ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਯਤਨ ਕਰਨ ’ਤੇ ਕਿਸੇ ਸਕੀਮ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ।
ਬ੍ਰਿਖ : ਬੇਸ਼ਕ ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ ਹੈ ਤਾਂ ਵੀ ਆਪ ਨੂੰ ਪੂਰਾ ਜ਼ੋਰ ਲਗਾ ਕੇ ਹਰ ਯਤਨ ਕਰਨਾ ਪਵੇਗਾ।
ਮਿਥੁਨ : ਕਿਸੇ ਸੱਜਣ ਮਿੱਤਰ ਦੀ ਮਦਦ ਅਤੇ ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਨਿਪਟਾਉਣ ’ਚ ਸਫਲਤਾ ਮਿਲ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ।
ਕਰਕ : ਸਿਤਾਰਾ ਧਨ ਲਾਭ ਦੇਣ, ਕਿਸੇ ਕੰਮਕਾਜੀ ਕੰਮ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਿਹਤਰ ਬਣੇ ਰਹਿਣਗੇ।
ਸਿੰਘ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ, ਪ੍ਰੋਗਰਾਮਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਉਲਝਣਾਂ ਕਰ ਕੇ ਕਿਸੇ ਵੀ ਕੰਮ ਦੇ ਸਿਰੇ ਚੜ੍ਹਣ ਦੀ ਆਸ ਘੱਟ ਹੋਵੇਗੀ, ਇਸ ਲਈ ਹਰ ਫਰੰਟ ’ਤੇ ਸੁਚੇਤ ਰਹਿਣਾ ਸਹੀ ਰਹੇਗਾ।
ਤੁਲਾ : ਜਨਰਲ ਸਿਤਾਰਾ ਮਜ਼ਬੂਤ, ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਬ੍ਰਿਸ਼ਚਕ : ਕਿਸੇ ਸਰਕਾਰੀ ਕੰਮ ਨੂੰ ਆਪ ਪੂਰੇ ਜੋਸ਼ ਉਤਸ਼ਾਹ ਨਾਲ ਨਿਪਟਾ ਸਕੋਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਆਪ ਆਪਣੇ ਮਜ਼ਬੂਤ ਮਨੋਬਲ ਕਰ ਕੇ ਆਪਣੀ ਪਲਾਨਿੰਗ ਨੂੰ ਅੱਗੇ ਵਧਾਉਣ ਲਈ ਸਫਲ ਯਤਨ ਕਰ ਸਕੋਗੇ, ਇਰਾਦਿਆਂ ’ਚ ਮਜ਼ਬੂਤੀ।
ਮਕਰ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਸੁਚੇਤ ਰਹਿਣਾ ਸਹੀ ਰਹੇਗਾ, ਦੂਜਿਆਂ ’ਤੇ ਜ਼ਿਆਦਾ ਭਰੋਸਾ ਨਹੀਂ ਕਰਨਾ ਸਹੀ ਰਹੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕਾਰੋਬਾਰੀ ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਮੀਨ : ਕਿਉਂਕਿ ਸ਼ਤਰੂ ਜ਼ੋਰ ਪਕੜ ਸਕਦੇ ਹਨ, ਇਸ ਲਈ ਉਨ੍ਹਾਂ ਦੇ ਪ੍ਰਤੀ ਲਾਪ੍ਰਵਾਹ ਨਹੀਂ ਰਹਿਣਾ ਸਹੀ ਰਹੇਗਾ, ਮਨ ਵੀ ਅਸ਼ਾਂਤ, ਪ੍ਰੇਸ਼ਾਨ, ਬੇਚੈਨ, ਡਿਸਟਰਬ ਜਿਹਾ ਰਹੇਗਾ।
10 ਜਨਵਰੀ 2023, ਮੰਗਲਵਾਰ
ਮਾਘ ਵਦੀ ਤਿੱਥੀ ਤੀਜ (ਦੁਪਹਿਰ 12.10 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 20 (ਪੋਹ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 17, ਸੂਰਜ ਉਦੇ ਸਵੇਰੇ 7.32 ਵਜੇ, ਸੂਰਜ ਅਸਤ ਸ਼ਾਮ 5.39 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਸਵੇਰੇ 9.01 ਤੱਕ) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ : ਪ੍ਰੀਤੀ (ਪੁਰਵ ਦੁਪਹਿਰ 11.19 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕਰਕ ਰਾਸ਼ੀ ’ਤੇ (ਸਵੇਰੇ 9.01 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਦੁਪਹਿਰ 12.10 ਤੱਕ), ਸਵੇਰੇ 9.01 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਅੰਗਾਰਕੀ ਸ਼੍ਰੀ ਗਣੇਸ਼ ਸੰਕਸ਼ਟ ਚੌਥ ਵਰਤ, ਵਕਰ ਤੁੰਡ ਚੌਥ, ਵਿਸ਼ਵ ਹਿੰਦੀ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY