ਮੇਖ : ਜੇ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਆਪ ਕਿਸੇ ਸੱਜਣ ਮਿੱਤਰ ਦਾ ਸਹਿਯੋਗ ਲੈਣ ਲਈ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਰੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਜ਼ਿਆਦਾ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਕਰਕ : ਧਿਆਨ ਰੱਖੋ ਕਿ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਕਰਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ ਵਿਗੜ ਨਾ ਜਾਵੇ, ਪ੍ਰੇਸ਼ਾਨੀ ਰਹੇਗੀ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਟੂਰਿੰਗ-ਪਲਾਨਿੰਗ ’ਚੋਂ ਕੋਈ ਰੁਕਾਵਟ ਮੁਸ਼ਕਿਲ ਹਟੇਗੀ।
ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ, ਤੇਜ ਪ੍ਰਭਾਅ ਬਣਿਆ ਰਹੇਗਾ।
ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਕਾਰੋਬਾਰੀ ਦਸ਼ਾ ਵੀ ਤਸੱਲੀਬਖਸ਼ ਰਹੇਗੀ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਲਾਪ੍ਰਵਾਹੀ ਨਾ ਵਰਤਣੀ ਸਹੀ ਰਹੇਗੀ ਪਰ ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਸੰਤੋਖ ਨਾਲ ਕੱਟੇਗਾ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।
ਮਕਰ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਦੇ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਕੁੰਭ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਜ਼ਰੂਰ ਰਹੇਗਾ।
ਮੀਨ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
28 ਅਗਸਤ 2024, ਬੁੱਧਵਾਰ
ਭਾਦੋਂ ਵਦੀ ਤਿੱਥੀ ਦਸਮੀ (28-29 ਮੱਧ ਰਾਤ 1.20 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 6 (ਭਾਦੋਂ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 22, ਸੂਰਜ ਉਦੇ ਸਵੇਰੇ 6.05 ਵਜੇ, ਸੂਰਜ ਅਸਤ ਸ਼ਾਮ 6.52 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮ੍ਰਿਗਸ਼ਿਰ (ਬਾਅਦ ਦੁਪਹਿਰ 3.53 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਵਜਰ (ਸ਼ਾਮ 7.12 ਤੱਕ) ਅਤੇ ਮਗਰੋਂ ਯੋਗ ਿਸੱਧੀ, ਚੰਦਰਮਾ: ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਿਹਰ 1.27 ਤੋਂ ਲੈ ਕੇ 28-29 ਮੱਧ ਰਾਤ 1.20 ਤੱਕ)। ਦਿਸ਼ਾ ਸ਼ੂਲ: ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ:ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਨੂੰ ਵਪਾਰਕ ਕੰਮਾਂ 'ਚ ਮਿਲੇਗਾ ਲਾਭ, ਮਿਥੁਨ ਰਾਸ਼ੀ ਵਾਲੇ ਪ੍ਰੇਸ਼ਾਨੀਆਂ-ਉਲਝਣਾਂ ਦਾ ਰੱਖਣ...
NEXT STORY