ ਕੇ ਕਿਧਰੇ ਸੱਟ ਲਗਣ ਦਾ ਡਰ ਰਹਿ ਸਕਦਾ ਹੈ।
ਧਨ : ਯਤਨ ਕਰਨ ’ਤੇ ਆਪ ਨੂੰ ਆਪਣੀ ਪ੍ਰੋਗਰਾਮਿੰਗ-ਪਲਾਨਿੰਗ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ।
ਮਕਰ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਆਪ ਦੇ ਕਿਸੇ ਕੰਮ ਨੂੰ ਸੰਵਾਰਨ ਲਈ ਕਿਸੇ ਵੱਡੇ ਆਦਮੀ ਦੀ ਮਦਦ ਉਪਯੋਗੀ ਰਹਿ ਸਕਦੀ ਹੈ ਪਰ ਸੁਭਾਅ ’ਚ ਗੁੱਸਾ ਰਹਿ ਸਕਦੀ ਹੈ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਕੰਮਕਾਜੀ ਟੂਰਿੰਗ ਵੀ ਲਾਭ ਦੇਵੇਗੀ।
ਅੱਜ ਦਾ ਰਾਸ਼ੀਫਲ
9 ਜੁਲਾਈ 2026, ਵੀਰਵਾਰ
ਹਾੜ੍ਹ ਵਦੀ ਤਿੱਥੀ ਨੌਮੀ (ਸਵੇਰੇ 10.38 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 25 , ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 18 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 23, ਸੂਰਜ ਉਦੇ ਸਵੇਰੇ 5.34 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਬਾਅਦ ਦੁਪਹਿਰ 2.56 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਸੁਕਰਮਾ (ਸਵੇਰੇ 10.12 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਬਾਅਦ ਦੁਪਹਿਰ 2.56 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 9.27 ’ਤੇ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਹ 4 ਰਾਸ਼ੀਆਂ ਰਹਿਣਾ ਸਾਵਧਾਨ, 1 ਅਗਸਤ ਤੱਕ ਇਹਨਾਂ 'ਤੇ ਮੰਡਰਾਏਗਾ ਖਤਰਾ
NEXT STORY