ਮੇਖ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ ਪਰ ਬਾਅਦ ’ਚ ਖਰਚਿਆਂ ਦਾ ਜ਼ੋਰ ਵਧ ਸਕਦਾ ਹੈ।
ਬ੍ਰਿਖ : ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮ ਸੰਵਾਰਨ ਅਤੇ ਅਫਸਰਾਂ ਦੇ ਰੁਖ ਨੂੰ ਸਾਫਟ ਰੱਖਣ ਵਾਲਾ, ਫਿਰ ਬਾਅਦ ’ਚ ਸਮਾਂ ਕੰਮਕਾਜੀ ਪਲਾਨਿੰਗ ਨੂੰ ਸੁਧਾਰਨ ਵਾਲਾ।
ਮਿਥੁਨ : ਜਨਰਲ ਸਿਤਾਰਾ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ ਪਰ ਕੋਈ ਵੀ ਯਤਨ ਹਲਕੇ ਯਤਨਾਂ ਅਤੇ ਬੇ-ਧਿਆਨੀ ਨਾਲ ਨਾ ਕਰੋ।
ਕਰਕ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਬਾਈ, ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਸਿੰਘ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਸ਼ੁੱਭ ਕੰਮਾਂ ’ਚ ਧਿਆਨ ਪਰ ਬਾਅਦ ’ਚ ਸਮਾਂ ਟੈਨਸ਼ਨ ਪ੍ਰੇਸ਼ਾਨੀ ਵਾਲਾ।
ਕੰਨਿਆ : ਸਿਤਾਰਾ ਸ਼ਾਮ ਤੱਕ ਵਿਰੋਧ ਪੱਖ ਨੂੰ ਸਰਗਰਮ ਰੱਖਣ ਵਾਲਾ ਹੈ, ਇਸ ਲਈ ਉਨ੍ਹਾਂ ਤੋਂ ਦੂਰੀ ਰੱਖਣਾ ਸਹੀ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਬਿਹਤਰ ਬਣੇਗੀ।
ਤੁਲਾ : ਸਿਤਾਰਾ ਸ਼ਾਮ ਤੱਕ ਸਫਲਤਾ ਦੇਣ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਹੈ ਪਰ ਬਾਅਦ ’ਚ ਉਲਟ ਹਾਲਾਤ ਬਣਨਗੇ ਅਤੇ ਨੁਕਸਾਨ ਦਾ ਡਰ ਵਧੇਗਾ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਜਾਇਦਾਦੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਵੀ ਹਰ ਫਰੰਟ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।
ਧਨ : ਸਿਤਾਰਾ ਸ਼ਾਮ ਤੱਕ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਿਜ਼ੀ ਰੱਖੇਗਾ , ਫਿਰ ਬਾਅਦ ’ਚ ਸਫਲਤਾ ਅਤੇ ਇੱਜ਼ਤ-ਮਾਣ ਮਿਲੇਗਾ।
ਮਕਰ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ, ਫਿਰ ਬਾਅਦ ’ਚ ਕੰਮਕਾਜੀ ਭੱਜ-ਦੌੜ ਬਣੀ ਰਹੇਗੀ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ਦੇ ਲਈ ਚੰਗਾ, ਕੰਮ-ਕਾਜੀ ਟੂਰਿੰਗ ਪਲਾਨ ਕਰਨ ਲਈ ਵੀ ਸਮਾਂ ਬਿਹਤਰ।
ਮੀਨ : ਸਿਤਾਰਾ ਸ਼ਾਮ ਤੱਕ ਖਰਚ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖੇਗਾ।
21 ਅਗਸਤ 2024, ਬੁੱਧਵਾਰ
ਭਾਦੋਂ ਵਦੀ ਤਿੱਥੀ ਦੂਜ (ਸ਼ਾਮ 5.07 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 30 (ਸਾਉਣ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 15, ਸੂਰਜ ਉਦੇ ਸਵੇਰੇ 6.01 ਵਜੇ, ਸੂਰਜ ਅਸਤ ਸ਼ਾਮ 7 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾ ਭਾਦਰਪਦ (21-22 ਮੱਧ ਰਾਤ 12.34 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ, ਯੋਗ : ਸੁਕਰਮਾ (ਸ਼ਾਮ 5.01 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ: ਕੁੰਭ ਰਾਸ਼ੀ ’ਤੇ (ਸ਼ਾਮ 7.12 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ (21-22 ਮੱਧ ਰਾਤ 3.27 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਕਜਲੀ ਤੀਜ (21-22 ਅਗਸਤ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਸ਼ਚਕ ਰਾਸ਼ੀ ਵਾਲਿਆਂ ਨੂੰ ਕੋਰਟ-ਕਚਹਿਰੀ ਦੇ ਕੰਮਾਂ 'ਚ ਮਿਲੇਗੀ ਸਫ਼ਲਤਾ, ਮੀਨ ਰਾਸ਼ੀ ਵਾਲਿਆਂ ਨੂੰ ਹੋ...
NEXT STORY