ਮੇਖ :ਗੱਡੀਆਂ ਦੀ ਸੇਲ ਪਰਚੇਜ਼ ਕਰਨ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦਾ ਚੰਗਾ ਨਤੀਜਾ ਮਿਲੇਗਾ।
ਬ੍ਰਿਖ : ਸਰਕਾਰੀ , ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਮਿਥੁਨ : ਸਟ੍ਰਾਂਗ ਸਿਤਾਰਾ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਮਦਦਗਾਰ ਹੋ ਸਕਦਾ ਹੈ, ਜਨਰਲ ਹਾਲਾਤ ਸੁਧਰਨਗੇ।
ਕਰਕ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਸਫਰ ਵੀ ਨੁਕਸਾਨ-ਪ੍ਰੇਸ਼ਾਨੀ ਵਾਲਾ ਹੋਵੇਗਾ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਫਿਕਰ ਪ੍ਰੇਸ਼ਾਨੀ ਰਹਿਣ ਦਾ ਡਰ।
ਕੰਨਿਆ : ਕਿਉਂਕਿ ਦੁਸ਼ਮਣ ਆਪ ਦੇ ਖਿਲਾਫ ਸਰਗਰਮੀਆਂ ਵਧਾ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਤੁਲਾ : ਸੰਤਾਨ ਸ਼ਾਇਦ ਨਾ ਤਾਂ ਪੂਰੀ ਤਰ੍ਹਾਂ ਸਾਥ ਦੇਵੇਗੀ ਅਤੇ ਨਾ ਹੀ ਸਹਿਯੋਗ ਕਰੇਗੀ, ਇਸ ਲਈ ਉਸ ਨੂੰ ਸਮਝਦਾਰੀ ਨਾਲ ਹੈਂਡਲ ਕਰੋ।
ਬ੍ਰਿਸ਼ਚਕ :ਕੋਰਟ ਕਚਹਿਰੀ ’ਚ ਤਿਆਰੀ ਦੇ ਬਗੈਰ ਨਾ ਜਾਓ, ਕਿਉਂਕਿ ਸ਼ਾਇਦ ਉੱਥੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਨਾ ਹੋਵੇ, ਵੈਸੇ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਧਨੁ : ਮਿੱਤਰ ਅਤੇ ਸੱਜਣ ਸਾਥੀ ਜਿਥੇ ਸਹਿਯੋਗ ਕਰਨਗੇ,ਉਥੇ ਘਟੀਆ ਲੋਕ ਆਪ ਦੀ ਲੱਤ ਖਿਚਣ ’ਚ ਵਿਅਸਤ ਰਹਿਣਗੇ।
ਮਕਰ : ਸਿਤਾਰਾ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਵਾਲਾ ਤਾਂ ਹੈ ਪਰ ਕੰਮਕਾਜੀ ਕੰਮਾਂ ਨੂੰ ਹਲਕੇ ’ਚ ਅਟੈਂਡ ਨਹੀਂ ਕਰਨਾ ਚਾਹੀਦਾ।
ਕੁੰਭ : ਆਰਥਿਕ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਯਤਨ ਅਨਮੰਨੇ ਮਨ ਵਾਲ ਨਾ ਕਰੋ ਪਰ ਆਪਣੇ ਗੁੱਸੇ ’ਤੇ ਜ਼ਬਤ ਰੱਖਣਾ ਸਹੀ ਰਹੇਗਾ।
ਮੀਨ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਜ਼ਰੂਰੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਅੱਜ ਦਾ ਰਾਸ਼ੀਫਲ
18 ਨਵੰਬਰ 2026,
ਬੁੱਧਵਾਰ ਕੱਤਕ ਸੁਦੀ ਤਿੱਥੀ ਨੌਮੀ (ਪੂਰਾ ਦਿਨ ਰਾਤ) ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ 'ਚ
ਬੁੱਧ ਤੁਲਾ 'ਚ
ਸ਼ਨੀ ਮੀਨ 'ਚ
ਚੰਦਰਮਾ ਕੁੰਭ 'ਚ
ਗੁਰੂ ਸਿੰਘ 'ਚ
ਰਾਹੂ ਕੁੰਭ 'ਚ
ਮੰਗਲ ਸਿੰਘ 'ਚ
ਸ਼ੁੱਕਰ ਕੰਨਿਆ 'ਚ
ਕੇਤੂ ਸਿੰਘ 'ਚ
ਬਿਕ੍ਰਮੀ ਸੰਮਤ : 2083, ਮੱਘਰ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1948, ਮਿਤੀ: 27 (ਕੱਤਕ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲਸਾਨੀ, ਤਰੀਕ : 8, ਸੂਰਜ ਉਦੇ ਸਵੇਰੇ 7.01 ਵਜੇ, ਸੂਰਜ ਅਸਤ ਸ਼ਾਮ 5.24 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼ਤਭਿਖਾ (18 ਨਵੰਬਰ ਦਿਨ ਰਾਤ ਅਤੇ 19 ਨੂੰ ਸਵੇਰੇ 6.11 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਮਦ, ਯੋਗ : ਧਰੁਵ(ਸਵੇਰੇ 8.06 ਤੱਕ ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ ਕੁੰਭ ਰਾਸ਼ੀ 'ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਕਸ਼ੈਯ ਨੌਮੀ, ਕੁਸ਼ਮਾਂਡ ਨੌਮੀ, ਆਵਲਾ ਨੌਮੀ, ਆਰੋਗਿਆ ਵਰਤ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸ਼ਨੀ ਦੇਵ ਦੀ ਬਦਲੇਗੀ ਚਾਲ: 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ, ਵਰ੍ਹੇਗਾ ਨੋਟਾਂ ਦੀ ਮੀਂਹ
NEXT STORY