ਮੇਖ : ਸਿਤਾਰਾ ਸਿਹਤ ’ਚ ਕਿਉਂਕਿ ਗੜਬੜੀ ਰੱਖਣ ਵਾਲਾ ਹੈ, ਇਸ ਲਈ ਖਾਣ-ਪੀਣ ’ਚ ਅਹਿਤਿਆਤ ਵਰਤਣੀ ਚਾਹੀਦੀ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜਾ ਵੀ ਕੰਮ ਕਰੋ, ਪੂਰਾ ਜ਼ੋਰ ਲਗਾ ਕੇ ਕਰੋ ਪਰ ਫੈਮਿਲੀ ਫਰੰਟ ’ਤੇ ਖਿਚਾਤਣੀ ਅਤੇ ਤਣਾਤਣੀ ਰਹਿਣ ਦਾ ਡਰ।
ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਪਰ ਕੰਮਕਾਜੀ ਕੰਮਾਂ ਦੀ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।
ਕਰਕ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਨਾ ਲੱਗੇਗਾ, ਮਨ ਵੀ ਡਿਸਟਰਬ ਰਹੇਗਾ।
ਸਿੰਘ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਵੀ ਕੰਮ ਨੂੰ ਹੱਥ ’ਚ ਨਹੀਂ ਲੈਣਾ ਚਾਹੀਦਾ ਹੈ, ਕਿਉਂਕਿ ਆਪ ਦੀ ਕਿਸੇ ਵੀ ਕੋਸ਼ਿਸ਼ ਦਾ ਫੇਵਰੇਬਲ ਨਤੀਜਾ ਨਾ ਮਿਲੇਗਾ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਸਾਥੀ ਆਪ ਦੀ ਲੱਤ ਖਿੱਚਦੇ ਰਹਿਣਗੇ, ਇਸ ਲਈ ਉਨ੍ਹਾਂ ਵੱਲੋਂ ਸਾਵਧਾਨੀ ਰੱਖਣੀ ਚਾਹੀਦੀ ਹੈ।
ਤੁਲਾ : ਕੰਮਕਾਜੀ ਕੋਸ਼ਿਸ਼ਾਂ ਅਤੇ ਟੂਰਿੰਗ ਸੁਚੇਤ ਰਹਿ ਕੇ ਕਰੋ, ਕਿਉਂਕਿ ਸਿਤਾਰਾ ਅਰਥ ਦਸ਼ਾ ਕਮਜ਼ੋਰ ਰੱਖਣ ਅਤੇ ਆਪ ਦੀ ਪੇਮੈਂਟ ਫਸਾਉਣ ਵਾਲਾ ਹੈ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਹਾਲਾਤ ਠੀਕ-ਠਾਕ ਪਰ ਮਨ ਅਤੇ ਸੋਚ ’ਤੇ ਨੈਗੇਟਿਵਿਟੀ ਪ੍ਰਭਾਵੀ ਰਹੇਗੀ, ਕੋਈ ਵੀ ਯਤਨ ਅਣਮੰਨੇ ਮਨ ਨਾਲ ਨਾ ਕਰੋ।
ਧਨ : ਕਿਉਂਕਿ ਸਮਾਂ ਉਲਝਣਾਂ, ਪੰਗਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਾ ਲੈਣਾ ਬਿਹਤਰ ਰਹੇਗਾ।
ਮਕਰ : ਮਿੱਟੀ, ਰੇਤਾ, ਬਜਰੀ, ਟਿੰਬਰ, ਪਲਾਈ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਅਫਸਰਾਂ ਅਤੇ ਵੱਡੇ ਲੋਕਾਂ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰਕੇ ਆਪ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਮੀਨ : ਕਿਉਂਕਿ ਸਮਾਂ ਉਲਝਣਾਂ, ਰੁਕਾਵਟਾਂ ਵਾਲਾ ਹੈ, ਇਸ ਲਈ ਕੋਈ ਵੀ ਕੋਸ਼ਿਸ਼ ਬੁਝੇ ਮਨ ਨਾਲ ਨਾ ਕਰੋ, ਕਿਉਂਕਿ ਆਪ ਦੀ ਕਿਸੇ ਵੀ ਕੋਸ਼ਿਸ਼ ਦੇ ਸਿਰੇ ਚੜ੍ਹਣ ਦੀ ਕੋਈ ਆਸ ਨਾ ਹੋਵੇਗੀ।
10 ਸਤੰਬਰ 2024, ਮੰਗਲਵਾਰ
ਭਾਦੋਂ ਸੁਦੀ ਤਿੱਥੀ ਸਪਤਮੀ (ਰਾਤ 11.13 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 19 (ਭਾਦੋਂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 6, ਸੂਰਜ ਉਦੇ ਸਵੇਰੇ 6.13 ਵਜੇ, ਸੂਰਜ ਅਸਤ ਸ਼ਾਮ 6.36 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਨੁਰਾਧਾ (ਰਾਤ 8.04 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਵਿਸ਼ਕੁੰਭ (10-11 ਮੱਧ ਰਾਤ 12.31 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ (ਰਾਤ 11.13 ’ਤੇ), ਰਾਤ 8.04 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੰਤਾਨ (ਮੁਕਤਾ ਭਰਣ) ਸਪਤਮੀ ਵਰਤ, ਪੰ. ਗੋਵਿੰਦ ਵੱਲਭ ਪੰਤ ਜਨਮਦਿਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਦਾ ਸਿਹਤ ਸਿਤਾਰਾ ਕਮਜ਼ੋਰ, ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਉਦਾਸ
NEXT STORY