ਮੇਖ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।
ਬ੍ਰਿਖ : ਆਰਥਿਕ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਜ਼ਿੰਦਾਦਿਲ ਹੁੰਦੇ ਆਪਣੇ ਮਨ ’ਤੇ ਜ਼ਬਤ ਰੱਖਣਾ ਜ਼ਰੂਰੀ ਹੋਵੇਗਾ।
ਮਿਥੁਨ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੇ ਇੰਪਰੋਟੈਂਟ ਕੰਮ ਦੀ ਸ਼ੁਰੂਆਤ ਨਹੀਂ ਕਰਨੀ ਚਾਹੀਦੀ।
ਕਰਕ : ਟੂਰਿਜ਼ਮ, ਕੰਸਲਟੈਂਸੀ, ਹੋਟਲਿੰਗ, ਪਬਲੀਸ਼ਿੰਗ, ਫੋਟੋਗ੍ਰਾਫੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ ।
ਸਿੰਘ : ਕਿਸੇ ਅਫਸਰ ਦੇ ਸਾਫਟ ਰੁਖ਼ ਕਰ ਕੇ ਆਪ ਨੂੰ ਆਪਣੀ ਕਿਸੇ ਸਰਕਾਰੀ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ।
ਕੰਨਿਆ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਰਹੇਗਾ।
ਤੁਲਾ : ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਵਿਗੜਿਆ ਜਿਹਾ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ।
ਬ੍ਰਿਸ਼ਚਕ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਕੰਮਕਾਜੀ ਮੋਰਚੇ ’ਤੇ ਕਦਮ ਬੜ੍ਹਤ ਵੱਲ।
ਧਨੁ : ਕਮਜ਼ੋਰ ਸਿਤਾਰਾ ਅਤੇ ਟੁਟਦੇ ਮਨੋਬਲ ਕਾਰਨ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਰੱਖੋਗੇ।
ਮਕਰ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਮੁਸ਼ਕਿਲ ਦੀ ਹਰ ਘੜੀ ’ਚ ਉਹ ਆਪ ਨਾਲ ਖੜ੍ਹੀ ਨਜ਼ਰ ਆਵੇਗੀ।
ਕੁੰਭ : ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਚੰਗਾ, ਯਤਨ ਕਰਨ ’ਤੇ ਕੋਈ ਉਲਝਿਆ ਅਟਕਿਆ ਕੰਮ ਸਿਰੇ ਚੜ੍ਹ ਸਕਦਾ ਹੈ।
ਮੀਨ :ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਦੁਸ਼ਮਣ ਵੀ ਆਪ ਦੀ ਪਕੜ ਹੇਠ ਰਹਿਣਗੇ।
ਅੱਜ ਦਾ ਰਾਸ਼ੀਫਲ
25 ਨਵੰਬਰ 2026,ਬੁੱਧਵਾਰ
ਮੱਘਰ ਵਦੀ ਤਿਥੀ ਏਕਮ (ਸ਼ਾਮ 4.51 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ 'ਚ
ਬੁੱਧ ਤੁਲਾ 'ਚ
ਸ਼ਨੀ ਮੀਨ 'ਚ
ਚੰਦਰਮਾ ਬ੍ਰਿਖ 'ਚ
ਗੁਰੂ ਸਿੰਘ 'ਚ
ਰਾਹੂ ਕੁੰਭ 'ਚ
ਮੰਗਲ ਸਿੰਘ 'ਚ
ਸ਼ੁੱਕਰ ਤੁਲਾ 'ਚ
ਕੇਤੂ ਸਿੰਘ 'ਚ
ਬਿਕ੍ਰਮੀ ਸੰਮਤ : 2083, ਮੱਘਰ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ : 1948, ਮਿਤੀ :4 (ਮੱਘਰ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲਸਾਨੀ, ਤਰੀਕ : 15, ਸੂਰਜ ਉਦੇ ਸਵੇਰੇ 7.07 ਵਜੇ, ਸੂਰਜ ਔਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਰਾਤ 8.37 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਸ਼ਿਵ (ਦੁਪਹਿਰ 12 ਵਜੇ ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ ਬ੍ਰਿਖ ਰਾਸ਼ੀ 'ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਮੱਘਰ ਵਦੀ ਪੱਖ ਸ਼ੁਰੂ ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਰਾਤੋ-ਰਾਤ ਚਮਕ ਜਾਵੇਗੀ ਕਿਸਮਤ
NEXT STORY