ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਯ ਰੱਖੇਗਾ, ਤੇਜ ਪ੍ਰਭਾਵ ਦਬਦਬਾ ਵੀ ਬਣਿਆ ਰਹੇਗਾ।
ਬ੍ਰਿਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਸਿਤਾਰਾ ਉਲਝਣਾਂ ਰੁਕਾਵਟਾਂ ਵਾਲਾ ਹੈ।
ਮਿਥੁਨ : ਵੱਡੇ ਲੋਕਾਂ ਨਾਲ ਮੇਲ ਮਿਲਾਪ ਫਰੂਟਫੁਲ ਰਹੇਗਾ, ਕੰਮਕਾਜੀ ਕੰਮ ਵੀ ਸੁਧਰੇ ਰਹਿਣਗੇ ਪਰ ਘਟੀਆ ਸਾਥੀ ਆਪ ਨੂੰ ਪ੍ਰੇਸ਼ਾਨ ਰੱਖ ਸਕਦੇ ਹਨ।
ਕਰਕ : ਠੇਕੇਦਾਰੀ ਦਾ ਕੰਮ ਕਰਨ ਵਾਲਿਆਂ ਨੂੰ ਕਾਰੋਬਾਰੀ ਕੰਮਾਂ ’ਚ ਜ਼ਿਆਦਾ ਸੁਚੇਤ ਰਹਿਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ :ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਜ਼ਬਤ ਰੱਖਣਾ ਸਹੀ ਰਹੇਗਾ।
ਕੰਨਿਆ : ਸਿਤਾਰਾ ਉਲਝਣਾਂ-ਝਮੇਲਿਆਂ-ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਨਵੇਂ ਪ੍ਰੋਗਰਾਮ ਨੂੰ ਹੱਥ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਤੁਲਾ :ਸਿਤਾਰਾ ਵਪਾਰ ਕਾਰੋਬਾਰ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਬਾਧਾ-ਮੁਸ਼ਿਕਲ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਅਨਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਸਰਕਾਰੀ ਕੰਮ ਸਿਰੇ ਨਾ ਚੜ੍ਹ ਸਕੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਰਹਿਣਗੇ।
ਧਨ :ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ ਵਿਗੜ ਸਕਦਾ ਹੈ, ਇਸ ਲਈ ਹਰ ਫਰੰਟ ’ਤੇ ਅਹਿਤਿਆਤ ਰੱਖਣੀ ਸਹੀ ਰਹੇਗੀ।
ਮਕਰ : ਮੌਸਮ ਦੇ ਐਕਸਪੋਜ਼ਰ ਕਰ ਕੇ ਤਬੀਅਤ ਦੇ ਅਪਸੈੱਟ ਰਹਿਣ ਦਾ ਡਰ, ਸਫਰ ਵੀ ਨਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਘਰੇਲੂ ਮੋਰਚੇ ’ਤੇ ਤਣਾਤਣੀ ਰਹਿਣ ਦਾ ਡਰ।
ਮੀਨ : ਸ਼ਤਰੂ ਉਭਰ ਕੇ ਆਪ ਲਈ ਪ੍ਰੇਸ਼ਾਨੀਆਂ ਪੈਦਾ ਕਰਦੇ ਰਹਿ ਸਕਦੇ ਹਨ, ਮਨ ਵੀ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ।
ਅੱਜ ਦਾ ਰਾਸ਼ੀਫਲ
7 ਅਕਤੂਬਰ 2026, ਬੁੱਧਵਾਰ
ਅੱਸੂ ਵਦੀ ਤਿੱਥੀ ਦੁਆਦਸ਼ੀ (ਰਾਤ 11.17 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 21 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 15 (ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ : 25, ਸੂਰਜ ਉਦੇ ਸਵੇਰੇ 6.29 ਵਜੇ, ਸੂਰਜ ਅਸਤ ਸ਼ਾਮ 6.02 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (ਰਾਤ 9.41 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ :ਸ਼ੁਭ (7-8 ਮੱਧ ਰਾਤ 2.52 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ: ਸਿੰਘ ਰਾਸ਼ੀ ’ਤੇ (ਪੁਰਾ ਦਿਨ ਰਾਤ), ਰਾਤ 9.41 ਤੱਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਾਯ ਦਿਸ਼ਾ ਲਈ ਰਾਹੂਕਾਲ ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਦੁਆਕਸ਼ੀ ਦਾ ਸਰਾਧ , ਸੰਨਿਆਸੀਆਂ ਦਾ ਸਰਾਧ, ਮੱਘਾ ਸਰਾਧ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ,381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ 3 ਰਾਸ਼ੀਆਂ ਵਾਲਿਆਂ ਹੋ ਜਾਣਗੇ ਮਾਲੋਮਾਲ! ਵਰ੍ਹੇਗਾ ਨੋਟਾਂ ਦਾ ਮੀਂਹ
NEXT STORY