ਮੇਖ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਕੰਫ਼ਰਟੇਬਲ ਰਹੇਗੀ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ-ਪਲਾਨਿੰਗ ਵੀ ਲਾਭ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਖ : ਰੁਟੀਨ ਦੀ ਕੋਸ਼ਿਸ਼ ਨਾਲ ਕੋਈ ਸਰਕਾਰੀ ਪ੍ਰੋਗਰਾਮ ਅੱਗੇ ਨਾ ਵਧੇਗਾ, ਮਨ ਵੀ ਕੁਝ ਅਪਸੈੱਟ-ਪ੍ਰੇਸ਼ਾਨ ਰਹਿ ਸਕਦਾ ਹੈ।
ਮਿਥੁਨ : ਆਪ ਭੱਜਦੌੜ ਤਾਂ ਕਰੋਗੇ ਪਰ ਨਤੀਜਾ ਉਮੀਦ ਮੁਤਾਬਿਕ ਨਾ ਮਿਲੇਗਾ, ਵੈਸੇ ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕਰਕ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਘੱਟ ਕਰੋ।
ਸਿੰਘ : ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਦੋਵੇਂ ਪਤੀ-ਪਤਨੀ ਦੇ ਰੁਖ ’ਚ ਕੁਝ ਨਾਰਾਜ਼ਗੀ ਤਣਾਤਣੀ ਦਿਸੇਗੀ।
ਕੰਨਿਆ : ਮਨ ਪ੍ਰੇਸ਼ਾਨ, ਡਾਵਾਂਡੋਲ, ਅਪਸੈੱਟ ਜਿਹਾ ਰਹੇਗਾ, ਤੁਸੀਂ ਕਿਸੇ ਵੀ ਕੰਮ-ਯਤਨ ਨੂੰ ਹੱਥ ’ਚ ਲੈਣ ਤੋਂ ਬਚੋਗੇ, ਭੱਜਦੌੜ ਵੀ ਬੇਕਾਰ ਰਹੇਗੀ।
ਤੁਲਾ : ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਵੈਸੇ ਇਰਾਦਿਆਂ ’ਚ ਮਜ਼ਬੂਤੀ ਰਹੇਗੀ।
ਬ੍ਰਿਸ਼ਚਕ : ਕਿਸੇ ਵੀ ਜਾਇਦਾਦੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਸਹੀ ਰਹੇਗਾ, ਵੈਸੇ ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਧਨ : ਜਨਰਲ ਸਿਤਾਰਾ ਆਪ ਨੂੰ ਐਕਟਿਵ, ਇਫੈਕਟਿਵ ਰੱਖੇਗਾ ਪਰ ਘਟੀਆ ਲੋਕਾਂ ਦੀਆਂ ਸ਼ਰਾਰਤਾਂ ਆਪ ਦੇ ਖਿਲਾਫ਼ ਜਾਰੀ ਰਹਿਣਗੀਆਂ।
ਮਕਰ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਲਈ ਚੰਗਾ ਤਾਂ ਹੈ ਪਰ ਨਤੀਜਾ ਉਮੀਦ ਮੁਤਾਬਿਕ ਨਾ ਮਿਲੇਗਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫ਼ਲਤਾ ਮਿਲੇਗੀ ਪਰ ਫ਼ੈਮਿਲੀ ਫ੍ਰੰਟ ’ਤੇ ਕੁਝ ਪ੍ਰੇਸ਼ਾਨੀ ਰਹੇਗੀ।
ਮੀਨ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਨਾ ਤਾਂ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਲਿਖਣ-ਪੜ੍ਹਨ ਦਾ ਕੋਈ ਕੰਮ ਫ਼ਾਈਨਲ ਕਰੋ।
ਅੱਜ ਦਾ ਰਾਸ਼ੀਫਲ
29 ਅਗਸਤ 2026, ਸ਼ਨੀਵਾਰ
ਭਾਦੋਂ ਵਦੀ ਤਿੱਥੀ ਏਕਮ (ਸਵੇਰੇ 9.57 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕੁੰਭ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 7 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 15, ਸੂਰਜ ਉਦੇ ਸਵੇਰੇ 6.06 ਵਜੇ, ਸੂਰਜ ਅਸਤ : ਸ਼ਾਮ 6.51 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (29-30 ਮੱਧ ਰਾਤ 3.43 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਸੁਕਰਮਾ (ਸਵੇਰੇ 6.36 ਤਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਕੁੰਭ ਰਾਸ਼ੀ ’ਤੇ (ਰਾਤ 9.38 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਭਾਦੋਂ ਵਦੀ ਪੱਖ ਸ਼ੁਰੂ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਤੰਬਰ ਵਿਚ ਸੂਰਜ, ਮੰਗਲ, ਬੁੱਧ ਅਤੇ ਸ਼ੁੱਕਰ ਬਦਲਣਗੇ ਆਪਣੀ ਚਾਲ, ਸਾਰੀਆਂ ਰਾਸ਼ੀਆਂ ਦੇ ਜਾਤਕਾਂ 'ਤੇ ਪਵੇਗਾ...
NEXT STORY