ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਪਰਿਵਾਰਕ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ, ਉਂਝ ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਖ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਕਿਉਂਕਿ ਉਹ ਆਪ ਨੂੰ ਘੇਰਣ ਅਤੇ ਪ੍ਰੇਸ਼ਾਨ ਕਰਨ ਲਈ ਘਟੀਆ ਹਰਕਤਾਂ ’ਚ ਬਿਜ਼ੀ ਰਹਿਣਗੇ।
ਮਿਥੁਨ : ਯਤਨ ਕਰਨ ’ਤੇ ਸਕੀਮਾਂ ਪ੍ਰੋਗਰਾਮ ਸਿਰੇ ਚੜਣਗੇ, ਉਂਝ ਵੀ ਆਪ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰਹੋਗੇ ਪਰ ਸੰਤਾਨ ਪੱਖੋਂ ਕੁਝ ਪ੍ਰੇਸ਼ਾਨੀ ਰਹੇਗੀ।
ਕਰਕ : ਜ਼ਮੀਨੀ ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਮਾਣ-ਸਨਮਾਨ ਦੀ ਪ੍ਰਾਪਤੀ, ਆਪ ਹਿੰਮਤੀ, ਉਤਸ਼ਾਹੀ ਬਣੇ ਰਹੋਗੇ।
ਸਿੰਘ : ਵੱਡੇ ਲੋਕ ਆਪ ਦੇ ਪ੍ਰਤੀ ਸਾਫਟ-ਸੁਪੋਰਟਿਵ ਰੁਖ ਰੱਖਣਗੇ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲ ਰਹਿਣਗੇ।
ਕੰਨਿਆ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਟੂਰਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮਨ ਪ੍ਰੇਸ਼ਾਨ, ਟੈਂਸ, ਡਾਂਵਾਡੋਲ, ਅਸਥਿਰ, ਜਿਹਾ ਰਹੇਗਾ।
ਬ੍ਰਿਸ਼ਚਕ : ਧਿਆਨ ਰੱਖੋ ਕਿ ਉਲਝਣਾਂ-ਝਮੇਲਿਆਂ ਕਰਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ ਵਿਗੜ ਨਾ ਜਾਵੇ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਧਨ : ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪਲਾਨਿੰਗ ਕੁਝ ਅੱਗੇ ਵੱਧ ਸਕਦੀ ਹੈ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਕਰ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਕਿਸੇ ਸਰਕਾਰੀ ਅਫਸਰ ਦੇ ਸਾਫਟ ਰੁਖ ਕਰਕੇ ਆਪ ਦੀ ਕੋਈ ਮੁਸ਼ਕਿਲ ਹੱਲ ਹੋ ਸਕਦੀ ਹੈ।
ਕੁੰਭ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਆਪ ਦੇ ਯਤਨ ਪ੍ਰੋਗਰਾਮ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਇਰਾਦਿਆਂ ’ਚ ਮਜ਼ਬੂਤੀ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਬਾਰੇ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ, ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
19 ਦਸੰਬਰ 2022, ਸੋਮਵਾਰ
ਪੋਹ ਵਦੀ ਤਿੱਥੀ ਇਕਾਦਸ਼ੀ (19-20 ਮੱਧ ਰਾਤ 2.33 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਤੁਲਾ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 28 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 24, ਸੂਰਜ ਉਦੇ ਸਵੇਰੇ 7.25 ਵਜੇ, ਸੂਰਜ ਅਸਤ ਸ਼ਾਮ 5.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿੱਤਰਾ (ਸਵੇਰੇ 10.31 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਅਤਿਗੰਢ (19-20 ਮੱਧ ਰਾਤ 3.20 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਫਲਾ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਨੂੰਕੋਰਟ ਕਚਹਿਰੀ 'ਚ ਮਿਲੇਗੀ ਸਫਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY