ਮੇਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ ਪਰ ਗਲੇ ’ਚ ਖਰਾਬੀ ਦਾ ਡਰ।
ਬ੍ਰਿਖ : ਧਿਆਨ ਰੱਖੋ ਕਿ ਉਲਝਣਾਂ ਆਪ ਦੀ ਸਾਰੀ ਪਲਾਨਿੰਗ ਨੂੰ ਅਪਸੈੱਟ ਨਾ ਕਰ ਦੇਣ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।
ਮਿਥੁਨ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਅਤੇ ਮਿਹਤਨ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ ਰੁਖ ਰੱਖਣਗੇ, ਦੁਸ਼ਮਣ ਵੀ ਆਪ ਅੱਗੇ ਟਿਕ ਨਾ ਸਕਣਗੇ।
ਸਿੰਘ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਘਰੇਲੂ ਮੋਰਚੇ ’ਤੇ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਕੰਨਿਆ : ਕਿਉਂਕਿ ਸਿਤਾਰਾ ਸਿਹਤ ਲਈ ਕਮਜ਼ੋਰ ਹੈ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਸਹੀ ਕਰੇਗਾ, ਕੋਈ ਵੀ ਪ੍ਰੋਗਰਾਮ ਜਲਦਬਾਜ਼ੀ ’ਚ ਫਾਈਨਲ ਨਾ ਕਰੋ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਵਿਜੇਸ਼੍ਰੀ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਦੋਵੇਂ ਪਤੀ-ਪਤਨੀ ਇਕ-ਦੂਜੇ ਨਾਲ ਕੁਝ ਨਾਰਾਜ਼ ਨਜ਼ਰ ਆਉਣਗੇ।
ਬ੍ਰਿਸ਼ਚਕ : ਦੁਸ਼ਮਣਾਂ, ਖਾਸ ਕਰ ਕੇ ਘਟੀਆ ਨੇਚਰ ਵਾਲੇ ਸ਼ਤਰੂਆਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਕਿਉਂਕਿ ਉਹ ਲੋਕ ਆਪ ਦੇ ਖਿਲਾਫ ਪੂਰੀ ਤਰ੍ਹਾਂ ਸਰਗਰਮ ਰਹਿਣਗੇ।
ਧਨ : ਸੰਤਾਨ ਪੱਖੋਂ ਕੁਝ ਪ੍ਰੇਸ਼ਾਨੀ ਰਹੇਗੀ, ਕਿਉਂਕਿ ਉਨ੍ਹਾਂ ਦਾ ਰੁਖ ਜ਼ਿਆਦਾ ਕੋ-ਆਪ੍ਰੇਟਿਵ ਨਾ ਹੋਵੇਗਾ, ਜਨਰਲ ਹਾਲਾਤ ਠੀਕ-ਠਾਕ ਰਹਿਣਗੇ।
ਮਕਰ : ਤਿਆਰੀ ਦੇ ਬਗੈਰ ਕਿਸੇ ਕੰਮ ਨੂੰ ਲੈ ਕੇ ਕੋਰਟ ਕਚਹਿਰੀ ’ਚ ਨਾ ਜਾਓ, ਕਿਉਂਕਿ ਉਥੇ ਆਪ ਨੂੰ ਕੋਈ ਖਾਸ ਸੁਪੋਰਟ ਨਾ ਮਿਲੇਗੀ।
ਕੁੰਭ : ਹਲਕੀ ਸੋਚ ਅਤੇ ਹਲਕੀ ਨੇਚਰ ਵਾਲੇ ਲੋਕਾਂ ਤੋਂ ਫਾਸਲਾ ਬਣਾ ਕੱ ਰੱਖੋ, ਕਿਉਂਕਿ ਉਨ੍ਹਾਂ ਨਾਲ ਨੇੜਤਾ ਮੁਸ਼ਕਲਾਂ ਵਧਾ ਸਕਦੀ ਹੈ।
ਮੀਨ : ਬੇਸ਼ਕ ਸਿਤਾਰਾ ਕਾਰੋਬਾਰੀ ਕੰਮਾਂ ਲਈ ਤਾਂ ਸਹੀ ਹੈ, ਤਾਂ ਵੀ ਕਾਰੋਬਾਰੀ ਕੰਮਾਂ ਨੂੰ ਗੰਭੀਰਤਾ ਅਤੇ ਜ਼ਿਆਦਾ ਲਗਨ ਨਾਲ ਕਰਨਾ ਬਿਹਤਰ ਹੋਵੇਗਾ।
11 ਅਕਤੂਬਰ 2022, ਮੰਗਲਵਾਰ
ਕੱਤਕ ਵਦੀ ਤਿੱਥੀ ਦੂਜ (11-12 ਮੱਧ ਰਾਤ 1.30 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਖ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 19 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 14, ਸੂਰਜ ਉਦੇ ਸਵੇਰੇ 6.32 ਵਜੇ, ਸੂਰਜ ਅਸਤ ਸ਼ਾਮ 5.57 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸ਼ਾਮ 4.17 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਹਰਸ਼ਣ (ਬਾਅਦ ਦੁਪਹਿਰ 3.17 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 4.17 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਕਾਰੋਬਾਰੀ ਲਾਭ ਦੇਣ ਤੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲੀ, ਪੜ੍ਹੋ ਬਾਕੀ ਰਾਸ਼ੀਆਂ ਦਾ...
NEXT STORY