ਮੇਖ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕਾਫੀ ਸਰਗਰਮ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਰਹਿਣਗੇ।
ਬ੍ਰਿਖ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਕਿਸੇ ਉਲਝੇ ਰੁਕੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ ਹੋਵੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਮਿੱਤਰ-ਕੰਮਕਾਜੀ ਸਾਥੀ ਸੁਪੋਰਟਿਵ ਅਤੇ ਸਾਫਟ ਰੁਖ ਰੱਖਣਗੇ, ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਦੇ ਯਤਨ ਚੰਗਾ ਨਤੀਜਾ ਦੇੇਣਗੇ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ ਬੀਜਾ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮਾਨਸਿਕ ਟੈਨਸ਼ਨ ਪ੍ਰੇਸ਼ਾਨੀ ਬਣੀ ਰਹੇਗੀ।
ਤੁਲਾ : ਕਿਉਂਕਿ ਸਮਾਂ ਉਲਝਣਾਂ, ਪੇਚੀਦਗੀਆਂ ਅਤੇ ਝਮੇਲਿਆਂ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਕੋਈ ਬਣਿਆ ਬਣਾਇਆ ਕੰਮ ਉਖੜ ਵਿਗੜ ਨਾ ਜਾਵੇ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਆਪ ਕਾਰੋਬਾਰੀ ਕੰਮਾਂ ’ਚ ਪੂਰੀ ਤਰ੍ਹਾਂ ਐਕਟਿਵ ਰਹੋਗੇ।
ਧਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਆਪ ਦੀ ਭੱਜਦੌੜ ਚੰਗਾ ਰੰਗ ਦਿਖਾ ਸਕਦੀ ਹੈ, ਸ਼ਤਰੂ ਵੀ ਆਪਣੇ ਆਪ ਨੂੰ ਕਮਜ਼ੋਰ ਸਮਝਣਗੇ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਇਰਾਦਿਆਂ ਮਨੋਰਥਾਂ ’ਚ ਸਫਲਤਾ ਮਿਲੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਵੀ ਬਚਣਾ ਚਾਹੀਦਾ ਹੈ, ਨੁਕਸਾਨ ਦਾ ਡਰ, ਮਨ ਵੀ ਟੈਂਸ-ਅਸ਼ਾਂਤ ਰਹੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
19 ਨਵੰਬਰ 2022, ਸ਼ਨੀਵਾਰ
ਮੱਘਰ ਵਦੀ ਤਿੱਥੀ ਦਸਮੀ (ਸਵੇਰੇ 10.30ਤਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਖ ’ਚ
ਬੁੱੱਧ ਬ੍ਰਿਸ਼ਚਕ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 28 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 23, ਸੂਰਜ ਉਦੇ ਸਵੇਰੇ 7.02 ਵਜੇ, ਸੂਰਜ ਅਸਤ ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (19-20 ਮੱਧ ਰਾਤ 12.14 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵਿਸ਼ਕੁੰਭ (19-20 ਮੱਧ ਰਾਤ 12.24 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 10.30 ਤੱਕ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀਮਤੀ ਇੰਦਰਾ ਗਂਧੀ ਜਯੰਤੀ, ਮਹਾਰਾਣੀ ਲਕਸ਼ਮੀ ਬਾਈ ਜਯੰਤੀ। ਸਿਟੀਜ਼ਨ ਡੇ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲੇ ਇਨ੍ਹਾਂ ਤੋਂ ਰਹਿਣ ਬਚ ਕੇ, ਨਹੀਂ ਤਾਂ ਕਰਨਾ ਪਏਗਾ ਪ੍ਰੇਸ਼ਾਨੀਆਂ ਦਾ ਸਾਹਮਣਾ
NEXT STORY