ਮੇਖ : ਸਿਤਾਰਾ ਦੁਪਹਿਰ ਤਕ ਸਫ਼ਲਤਾ ਦੇਣ ਅਤੇ ਵੱਡੇ ਲੋਕਾਂ ਦੇ ਰੁਖ਼ ਨੂੰ ਨਰਮ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਸ਼ਤਰੂ ਉਭਰਦੇ-ਸਿਮਟਦੇ ਰਹਿਣਗੇ, ਵੈਸੇ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮਿਥੁਨ : ਸਿਤਾਰਾ ਦੁਪਹਿਰ ਤਕ ਪੇਟ ਲਈ ਕਮਜ਼ੋਰ, ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਬਾਅਦ ’ਚ ਆਪ ਦੇ ਯਤਨ ਪ੍ਰੋਗਰਾਮ ਸਿਰੇ ਚੜ੍ਹਣਗੇ।
ਕਰਕ : ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਬਿਹਤਰ ਰੱਖੇਗਾ ਸਫਲਤਾ ਅਤੇ ਇੱਜ਼ਤਮਾਣ ਲਈ ਵੀ ਸਮਾਂ ਚੰਗਾ ਪਰ ਬਾਅਦ ’ਚ ਖਾਣਾ-ਪੀਣਾ ਧਿਆਨ ਨਾਲ ਕਰੋ।
ਸਿੰਘ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਵੈਰ ਵਿਰੋਧ ਬਣਿਆ ਰਹੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ, ਕੰਮਕਾਜੀ ਭੱਜਦੌੜ ਵੀ ਬਣੀ ਰਹੇਗੀ।
ਕੰਨਿਆ : ਸਿਤਾਰਾ ਦੁਪਹਿਰ ਤਕ ਬਿਹਤਰ, ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ ਪਰ ਬਾਅਦ ’ਚ ਧਿਆਨ ਰੱਖੋ ਕਿ ਆਪ ਕਿਸੇ ਝਮੇਲੇ ’ਚ ਨਾ ਫਸ ਜਾਓ।
ਤੁਲਾ : ਸਿਤਾਰਾ ਦੁਪਹਿਰ ਤਕ ਕਿਸੇ ਜਾਇਦਾਦੀ ਕੰਮ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਵੀ ਹਾਲਾਤ ਬਿਹਤਰ ਬਣੇ ਰਹਿਣਗੇ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਹਿੰਮਤ-ਉਤਸ਼ਾਹ ਅਤੇ ਭੱਜਦੌੜ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਸਰਕਾਰੀ ਕੰਮਾਂ ਲਈ ਸਮਾਂ ਬਿਹਤਰ ਬਣੇਗਾ।
ਧਨ : ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਆਪ ਦੀ ਵਿਅਸਤਤਾ, ਭੱਜਦੌੜ ਬਣੀ ਰਹੇਗੀ।
ਮਕਰ : ਕੰਮਕਾਜੀ ਕੰਮਾਂ ਲਈ ਸਿਤਾਰਾ ਬਿਹਤਰ, ਕੰਮਕਾਜੀ ਪਲਾਨਿੰਗ ਵੀ ਬਿਹਤਰ ਨਤੀਜਾ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਕੁੰਭ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਖਰਚਿਆਂ-ਝਮੇਲਿਆਂ ਦਾ ਜ਼ੋਰ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ।
ਮੀਨ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਉਲਝਣਾਂ-ਝਮੇਲਿਆਂ, ਪੰਗਿਆਂ ਨਾਲ ਵਾਸਤਾ ਰਹੇਗਾ।
2 ਨਵੰਬਰ 2022, ਬੁੱਧਵਾਰ
ਕੱਤਕ ਸੁਦੀ ਤਿੱਥੀ ਨੌਮੀ (ਰਾਤ 9.10 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮਕਰ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 11 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 6, ਸੂਰਜ ਉਦੇ ਸਵੇਰੇ 6.48 ਵਜੇ, ਸੂਰਜ ਅਸਤ ਸ਼ਾਮ 5.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (2-3 ਮੱਧ ਰਾਤ 1.43 ਤਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ ਯੋਗ : ਗੰਡ (ਸਵੇਰੇ 10.26 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਮਕਰ ਰਾਸ਼ੀ ’ਤੇ (ਬਾਅਦ ਦੁਪਹਿਰ 2.16 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ, (ਬਾਅਦ ਦੁਪਹਿਰ 2.16 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਕਸ਼ੈਅ ਨੌਮੀ, ਕੁਸ਼ਮਾਂਡ ਨੌਮੀ, ਆਂਵਲਾ ਨੌਮੀ, ਆਰੋਗਿਯ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਪੜ੍ਹੋ ਬਾਕੀ ਰਾਸ਼ੀਆਂ ਬਾਰੇ
NEXT STORY