ਮੇਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਬੁੱਧੀ ਨਾਰਮਲ ਰਹੇਗੀ।
ਬ੍ਰਿਖ : ਸਵੇਰੇ ਤਕ ਕੰਮਕਾਜੀ ਭੱਜਦੌੜ ਫਰੂਟਫੁੱਲ ਰਹੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਕੰਮਕਾਜੀ ਪਲਾਨਿੰਗ ਵੀ ਸਹੀ ਰਹੇਗੀ।
ਮਿਥੁਨ : ਕਿਸੇ ਕੰਮਕਾਜੀ ਗੱਲਬਾਤ ਨੂੰ ਫਾਈਨਲ ਕਰਨ ਲਈ ਸਵੇਰ ਤਕ ਦਾ ਸਮਾਂ ਬਿਹਤਰ, ਫਿਰ ਬਾਅਦ ’ਚ ਵਿਅਸਤਤਾ ਬਣੀ ਰਹੇਗੀ।
ਕਰਕ : ਕਾਰੋਬਾਰੀ ਲੋਕਾਂ ਨੂੰ ਆਪਣੇ ਕੰਮ ਧੰਦੇ ’ਚ ਮਿਹਨਤ, ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ ਪਰ ਉਲਝਣਾਂ ਜ਼ਰੂਰ ਉਭਰਦੀਆਂ ਰਹਿਣਗੀਆਂ।
ਸਿੰਘ : ਸਵੇਰ ਤਕ ਸਮਾਂ ਕਮਜ਼ੋਰ, ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਾ ਲਓ ਫਿਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਕੰਨਿਆ : ਸਵੇਰ ਤਕ ਸਮਾਂ ਚੰਗਾ, ਕਾਰੋਬਾਰੀ ਕੰਮਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਨਾਲ ਵਾਸਤਾ ਰਹੇਗਾ।
ਤੁਲਾ : ਸਵੇਰ ਤਕ ਸਮਾਂ ਸਫਲਤਾ-ਇੱਜ਼ਤਮਾਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਭੱਜਦੌੜ ਅਤੇ ਮਿਹਨਤ ਫਰੂਟਫੁੱਲ ਰਹੇਗੀ।
ਬ੍ਰਿਸ਼ਚਕ : ਕਿਸੇ ਸਰਕਾਰੀ ਕੰਮ ਲਈ ਆਪ ਦੀ ਭੱਜਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਵਿਰੋਧੀ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਧਨ : ਸਵੇਰੇ ਤਕ ਸਿਹਤ ਦਾ ਧਿਆਨ ਰੱਖੋ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੇਗਾ।
ਮਕਰ : ਸਵੇਰ ਤਕ ਸਮਾਂ ਬਿਹਤਰ ਮਨ ਖੁਸ਼, ਜ਼ਿੰਦਾਦਿਲ ਰਹੇਗਾ ਪਰ ਬਾਅਦ ’ਚ ਸਿਹਤ ’ਚ ਵਿਗਾੜ ਪੈਦਾ ਹੋ ਸਕਦਾ ਹੈ।
ਕੁੰਭ : ਸਿਤਾਰਾ ਸਵੇਰ ਤਕ ਕਮਜ਼ੋਰ, ਮਨ ਡਾਵਾਂਡੋਲ ਪ੍ਰੇਸ਼ਾਨ ਜਿਹਾ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਜਨਰਲ ਹਾਲਾਤ ਸੁਧਰਨਗੇ।
ਮੀਨ : ਸਿਤਾਰਾ ਸਵੇਰ ਤਕ ਬਿਹਤਰ, ਮਨ ’ਚ ਉਤਸ਼ਾਹ ਜੋਸ਼ ਬਣਿਆ ਰਹੇਗਾ ਪਰ ਬਾਅਦ ’ਚ ਵਿਰੋਧੀਆਂ ਵਲੋਂ ਪ੍ਰੇਸ਼ਾਨੀ ਰਹੇਗੀ, ਕਿਸੇ ਵੀ ਕੰਮ ਲਈ ਮਨ ਰਾਜ਼ੀ ਨਾ ਹੋਵੇਗਾ।
20 ਅਕਤੂਬਰ 2022, ਵੀਰਵਾਰ
ਕੱਤਕ ਵਦੀ ਤਿੱਥੀ ਦਸਮੀ (ਸ਼ਾਮ 4.05 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕਰਕ ’ਚ
ਮੰਗਲ ਮਿਥੁਨ ’ਚ
ਬੁੱੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 28 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 23, ਸੂਰਜ ਉਦੇ ਸਵੇਰੇ 6.38 ਵਜੇ, ਸੂਰਜ ਅਸਤ ਸ਼ਾਮ 5.47 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਸਵੇਰੇ 10.30 ਤਕ) ਅਤੇ ਮਗਰੋਂ ਨਕੱਸ਼ਤਰ ਮਘਾ ਯੋਗ : ਸ਼ੁਭ (ਸ਼ਾਮ 5.52 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਕਰਕ ਰਾਸ਼ੀ ’ਤੇ (ਸਵੇਰੇ 10.30 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 10.30 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਅਤੇ ਮਗਰੋਂ ਮੱਘਾ ਨਕਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ, (ਸ਼ਾਮ 4.05 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੜ੍ਹੋ ਅੱਜ ਦਾ ਰਾਸ਼ੀਫਲ ਤੇ ਜਾਣੋ ਕੀ ਕਹਿੰਦੀ ਹੈ ਤੁਹਾਡੀ ਰਾਸ਼ੀ
NEXT STORY