ਮੇਖ : ਸਿਤਾਰਾ ਦੁਪਹਿਰ ਤੱਕ ਅਹਿਤਿਆਤ, ਪ੍ਰੇਸ਼ਾਨੀ ਵਾਲਾ, ਵੈਰ ਵਿਰੋਧ ਬਣੇ ਰਹਿਣ ਦਾ ਡਰ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।
ਬ੍ਰਿਖ : ਸਿਤਾਰਾ ਦੁਪਹਿਰ ਤੱਕ ਬਿਹਤਰ, ਨੇਕ ਕੰਮਾਂ ’ਚ ਧਿਆਨ, ਮਨੋਬਲ ਅਤੇ ਦਬਦਬਾ ਬਣਿਆ ਰਹੇਗਾ ਪਰ ਬਾਅਦ ’ਚ ਮਨ ਟੈਂਸ, ਅਸਥਿਰ ਅਤੇ ਡਾਵਾਂਡੋਲ ਰਹੇਗਾ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਕਰਕ : ਕਿਸੇ ਕੰਮਕਾਜੀ ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ ਦੁਪਹਿਰ ਤੱਕ ਸਮਾਂ ਬਿਹਤਰ, ਫਿਰ ਬਾਅਦ ’ਚ ਆਪ ਦੇ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
ਸਿੰਘ : ਸਿਤਾਰਾ ਦੁਪਹਿਰ ਤੱਕ ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਮਾਣ-ਸਨਮਾਨ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਸਾਥੀ ਪੂਰੀ ਤਰ੍ਹਾਂ ਆਪ ਦਾ ਸਾਥ ਦੇਣਗੇ।
ਕੰਨਿਆ : ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਣ ਅਤੇ ਹਰ ਮੋਰਚੇ ’ਤੇ ਬਿਹਤਰੀ ਦੇ ਹਾਲਾਤ ਬਣਾਈ ਰੱਖਣ ਵਾਲਾ ਪਰ ਸਿਹਤ ’ਚ ਗੜਬੜੀ ਰਹਿਣ ਦਾ ਡਰ ਰਹੇਗਾ।
ਤੁਲਾ : ਸਿਤਾਰਾ ਦੁਪਹਿਰ ਤੱਕ ਨੁਕਸਾਨ ਦੇਣ ਅਤੇ ਖਰਚ ਵਧਾਉਣ ਵਾਲਾ, ਪੰਗਿਆਂ ਤੋਂ ਵੀ ਸੁਚੇਤ ਰਹਿਣਾ ਸਹੀ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਵੀ ਹਟੇਗੀ ਪਰ ਬਾਅਦ ’ਚ ਕੋਈ ਨਵੀਂ ਕੋਸ਼ਿਸ਼ ਸ਼ੁਰੂ ਨਹੀਂ ਕਰਨੀ ਚਾਹੀਦੀ।
ਧਨ : ਸਿਤਾਰਾ ਦੁਪਹਿਰ ਤੱਕ ਸਫਲਤਾ ਦੇਣ, ਤੇਜ ਪ੍ਰਭਾਵ ਵਧਾਉਣ ਅਤੇ ਦੁਸ਼ਮਣਾਂ ਨੂੰ ਕਮਜ਼ੋਰ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੋਸ਼ਿਸ਼ ਸਿਰੇ ਚੜ੍ਹ ਸਕਦੀ ਹੈ।
ਮਕਰ : ਜਨਰਲ ਸਿਤਾਰਾ ਬਿਹਤਰ, ਧਾਰਮਿਕ ਕੰਮਾਂ ’ਚ ਰੁਚੀ ਪਰ ਬਾਅਦ ’ਚ ਸਮਾਂ ਸਫਲਤਾ, ਇੱਜ਼ਤ-ਮਾਣ ਦੇਣ ਵਾਲਾ, ਮੋਰੇਲ ਬੂਸਟਿੰਗ ਵੀ ਬਣੀ ਰਹੇਗੀ।
ਕੁੰਭ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਫਸਣ ਤੋਂ ਬਚਣਾ ਚਾਹੀਦਾ ਹੈ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ।
ਮੀਨ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਦਸ਼ਾ ਬਿਹਤਰ ਰੱਖੇਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਕੋਈ ਵੀ ਕੰਮ ਜਲਦੀ ’ਚ ਨਹੀਂ ਕਰਨਾ ਚਾਹੀਦਾ।
21 ਨਵੰਬਰ 2022, ਸੋਮਵਾਰ
ਮੱਘਰ ਵਦੀ ਤਿੱਥੀ ਦੁਆਦਸ਼ੀ (ਸਵੇਰੇ 10.08 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਖ ’ਚ
ਬੁੱੱਧ ਬ੍ਰਿਸ਼ਚਕ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 30 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 25, ਸੂਰਜ ਉਦੇ ਸਵੇਰੇ 7.04 ਵਜੇ, ਸੂਰਜ ਅਸਤ ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (21-22 ਮੱਧ ਰਾਤ 12.14 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਅਾਯੁਸ਼ਮਾਨ (ਰਾਤ 9.06 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਕੰਨਿਆ ਰਾਸ਼ੀ ’ਤੇ (ਦੁਪਹਿਰ 12.30 ਤੱਕ), ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
NEXT STORY