ਮੇਖ : ਸਿਤਾਰਾ ਸ਼ਾਮ ਤੱਕ ਵਪਾਰਕ ਕੰਮਾਂ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਖ : ਯਤਨ ਕਰਨ ’ਤੇ ਕਿਸੇ ਸਰਕਾਰੀ ਕੰਮ ’ਚੋਂ ਬਾਧਾ ਮੁਸ਼ਕਲ ਹਟੇਗੀ, ਆਪ ਦੇ ਪ੍ਰਤੀ ਅਫਸਰਾਂ ’ਚ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਕਾਰੋਬਾਰੀ ਦਸ਼ਾ ਚੰਗੀ।
ਕਰਕ : ਸ਼ਾਮ ਤੱਕ ਪੇਟ ਦਾ ਧਿਆਨ ਰੱਖੋ, ਉਨ੍ਹਾਂ ਵਸਤਾਂ ਦੀ ਵਰਤੋਂ ਕਰਨ ਤੋਂ ਬਚੋ ਜਿਹੜੀਅਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਫਿਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਸਿੰਘ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਪਰ ਬਾਅਦ’ਚ ਸਿਹਤ ਦੇ ਵਿਗੜਣ ਦਾ ਡਰ ਰਹੇਗਾ।
ਕੰਨਿਆ : ਸਿਤਾਰਾ ਸ਼ਾਮ ਤੱਕ ਕਮਜ਼ੋਰ, ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।
ਤੁਲਾ : ਸਿਤਾਰਾ ਸ਼ਾਮ ਤੱਕ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਕੋਈ ਅਣਜਾਣਾ ਡਰ ਬਣਿਆ ਰਹਿ ਸਕਦਾ ਹੈ।
ਬ੍ਰਿਸ਼ਚਕ : ਜਨਰਲ ਸਿਤਾਰਾ ਜ਼ਮੀਨੀ ਕੰਮਾਂ ਨੂੰ ਸੰਵਾਰਨ, ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਆਪਣੇ ਆਪ ਨੂੰ ਝਮੇਲਿਆਂ ਤੋਂ ਬਚਾਅ ਕੇ ਰੱਖੋ।
ਧਨ : ਆਪ ਆਪਣੇ ਹਿੰਮਤੀ ਅਤੇ ਉਤਸ਼ਾਹੀ ਮਨ ਕਰ ਕੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਰੱਖੋਗੇ, ਵਿਰੋਧੀ ਕਮਜ਼ੋਰ ਤੇਜਹੀਣ ਰਹਿਣਗੇ।
ਮਕਰ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਵੀ ਆਪ ਨੂੰ ਆਪਣੇ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ।
ਕੁੰਭ : ਵਪਾਰ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਆਪਣੇ ਆਪ ਨੂੰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਕੇ ਰੱਖੋ।
ਮੀਨ : ਸਿਤਾਰਾ ਸ਼ਾਮ ਤੱਕ ਨੁਕਸਾਨ ਵਾਲਾ, ਲੈਣ-ਦੇਣ ਅਤੇ ਲਿਖਣ–ਪ਼ੜ੍ਹਨ ਦੇ ਕੰਮ ਬੇ-ਧਿਆਨੀ ਨਾਲ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
4 ਨਵੰਬਰ 2022, ਸ਼ੁੱਕਰਵਾਰ
ਕੱਤਕ ਸੁਦੀ ਤਿੱਥੀ ਇਕਾਦਸ਼ੀ (ਸ਼ਾਮ 6.09 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕੁੰਭ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 13 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 8, ਸੂਰਜ ਉਦੇ ਸਵੇਰੇ 6.49 ਵਜੇ, ਸੂਰਜ ਅਸਤ ਸ਼ਾਮ 5.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (4-5 ਮੱਧ ਰਾਤ 12.12 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਵਿਆਘਾਤ (4-5 ਮੱਧ ਰਾਤ 3.15 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਕੁੰਭ ਰਾਸ਼ੀ ’ਤੇ (ਸ਼ਾਮ 6.19 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ, (ਸਵੇਰੇ 6.50 ਤੋਂ ਲੈ ਕੇ ਸ਼ਾਮ 6.09 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਲੈ ਕੇ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਹਰੀ ਪ੍ਰਬੋਧਿਨੀ ਇਕਾਦਸ਼ੀ ਵਰਤ, ਭੀਸ਼ਮ ਪੰਚਕ ਸ਼ੁਰੂ, ਚਤੁਰਮਾਸ ਵਰਤ ਨਿਯਮ ਆਦਿ ਸਮਾਪਤ, ਮੇਲਾ ਰੇਣਕਾ (ਨਾਹਨ ਸਿਰਮੌਰ, ਹਿਮਾਚਲ) ਅਤੇ ਮੇਲਾ ਬਾਬਾ ਰੁਦਰੀਨੰਦ ਨਾਰੀ (ਊਨਾ,ਹਿਮਾਚਲ) 4-5 ਨਵੰਬਰ-ਹਰੀ ਪ੍ਰਬੋਧ ਉਤਸਵ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲੇ ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰਨ
NEXT STORY