ਮੇਖ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ, ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਕਿਸੇ ਰੁਕਾਵਟ ਮੁਸ਼ਕਲ ਨੂੰ ਹਟਾਉਣ ਵਾਲਾ, ਇੱਜ਼ਤ ਮਾਣ ਦੀ ਪ੍ਰਾਪਤੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ, ਵੈਸੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਮਿਥੁਨ : ਖਰਚ ਜਾਇਜ਼ ਕੰਮਾਂ ’ਤੇ ਹੋਵੇਗਾ, ਵੈਸੇ ਟੀਚਿੰਗ, ਕੋਚਿੰਗ, ਪ੍ਰਕਾਸ਼ਨ, ਫੋਟੋਗ੍ਰਾਫੀ, ਟੂਰਿਜ਼ਮ ਅਤੇ ਕੰਸਲਟੈਂਸੀ ਦੇ ਕੰਮਕਾਜ ਨਾਲ ਜੁੜੇ ਲੋਕਾਂ ਨੂੰ ਕਿਸੇ ਨਾਲ ਕਿਸੇ ਪ੍ਰੇਸ਼ਾਨੀ ਨਾਲ ਨਿਪਟਣਾ ਪੈ ਸਕਦਾ ਹੈ।
ਕਰਕ : ਸਿਤਾਰਾ ਆਮਦਨ ਅਤੇ ਕਾਰੋਬਾਰੀ ਕੰਮਾਂ ’ਚ ਲਾਭ ਦੇਣ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਜੇ ਕੋਈ ਸਰਕਾਰੀ ਕੰਮ ਲਟਕ ਰਿਹਾ ਹੋਵੇ ਤਾਂ ਉਸ ਲਈ ਯਤਨ ਕਰੋ, ਪੱਕੇ ਤੌਰ ’ਤੇ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਮਨ ’ਤੇ ਸਾਤਵਿਕ ਅਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਦੂਜੇ ਲੋਕ ਆਪ ਨੂੰ ਅਤੇ ਆਪ ਦੀ ਗਲ ਨੂੰ ਧਿਆਨ ਨਾਲ ਸੁਣਨਗੇ।
ਤੁਲਾ : ਪੇਟ ਦੇ ਮਾਮਲੇ ’ਚ ਲਾਪਰਵਾਹ ਨਾ ਰਹੋ, ਮੌਸਮ ਦੇ ਐਕਸਪੋਜ਼ਰ ਕਰ ਕੇ ਆਪ ਦੀ ਤਬੀਅਤ ਅਪਸੈੱਟ ਰਹਿ ਸਕਦੀ ਹੈ, ਬੁੱਧੀ ਵੀ ਗਲਤ ਕੰਮਾਂ ਵੱਲ ਭਟਕੇਗੀ।
ਬ੍ਰਿਸ਼ਚਕ : ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮ ਕੁਝ ਅੱਗੇ ਵਧਣਗੇ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ, ਨੇਕ ਕੰਮਾਂ ’ਚ ਧਿਆਨ।
ਧਨ : ਕਿਸੇ ਸੁੱਤੇ ਪਏ ਸ਼ਤਰੂ ਦੇ ਜਾਗਣ ਕਰ ਕੇ ਜਿਥੇ ਆਪ ਦੀਆਂ ਮੁਸ਼ਕਲਾਂ , ਪ੍ਰੇਸ਼ਾਨੀਆਂ ਜਾਗ ਸਕਦੀਆਂ ਹਨ, ਉਥੇ ਕਿਸੇ ਨਾਲ ਝਗੜੇ ਦਾ ਵੀ ਡਰ ਰਹੇਗਾ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੰਤਾਨ ਦਾ ਸਹਿਯੋਗ ਐਕਟਿਵ ਰਹੇਗਾ।
ਕੁੰਭ : ਅਦਾਲਤ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਤੇਜ ਪ੍ਰਭਾਵ ਦਬਦਬਾ ਵੀ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਤੇਜ਼ਹੀਣ ਰਹਿਣਗੇ।
ਮੀਨ : ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸੋਚ ਵਿਚਾਰ ’ਚ ਪਾਜ਼ੇਟੀਵਿਟੀ ਰਹੇਗੀ, ਇਜ਼ਤ-ਮਾਣ ਦੀ ਪ੍ਰਾਪਤੀ।
4 ਜਨਵਰੀ 2023, ਬੁੱਧਵਾਰ
ਪੋਹ ਸੁਦੀ ਤਿੱਥੀ ਤਰੋਦਸ਼ੀ (4-5 ਮੱਧ ਰਾਤ 12.01 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 20 , ਰਾਸ਼ਟਰੀ ਸ਼ਕ ਸੰਮਤ :1944, ਮਿਤੀ : 14 (ਪੋਹ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 11, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਸ਼ਾਮ 6.48 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ ਯੋਗ : ਸ਼ੁਕਲ (ਪੂਰਾ ਦਿਨ ਰਾਤ ) ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY