ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਟੂਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਖੇਗਾ।
ਮਿਥੁਨ : ਖਰਚਿਆਂ ਕਰਕੇ ਕਿਸੇ ਸਮੇਂ ਅਰਥ ਤੰਗੀ ਮਹਿਸੂਸ ਹੋ ਸਕਦੀ ਹੈ, ਇਸ ਲਈ ਗੈਰ-ਜ਼ਰੂਰੀ ਖਰਚਿਆਂ ਨੂੰ ਟਾਲ ਦੇਣ ਦਾ ਯਤਨ ਕਰੋ, ਸਫਰ ਵੀ ਟਾਲ ਦਿਓ।
ਕਰਕ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ।
ਸਿੰਘ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਨਰਮ-ਸੁਪੋਰਟਿਵ ਰੁਖ ਕਰਕੇ ਆਪ ਦੀ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ।
ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਣ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਦਾ ਪਰਹੇਜ਼ ਕਰਨਾ ਚਾਹੀਦਾ ਹੈ, ਕਿਸੇ ਦੇ ਝਾਂਸੇ ’ਚ ਵੀ ਨਾ ਫਸੋ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ, ਸਦਭਾਅ ਵੀ ਬਣਿਆ ਰਹੇਗਾ, ਜਨਰਲ ਤੌਰ ’ਤੇ ਸਫਲਤਾ ਮਿਲੇਗੀ।
ਧਨ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰਕੇ ਆਪ ਦੀਆਂ ਪ੍ਰੇਸ਼ਾਨੀਆਂ ਵਧਣ ਦਾ ਡਰ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ।
ਮਕਰ : ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ, ਸੁਪੋਰਟ ਕਰੇਗੀ, ਸੰਤਾਨ ਦਾ ਸਹਿਯੋਗੀ ਰੁਖ ਆਪ ਦੀ ਕਿਸ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦਗਾਰ ਹੋ ਸਕਦਾ ਹੈ।
ਕੁੰਭ : ਪ੍ਰਾਪਰਟੀ ਦੇ ਨਾਲ ਜੁੜੇ ਕਿਸੇ ਕੰਮ ਨੂੰ ਉਸ ਦੇ ਟਾਰਗੇਟ ਵੱਲ ਅੱਗੇ ਵਧਾਉਣ ਲਈ ਸਮਾਂ ਚੰਗਾ, ਹਰ ਪੱਖੋਂ ਬਿਹਤਰੀ ਹੋਵੇਗੀ।
ਮੀਨ : ਆਪਣੀ ਕਿਸੇ ਸਮੱਸਿਆਂ ਨੂੰ ਸੁਲਝਾਉਣ ਲਈ ਕਿਸੇ ਵੱਡੇ ਆਦਮੀ ਦਾ ਸੁਪੋਰਟਿਵ ਰੁਖ ਮਦਦਗਾਰ ਹੋ ਸਕਦਾ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।
26 ਅਗਸਤ 2024, ਸੋਮਵਾਰ
ਭਾਦੋਂ ਵਦੀ ਤਿੱਥੀ ਅਸ਼ਟਮੀ (26-27 ਮੱਧ ਰਾਤ 2.20 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਬ੍ਰਿਖ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 4 (ਭਾਦੋਂ), ਹਿਜਰੀ ਸਾਲ 1446, ਮਹੀਨਾ : ਸਫਰ, ਤਰੀਕ : 20, ਸੂਰਜ ਉਦੇ ਸਵੇਰੇ 6.04 ਵਜੇ, ਸੂਰਜ ਅਸਤ ਸ਼ਾਮ 6.54 ਵਜੇ (ਜਲੰਧਰ ਟਾਈਮ), ਨਕਸ਼ੱਤਰ: ਕ੍ਰਿਤਿਕਾ (ਬਾਅਦ ਦੁਪਹਿਰ 3.55 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਵਿਆਘਾਤ (ਰਾਤ 10.17 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਵਰਤ, ਸ਼੍ਰੀ ਕ੍ਰਿਸ਼ਨ ਜਯੰਤੀ, ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੁਰਬ (ਮਥੁਰਾ), ਮੇਲਾ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ (ਰਾਮਬਨ, ਜੰਮੂ-ਕਸ਼ਮੀਰ), ਸ਼੍ਰੀ ਦੁਰਵਾ ਅਸ਼ਟਮੀ, ਸ਼੍ਰੀ ਮਹਾਂਕਾਲੀ ਜਯੰਤੀ, ਸੰਤ ਗਿਆਨੇਸ਼ਵਰ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਦੇ ਪੇਟ 'ਚ ਰਹੇਗੀ ਗੜਬੜੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY