ਮੇਖ : ਕਿਉਂਕਿ ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਆਪ ਦਾ ਸਿਤਾਰਾ ਸਟ੍ਰਾਂਗ ਹੈ, ਇਸ ਲਈ ਆਪ ਦੇ ਪੱਖ ਨੂੰ ਜ਼ਿਆਦਾ ਅਟੈਂਸ਼ਨ ਨਾਲ ਸੁਣਿਆ ਜਾ ਸਕਦਾ ਹੈ।
ਬ੍ਰਿਖ : ਕਿਸੇ ਵੱਡੇ ਆਦਮੀ ਤੋਂ ਉਸ ਦਾ ਸਹਿਯੋਗ ਲੈਣ ਲਈ ਆਪ ਜੇ ਉਸ ਨੂੰ ਅਪਰੋਚ ਕਰੋਗੇ, ਤਾਂ ਉਹ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣੇਗਾ।
ਮਿਥੁਨ : ਡ੍ਰਿੰਕਸ-ਕੈਮੀਕਲਸ, ਰੰਗ ਰੋਗਨ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ ਅਤੇ ਜ਼ਿੰਦਾਦਿਲੀ ਹਾਵੀ ਰਹੇਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ।
ਸਿੰਘ : ਖਰਚਿਆਂ ਦਾ ਜ਼ੋਰ ਪਰ ਜ਼ਿਆਦਾਤਰ ਖਰਚੇ ਜਾਇਜ਼ ਕੰਮਾਂ ’ਤੇ ਹੀ ਹੋਣ ਦੀ ਆਸ ਹੈ, ਲਿਖਣ-ਪੜ੍ਹਨ ਦਾ ਕੰਮ ਵੀ ਸੁਚੇਤ ਰਹਿ ਕੇ ਕਰਨਾ ਚਾਹੀਦਾ ਹੈ।
ਕੰਨਿਆ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ-ਪ੍ਰੋਗਰਾਮਿੰਗ ਵੀ ਫਰੂਟਫੁੱਲ ਰਹੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਤੁਲਾ :ਰਾਜਕੀ ਕੰਮਾਂ ’ਚ ਆਪ ਦੀ ਪੈਠ -ਬੋਲਬਾਲਾ ਵਧੇਗਾ, ਅਫਸਰ ਆਪ ਦੀ ਗੱਲ ਦਲੀਲ ਨੂੰ ਜ਼ਿਆਦਾ ਵਜ਼ਨ ਦੇਣਗੇ।
ਬ੍ਰਿਸ਼ਚਕ : ਕਿਸੇ ਧਾਰਮਿਕ ਕੰਮ ਨਾਲ ਜੁੜ੍ਹਨ-ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਧਨ :ਸਿਹਤ ਲਈ ਸਮਾਂ ਕਮਜ਼ੋਰ, ਖਾਣਾ-ਪੀਣਾ ਵੀ ਅਹਿਤਿਆਤ ਨਾਲ ਹੀ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ, ਸਫਰ ਵੀ ਨਾ ਕਰੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ ਰਹੇਗੀ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਕੋਈ ਨਵੀਂ ਕੋਸ਼ਿਸ਼ ਵੀ ਸ਼ੁਰੂ ਨਾ ਕਰੋ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ, ਤਾਲਮੇਲ ਰੱਖੇਗੀ, ਆਪ ਦੇ ਕਿਸੇ ਉਲਝੇ ਕੰਮ ਨੂੰ ਸੰਵਾਰਨ ਲਈ ਸੰਤਾਨ ਮਦਦ ਕਰੇਗੀ।
31 ਅਗਸਤ 2024, ਸ਼ਨੀਵਾਰ
ਭਾਦੋਂ ਵਦੀ ਤਿੱਥੀ ਤਰੋਦਸ਼ੀ (31ਅਗਸਤ -1 ਸਤੰਬਰ ਮੱਧ ਰਾਤ 3.41 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕਰਕ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 9 (ਭਾਦੋਂ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 25, ਸੂਰਜ ਉਦੇ ਸਵੇਰੇ 6.07 ਵਜੇ, ਸੂਰਜ ਅਸਤ ਸ਼ਾਮ 6.48 ਵਜੇ (ਜਲੰਧਰ ਟਾਈਮ), ਨਕਸ਼ੱਤਰ:ਪੁਖ (ਸ਼ਾਮ 7.40 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ :ਵਰਿਯਾਨ (ਸ਼ਾਮ 5.38 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ: ਕਰਕ ਰਾਸ਼ੀ ’ਤੇ (ਪੂਰਾ ਦਿਨ), ਸ਼ਾਮ 7.40 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (31 ਅਗਸਤ, 1 ਸਤੰਬਰ ਮੱਧ ਰਾਤ 3. 41 ’ਤੇ)। ਦਿਸ਼ਾ ਸ਼ੂਲ: ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ:ਸਵੇਰੇ ਨੌਂ ਤੋਂਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ :ਸ਼ਨੀ ਪ੍ਰਦੋਸ਼ ਵਰਤ, ਕੈਲਾਸ਼ ਯਾਤਰਾ (ਜੰਮੂ ਕਸ਼ਮੀਰ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਨੂੰ ਹਰ ਕਦਮ 'ਤੇ ਮਿਲੇਗੀ ਸਫ਼ਲਤਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY