ਮੇਖ : ਖਰਚਿਆਂ ’ਤੇ ਕਾਬੂ ਰੱਖੋ, ਵਰਨਾ ਆਪ ਨੂੰ ਕਿਸੇ ਸਮੇਂ ਅਰਥ ਤੰਗੀ ਜਿਹੀ ਸਥਿਤੀ ਨਾਲ ਨਿਪਟਣਾ ਪੈ ਸਕਦਾ ਹੈ, ਕੰਮਕਾਜੀ ਕੰਮਾਂ ਨੂੰ ਵੀ ਬੇ-ਧਿਆਨੀ ਨਾਲ ਅਟੈਂਡ ਨਾ ਕਰੋ।
ਬ੍ਰਿਖ : ਵਪਾਰ ਕਾਰੋਬਾਰ’ਚ ਲਾਭ, ਯਤਨ ਕਰਨ ’ਤੇ ਕਿਸੇ ਕੰਮਕਾਜੀ ਸਮੱਸਿਆ ਨੂੰ ਸੁਲਝਾਉਣ ’ਚ ਵੀ ਸਫਲਤਾ ਮਿਲ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਰਾਜ ਦਰਬਾਰ ’ਚ ਜਾਣ ’ਤੇ ਜਿੱਥੇ ਸਫਲਤਾ ਮਿਲੇਗੀ, ਉੱਥੇ ਦੁਸ਼ਮਣਾਂ ’ਚ ਵੀ ਘਬਰਾਹਟ ਪ੍ਰੇਸ਼ਾਨੀ ਵਧੇਗੀ ਪਰ ਸਿਹਤ ਦੇ ਪ੍ਰਤੀ ਸੁਚੇਤ ਰਹੋ।
ਕਰਕ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਕੋਈ ਸਕੀਮ - ਪ੍ਰੋਗਰਾਮ ਕੁਝ ਅੱਗੇ ਵਧ ਸਕਦਾ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਸਿੰਘ : ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਅਪਸੈੱਟ ਰਹੇਗਾ, ਮੌਸਮ ਦੇ ਐਕਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੰਨਿਆ : ਕਾਰੋਬਾਰੀ ਕੰਮਾਂ ਅਤੇ ਪ੍ਰੋਗਰਾਮਿੰਗ ਲਈ ਸਿਤਾਰਾ ਚੰਗਾ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਅਤੇ ਸਦਭਾਅ ਬਣਿਆ ਰਹੇਗਾ, ਮਨ ਸਫਰ ਲਈ ਰਾਜ਼ੀ ਰਹੇਗਾ।
ਤੁਲਾ : ਕਿਸੇ ਵੀ ਵਿਰੋਧੀ ਜਾਂ ਸ਼ਰਾਰਤੀ ਨੂੰ ਨਾ ਤਾਂ ਕਮਜ਼ੋਰ ਸਮਝੋ ਤੇ ਨਾ ਹੀ ਉਸ ਦੀ ਨੁਕਸਾਨ ਪਹੁੰਚਾਉਣ ਦੀ ਹਿੰਮਤ ਨੂੰ ਘੱਟ ਸਮਝਣਾ ਚਾਹੀਦਾ ਹੈ।
ਬ੍ਰਿਸ਼ਚਕ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਜਨਰਲ ਪ੍ਰੋਗਰਾਮਿੰਗ ਅਤੇ ਪਲਾਨਿੰਗ ਫਰੂਟਫੁਲ ਰਹੇਗੀ, ਮਨੋਬਲ ’ਚ ਮਜ਼ਬੂਤੀ ਪਰ ਤਬੀਅਤ ’ਚ ਤੇਜ਼ੀ।
ਧਨ : ਜ਼ਮੀਨੀ ਕੰਮਾਂ ’ਚ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕਾਂ ਦੇ ਰੁਖ ’ਚ ਵੀ ਨਰਮੀ ਰਹੇਗੀ, ਦੁਸ਼ਮਣ ਕਮਜ਼ੋਰ ਰਹਿਣਗੇ।
ਮਕਰ : ਆਪਣੇ ਕਿਸੇ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਪ੍ਰਿੰਟਿੰਗ-ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ’ਚ ਸੈਰ-ਸਫਰ ਦੀ ਚਾਹਤ ਰਹੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਸੀਮਾ ’ਚ ਕਰਨਾ ਸਹੀ ਰਹੇਗਾ।
30 ਦਸੰਬਰ 2022, ਸ਼ੁੱਕਰਵਾਰ
ਪੋਹ ਸੁਦੀ ਤਿੱਥੀ ਅਸ਼ਟਮੀ (ਸ਼ਾਮ 6.34 ਤਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱੱਧ ਮਕਰ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 9 (ਪੋਹ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 6, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ ਸ਼ਾਮ 5.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਪੁਰਵ ਦੁਪਹਿਰ 11.24 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਵਰਿਯਾਨ (ਸਵੇਰੇ 9.45 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਪੂਰਾ ਦਿਨ ਰਾਤ), ਪੁਰਵ ਦੁਪਹਿਰ 11.24 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲਿਆਂ ਦੀ ਵਿਗੜ ਸਕਦੀ ਹੈ ਸਿਹਤ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY