ਮੇਖ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ ਤੇ ਮਿਥੁਨ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਲਾਭ ਮਿਲੇਗਾ
ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਬ੍ਰਿਖ : ਕਿਉਂਕਿ ਸਿਤਾਰਾ ਉਲਝਣਾਂ ਪੇਚੀਦਗੀਆਂ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਆਪ ਦਾ ਕੋਈ ਬਣਿਆ ਬਣਾਇਆ ਪ੍ਰੋਗਰਾਮ ਉਖੜ-ਵਿਗੜ ਨਾ ਜਾਵੇ।
ਮਿਥੁਨ : ਮਿੱਟੀ, ਰੇਤਾ,ਬਜਰੀ, ਸੀਮੈਂਟ , ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਸਿੰਘ : ਜਨਰਲ ਸਿਤਾਰਾ ਬਿਹਤਰ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਵੈਸੇ ਆਪ ਹਰ ਪੱਖੋਂ ਦੂਜਿਆਂ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ,ਇਸ ਲਈ ਖਾਣ-ਪੀਣ ’ਚ ਲਾਪਰਵਾਹੀ ਨਾ ਵਰਤੋਂ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਬ੍ਰਿਸ਼ਚਕ : ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਧਨੁ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕਰਨਾ ਘਾਟੇ ਦਾ ਸੌਦਾ ਨਾ ਹੋਵੇਗਾ, ਇਰਾਦਿਆਂ ’ਚ ਮਜ਼ਬੂਤੀ।
ਮਕਰ : ਅਦਾਲਤ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।
ਕੁੰਭ : ਵੱਡੇ ਲੋਕਾਂ ਦੇ ਸਹਿਯੋਗੀ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਵਪਾਰ ਕਾਰੋਬਾਰ ’ਚ ਲਾਭ, ਭੱਜਦੌੜ ਕਰਨ ’ਤੇ ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ।
ਅੱਜ ਦਾ ਰਾਸ਼ੀਫਲ
5 ਅਗਸਤ 2026, ਬੁੱਧਵਾਰ
ਸਾਉਣ ਵਦੀ ਤਿੱਥੀ ਸਪਤਮੀ (ਰਾਤ 8.43 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083,ਸਾਉਣ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 14 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫਰ, ਤਰੀਕ : 21, ਸੂਰਜ ਉਦੇ ਸਵੇਰੇ 5.51 ਵਜੇ, ਸੂਰਜ ਅਸਤ : ਸ਼ਾਮ 7.16ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਰਾਤ 9.18 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਸ਼ੂਲ (ਸ਼ਾਮ 5.29 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 9.18 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ),ਭਦਰਾ ਰਹੇਗੀ (ਸਵੇਰੇ 9.24 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਸ਼ੀਤਲਾ ਸਪਤਮੀ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
NEXT STORY