ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਖ : ਸਿਹਤ ’ਚ ਗੜਬੜੀ ਰਹਿਣ ਦਾ ਡਰ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਸੰਤੋਖਜਨਕ ਬਣੇ ਰਹਿਣਗੇ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਬਣਿਆ ਰਹੇਗਾ।
ਕਰਕ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਜਿੰਨੀ ਦੂਰੀ ਰੱਖ ਸਕੋ ਓਨਾ ਹੀ ਚੰਗਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਡਰ।
ਸਿੰਘ : ਜਨਰਲ ਸਿਤਾਰਾ ਮਜ਼ਬੂਤ, ਧਾਰਮਿਕ ਕੰਮਾਂ ਨੂੰ ਅਟੈਂਡ ਕਰਨ ਅਤੇ ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਕੰਨਿਆ : ਅਦਾਲਤ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸਿਹਤ ਦੀ ਸੰਭਾਲ ਰੱਖਣੀ ਜ਼ਰੂਰੀ ਹੋਵੇਗੀ।
ਤੁਲਾ : ਮਿੱਤਰ-ਕੰਮਕਾਜੀ ਸਹਿਯੋਗੀ ਆਪ ਦਾ ਸਾਥ ਦੇਣਗੇ ਅਤੇ ਪੂਰੀ ਤਰ੍ਹਾਂ ਸਹਿਯੋਗ ਕਰਨਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ ਉਸ ’ਚ ਸਫਲਤਾ ਮਿਲੇਗੀ ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਮਕਰ : ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਸਮਾਂ, ਇਸ ਲਈ ਆਪ ਦੇ ਜਨਰਲ ਹਾਲਾਤ ਦੇ ਪੇਚੀਦਾ ਬਣਨ ਦਾ ਡਰ ਬਣਿਆ ਰਹਿ ਸਕਦਾ ਹੈ।
ਕੁੰਭ : ਸਿਤਾਰਾ ਆਮਦਨ ਵਾਲਾ, ਯਤਨ ਕਰਨ’ਤੇ ਕਾਰੋਬਾਰੀ ਪਲਾਨਿੰਗ ਵੀ ਫਰੂਟਫੁਲ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ, ਸਮਾਂ ਸੰਤੋਖਜਨਕ।
ਮੀਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਨ ਅਤੇ ਸੁਪੋਰਟਿਵ ਰਹਿਣਗੇ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
26 ਨਵੰਬਰ 2022, ਸ਼ਨੀਵਾਰ
ਮੱਘਰ ਵਦੀ ਤਿੱਥੀ ਤੀਜ (ਸ਼ਾਮ 7.28 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਖ ’ਚ
ਬੁੱੱਧ ਬ੍ਰਿਸ਼ਚਕ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 5(ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ , ਤਰੀਕ : 30, ਸੂਰਜ ਉਦੇ ਸਵੇਰੇ 7.08 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਬਾਅਦ ਦੁਪਹਿਰ 2.58 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਸ਼ੂਲ (26-27 ਮੱਧ ਰਾਤ 1.13 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਬਾਅਦ ਦੁਪਹਿਰ 2.58 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (27 ਨਵੰਬਰ ਸਵੇਰੇ 5.57 ’ਤੇ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਜਮਾਦਿ ਉਲ ਅੱਵਲ (ਮੁਸਲਿਮ) ਮਹੀਨਾ ਸ਼ੁਰੂ, ਲਾਅ ਡੇ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲਿਆ ਲਈ ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY