ਮੇਖ : ਜਨਰਲ ਸਿਤਾਰਾ ਜ਼ੋਰਦਾਰ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਪੈਰ ਫਿਸਲਣ ਅਤੇ ਸੱਟ ਲੱਗਣ ਦਾ ਡਰ ਰਹੇਗਾ।
ਬ੍ਰਿਖ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਇਸ ਲਈ ਲੈਣ-ਦੇਣ ਦੇ ਕੰਮ ਵੀ ਧਿਆਨ ਨਾਲ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਰਹਿਣਗੇ।
ਮਿਥੁਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਰਹੇਗਾ।
ਕਰਕ : ਸਿਤਾਰਾ ਦੁਪਹਿਰ ਤੱਕ ਠੀਕ ਨਹੀਂ, ਕਿਸੇ ’ਤੇ ਵੀ ਜ਼ਰੂਰਤ ਤੋਂ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਸਿੰਘ : ਸਿਤਾਰਾ ਦੁਪਹਿਰ ਤੱਕ ਬਿਹਤਰ ਹਾਲਾਤ ਰੱਖੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।
ਕੰਨਿਆ : ਜਨਰਲ ਸਿਤਾਰਾ ਜ਼ੋਰਦਾਰ, ਹਰ ਫ੍ਰੰਟ ’ਤੇ ਆਪ ਦੀ ਕੋਸ਼ਿਸ਼ ਪ੍ਰੋਗਰਾਮ ਸਿਰੇ ਚੜ੍ਹਣਗੇ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਜ਼ਰੂਰ ਰਹੇਗੀ।
ਤੁਲਾ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣਾਈ ਬਣਾਈ ਰੱਖੇਗਾ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਵਿਜਈ ਰਹੋਗੇ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ, ਕਾਰੋਬਾਰੀ ਪ੍ਰੋਗਰਾਮਿੰਗ ਵੀ ਸਹੀ ਦਿਸ਼ਾ ’ਚ ਚੱਲੇਗੀ ਫਿਰ ਬਾਅਦ ’ਚ ਵੀ ਆਪ ਐਕਟਿਵ ਬਣੇ ਰਹੋਗੇ।
ਧਨ : ਸਿਤਾਰਾ ਕਾਰੋਬਾਰੀ ਕੰਮਾਂ, ਕੰਮਕਾਜੀ ਟੂਰਿੰਗ ਲਈ ਚੰਗਾ, ਕੰਮਕਾਜੀ ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇਵੇਗੀ।
ਮਕਰ : ਸਿਤਾਰਾ ਦੁਪਹਿਰ ਤੱਕ ਖਰਚਿਆ ਨੂੰ ਵਧਾਉਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।
ਕੁੰਭ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਉਲਝਣਾਂ-ਮੁਸ਼ਕਿਲਾਂ ਸਿਰ ਚੁੱਕਦੀਆਂ ਨਜ਼ਰ ਆਉਣਗੀਆਂ।
ਮੀਨ : ਸਿਤਾਰਾ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤ-ਮਾਣ ਦੇਣ ਵਾਲਾ ਪਰ ਬਾਅਦ ’ਚ ਫਾਇਨਾਂਸ਼ੀਅਲ ਫ੍ਰੰਟ ’ਤੇ ਹਰ ਪੱਖੋਂ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।
15 ਦਸੰਬਰ 2023, ਸ਼ੁੱਕਰਵਾਰ
ਮੱਘਰ ਸੁਦੀ ਤਿੱਥੀ ਤੀਜ (ਰਾਤ 10.31 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਧਨ ’ਚ
ਗੁਰੂ ਮੇਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 24 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲਸਾਨੀ, ਤਰੀਕ : 1, ਸੂਰਜ ਉਦੇ ਸਵੇਰੇ 7.23 ਵਜੇ, ਸੂਰਜ ਅਸਤ ਸ਼ਾਮ 5.23ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ (ਸਵੇਰੇ 8.11 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ, ਯੋਗ : ਵ੍ਰਿਧੀ (ਸਵੇਰੇ 10.17 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ: ਧਨ ਰਾਸ਼ੀ ’ਤੇ (ਦੁਪਹਿਰ 1.45 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਜਮਾਦਿ ਉਲਸਾਨੀ (ਮੁਸਲਿਮ) ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY