ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਕੰਮਾਂ’ਚ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਕੰਮਕਾਜੀ ਟੂਰਿੰਗ ਵੀ ਲਾਭ ਦੇਵੇਗੀ।
ਬ੍ਰਿਖ: ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਅਾਸਾਨ ਦਿਸੇਗਾ।
ਮਿਥੁਨ : ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਆਪ ਨੂੰ ਪੰਗਿਆਂ-ਝਮੇਲਿਆਂ ਅਤੇ ਪੇਚੀਦਗੀਆਂ ਨਾਲ ਲਿਪਟਣਾ ਪੈ ਸਕਦਾ ਹੈ, ਇਸ ਲਈ ਸੁਚੇਤ ਰਹੋ।
ਕਰਕ : ਟੀਚਿੰਗ, ਕੋਚਿੰਗ, ਟੂਰਿਜ਼ਮ, ਕੰਸਲਟੈਂਸੀ, ਹੋਟਲਿੰਗ, ਕੈਟਰਿੰਗ, ਫੋਟੋਗ੍ਰਾਫੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਸਿੰਘ : ਸਰਕਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਪਰ ਸੁਭਾਅ’ਚ ਗੁੱਸਾ ਰਹੇਗਾ।
ਕੰਨਿਆ :ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਪੂਰਾ ਪਰਹੇਜ਼ ਰੱਖਣ ਦੇ ਬਾਬਜੂਦ ਵੀ ਪੇਟ’ਚ ਕੁਝ ਨਾ ਕੁਝ ਗੜਬੜੀ ਰਹਿਣ ਦਾ ਡਰ ਰਹਿ ਸਕਦਾ ਹੈ, ਮਨ ਵੀ ਅਸ਼ਾਂਤ ਡਿਸਟਰਬ ਜਿਹਾ ਰਹੇਗਾ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਜ਼ਿੰਦਾਦਿਲ ਹੁੰਦੇ ਆਪਣੇ ਮਨ ’ਤੇ ਜ਼ਬਤ ਰਖੋ।
ਧਨ : ਮਨ ਕਿਸੇ ਅਣਜਾਣੇ ਡਰ ’ਚ ਗ੍ਰਸਤ ਰਹਿ ਸਕਦਾ ਹੈ, ਇਸ ਲਈ ਆਪ ਕਿਸੇ ਵੀ ਪ੍ਰੋਗਰਾਮ ਨੂੰ ਹੱਥ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।
ਮਕਰ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਰਾਦਿਆਂ’ਚ ਮਜ਼ਬੂਤੀ, ਤੇਜ ਪ੍ਰਭਾਵ ਬਣਿਆ ਰਹੇਗਾ।
ਕੁੰਭ :ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਮਾਣ ਸਨਮਾਨ ਦੀ ਪ੍ਰਾਪਤੀ।
ਮੀਨ : ਕਿਸੇ ਕੰਮਕਾਜੀ ਪ੍ਰੋਗਰਾਮ ਨੂੰ ਹੱਥ’ਚ ਲੈਣ ਅਤੇ ਉਸ ਨੂੰ ਉਸ ਦੀ ਮੰਜ਼ਿਲ ਤੱਕ ਪਹੁੰਚਾਉਣ ਲਈ ਸਮਾਂ ਚੰਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਅੱਜ ਦਾ ਰਾਸ਼ੀਫਲ
29 ਅਕਤੂਬਰ 2026, ਵੀਰਵਾਰ
ਤਿੱਥੀ ਚੌਥ ( ਰਾਤ 10.07 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ 'ਚ
ਬੁੱਧ ਤੁਲਾ 'ਚ
ਸ਼ਨੀ ਮੀਨ 'ਚ
ਚੰਦਰਮਾ ਬ੍ਰਿਖ 'ਚ
ਗੁਰੂ ਕਰਕ 'ਚ
ਰਾਹੂ ਕੁੰਭ 'ਚ
ਮੰਗਲ ਕਰਕ 'ਚ
ਸ਼ੁੱਕਰ ਤੁਲਾ 'ਚ
ਕੇਤੂ ਸਿੰਘ 'ਚ
ਬਿਕ੍ਰਮੀ ਸੰਮਤ : 2083, ਕੱਤਕ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1948, ਮਿਤੀ :7 (ਕੱਤਕ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅੱਵਲ, ਤਰੀਕ :17, ਸੂਰਜ ਉਦੇ ਸਵੇਰੇ 6.45 ਵਜੇ, ਸੂਰਜ ਅਸਤ ਸ਼ਾਮ 5.36 ਵਜੇ (ਜਲੰਧਰ ਟਾਈਮ), ਨਕਸ਼ੱਤਰ: ਰੋਹਿਣੀ (ਪੂਰਵ ਦੁਪਹਿਰ 11.12 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ :ਪਰਿਧ (29-30 ਮੱਧ ਰਾਤ 12.06 ਤੱਕ ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਬ੍ਰਿਖ ਰਾਸ਼ੀ 'ਤੇ ਰਾਤ 10.07 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਵਰਤ ਕਰਵਾਚੌਥ, ਕਰਕ ਚੌਥ, ਵਰਤ ਸ਼੍ਰੀ ਗਣੇਸ਼ ਚੌਥ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਵਾਚੌਥ 'ਤੇ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਅਸਤ ਤੋਂ ਬਾਹਰ ਆ ਰਹੇ ਸ਼ੁੱਕਰ ਦੇਵ
NEXT STORY