ਮੇਖ : ਜ਼ਮੀਨੀ, ਅਦਾਲਤੀ ਕੰਮ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਵੱਡੇ ਲੋਕਾਂ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਵਿਰੋਧੀ ਕਮਜ਼ੋਰ ਰਹਿਣਗੇ।
ਬ੍ਰਿਖ : ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ, ਮਿੱਤਰ, ਕੰਮਕਾਜੀ ਸਾਥੀ ਆਪ ਨਾਲ ਸਹਿਯੋਗ ਕਰਨਗੇ, ਤਾਲਮੇਲ ਰੱਖਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਅਤੇ ਭੱਜ-ਦੌੜ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ, ਮੁਸ਼ਕਲ ਹਟੇਗੀ।
ਕਰਕ : ਕਾਰੋਬਾਰੀ ਮੋਰਚੇ ’ਤੇ ਕਦਮ ਬੜ੍ਹਤ ਵੱਲ, ਸਫਲਤਾ ਸਾਥ ਦੇਵੇਗੀ, ਮਨੋਬਲ ਬਣਿਆ ਰਹੇਗਾ ਪਰ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਸਿੰਘ : ਨਾ ਤਾਂ ਕਿਸੇ ਦੀ ਜ਼ਮਾਨਤ ਦਿਓ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਖਰਚਿਆਂ ’ਤੇ ਵੀ ਕਾਬੂ ਰੱਖੋ, ਨਹੀਂ ਤਾਂ ਅਰਥ ਤੰਗੀ ਜਿਹੀ ਸਥਿਤੀ ਬਣੀ ਰਹੇਗੀ।
ਕੰਨਿਆ : ਡ੍ਰਿੰਕਸ, ਕੈਟਰਿੰਗ, ਹੋਟਲਿੰਗ, ਰੰਗ-ਰੋਗਨ, ਥਿੰਦੀਆਂ ਵਸਤਾਂ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਕਿਸੇ ਵੱਡੇ ਆਦਮੀ ਦੇ ਨਰਮ ਸੁਪੋਰਟਿਵ ਰੁਖ ਕਰਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਹੱਲ ਹੋ ਸਕਦੀ ਹੈ, ਵੱਡੇ ਲੋਕ ਮਿਹਰਬਾਨ ਰਹਿਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਤੇਜ ਪ੍ਰਭਾਵ, ਦਬਦਬਾ ਬਣਿਆ ਰਹੇਗਾ।
ਧਨ : ਸਿਤਾਰਾ ਪੇਟ ’ਚ ਗੜਬੜੀ ਰੱਖਣ ਵਾਲਾ, ਖਾਣ-ਪੀਣ ’ਚ ਪੂਰਾ ਪਰਹੇਜ਼ ਰੱਖਣਾ ਜ਼ਰੂਰੀ ਹੋਵੇਗਾ, ਉਧਾਰੀ ਦੇ ਚੱਕਰ ’ਚ ਵੀ ਨਹੀਂ ਫਸਣਾ ਚਾਹੀਦਾ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ਅਤੇ ਤਬੀਅਤ ’ਚ ਜ਼ਿੰਦਾਦਿਲੀ ਅਤੇ ਸਵਛੰਦਤਾ ਬਣੀ ਰਹੇਗੀ।
ਕੁੰਭ : ਵਿਰੋਧੀ ਕਮਜ਼ੋਰ ਹੋਣ ਜਾਂ ਸਟ੍ਰਾਂਗ, ਉਸ ਦੇ ਨਾਲ ਟਕਰਾਅ ਤੋਂ ਬਚਣਾ ਸਹੀ ਰਹੇਗਾ, ਮਨ ਕਿਸੇ ਅਣਜਾਣੇ ਡਰ ਤੋਂ ਵੀ ਚਿੰਤਤ, ਪ੍ਰੇਸ਼ਾਨ ਰਹੇਗਾ।
ਮੀਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕਿਸੇ ਪ੍ਰੋਗਰਾਮ ’ਚੋਂ ਕੋਈ ਰੁਕਾਵਟ, ਮੁਸ਼ਕਲ ਹਟੇਗੀ, ਸੰਤਾਨ ਵੀ ਸਾਥ ਦੇਵੇਗੀ ਅਤੇ ਪੂਰੀ ਤਰ੍ਹਾਂ ਤਾਲਮੇਲ ਰੱਖੇਗੀ।
9 ਜਨਵਰੀ 2023, ਸੋਮਵਾਰ
ਮਾਘ ਵਦੀ ਤਿੱਥੀ ਦੂਜ (ਸਵੇਰੇ 9.40 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 19 (ਪੋਹ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 16, ਸੂਰਜ ਉਦੇ ਸਵੇਰੇ 7.32 ਵਜੇ, ਸੂਰਜ ਅਸਤ ਸ਼ਾਮ 5.38 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਪੂਰਾ ਦਿਨ ਰਾਤ) ਯੋਗ : ਵਿਸ਼ਕੁੰਭ (ਸਵੇਰੇ 10.31 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 6.05 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 10.55 ’ਤੇ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY