ਮੇਖ : ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਦੇ ਹਾਲਾਤ ਬਣਨਗੇ।
ਬ੍ਰਿਖ : ਜਿਹੜੇ ਲੋਕ ਆਪਣਾ ਖੁਦ ਦਾ ਕੋਈ ਕੰਮ ਧੰਦਾ ਕਰਦੇ ਹਨ, ਉਨ੍ਹਾਂ ਦੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਮੂਡ ’ਚ ਖੁਸ਼ਦਿਲੀ ਰੰਗੀਨੀ ਬਣੀ ਰਹੇਗੀ।
ਮਿਥੁਨ : ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਕਿਸੇ ’ਤੇ ਵੀ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਨਾਲ ਕੋਈ ਵੀ ਡੀਲ ਬੇ-ਧਿਆਨੀ ਨਾਲ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕਰਕ : ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਪਰ ਬਾਅਦ ’ਚ ਕਿਸੇ ’ਤੇ ਅੱਖਾਂ ਬੰਦ ਕਰ ਕੇ ਭਰੋਸਾ ਨਾ ਕਰੋ।
ਸਿੰਘ : ਸਿਤਾਰਾ ਸ਼ਾਮ ਤੱਕ ਸਫਲਤਾ ਵਾਲਾ, ਹਰ ਪੱਖੋਂ ਬਿਹਤਰੀ ਹੋਵੇਗੀ ਅਤੇ ਕਦਮ ਬੜ੍ਹਤ ਵੱਲ ਰਹੇਗਾ ਪਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।
ਕੰਨਿਆ : ਸਿਤਾਰਾ ਸ਼ਾਮ ਤੱਕ ਹਰ ਫ੍ਰੰਟ ’ਤੇ ਸਫਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਕਿਸੇ ਬਾਧਾ ਮੁਸ਼ਕਲ ਦੇ ਹਟਣ ਦੀ ਆਸ।
ਤੁਲਾ : ਸਿਤਾਰਾ ਸ਼ਮ ਤੱਕ ਸਿਹਤ ਲਈ ਕਮਜ਼ੋਰ, ਨੁਕਸਾਨ ਦਾ ਵੀ ਡਰ, ਕਿਸੇ ਵੀ ਕੰਮ ਨੂੰ ਹਲਕੇ ’ਚ ਨਾ ਲਓ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਬਿਹਤਰ, ਕੰਮਕਾਜੀ ਦਸ਼ਾ ਸੁਧਰੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਅਹਿਤਿਆਤ ਪ੍ਰੇਸ਼ਾਨੀ ਵਾਲਾ ਬਣੇਗਾ।
ਧਨ : ਸਿਤਾਰਾ ਸ਼ਾਮ ਤੱਕ ਮਾਨਸਿਕ ਪ੍ਰੇਸ਼ਾਨੀ ਰੱਖਣ ਅਤੇ ਮਨ ਨੂੰ ਉੱਚਾ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਫ੍ਰੰਟ ’ਤੇ ਦਸ਼ਾ ਸੁਧਰੇਗੀ।
ਮਕਰ : ਸਿਤਾਰਾ ਸ਼ਾਮ ਤੱਕ ਬਿਹਤਰ, ਉਦੇਸ਼ ਪ੍ਰੋਗਰਾਮ ਸਿਰੇ ਚੜ੍ਹ ਸਕਦੇ ਹਨ, ਜਨਰਲ ਹਾਲਾਤ ਬਿਹਤਰ ਰਹਿਣਗੇ ਪਰ ਬਾਅਦ ’ਚ ਸਮਾਂ ਮੁਸ਼ਕਲਾਂ ਪੇਚੀਦਗੀਆਂ ਵਾਲਾ।
ਕੁੰਭ : ਜਨਰਲ ਤੌਰ ’ਤੇ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਵਿਰੋਧੀ ਵੀ ਕਮਜ਼ੋਰ ਤੇਜਹੀਣ ਰਹਿਣਗੇ।
ਮੀਨ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਕਰਨ ਦੀ ਤਾਕਤ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਮਿੱਤਰਾਂ-ਸਾਥੀਆਂ ਦਾ ਰੁਖ ਹੈਲਪਫੁਲ ਅਤੇ ਸੁਪੋਰਟਿਵ ਰਹਿਣਗੇ।
11 ਨਵੰਬਰ 2022, ਸ਼ੁੱਕਰਵਾਰ
ਕੱਤਕ ਸੁਦੀ ਤਿੱਥੀ ਤੀਜ (ਰਾਤ 8.18 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 20 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 15, ਸੂਰਜ ਉਦੇ ਸਵੇਰੇ 6.55 ਵਜੇ, ਸੂਰਜ ਅਸਤ ਸ਼ਾਮ 5.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਪੂਰਾ ਦਿਨ ਰਾਤ), ਯੋਗ : ਸ਼ਿਵ (ਰਾਤ 9.28 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸ਼ਾਮ 6.17 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 7.26 ਤੋਂ ਲੈ ਕੇ ਰਾਤ 8.18 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੌਭਾਗਿਯ ਸੁੰਦਰੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੜ੍ਹੋ ਅੱਜ ਦਾ ਰਾਸ਼ੀਫਲ ਤੇ ਜਾਣੋ ਕੀ ਕਹਿੰਦੀ ਹੈ ਤੁਹਾਡੀ ਰਾਸ਼ੀ
NEXT STORY