ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਟੂਰਿੰਗ ਲਾਭਕਾਰੀ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ।
ਬ੍ਰਿਖ : ਕਿਸੇ ਵੱਡੇ ਆਦਮੀ ਦਾ ਸਾਫਟ ਰੁਖ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਬਹੁਤ ਹੈਲਪਫੁਲ ਹੋ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਯਸ਼ ਦੀ ਪ੍ਰਾਪਤੀ।
ਕਰਕ : ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ, ਲਿਖਣ-ਪੜ੍ਹਨ ਦਾ ਕੰਮ ਵੀ ਬੇ-ਧਿਆਨੀ ਨਾਲ ਨਹੀਂ ਕਰਨਾ ਚਾਹੀਦਾ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੰਨਿਆ : ਬੇਸ਼ਕ ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾ ਨਾ ਸਕਣਗੇ ਤਾਂ ਵੀ ਉਹ ਆਪ ਨੂੰ ਮਾਨਸਿਕ ਤੌਰ ’ਤੇ ਅਪਸੈੱਟ ਜ਼ਰੂਰ ਰੱਖ ਸਕਣਗੇ, ਮਨ ਵੀ ਡਿਸਟਰਬ ਜਿਹਾ ਰਹੇਗਾ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਆਪ ਦੀ ਪਲਾਨਿੰਗ ਵੀ ਸਿਰੇ ਚੜ੍ਹੇਗੀ।
ਬ੍ਰਿਸ਼ਚਕ : ਕੋਰਟ-ਕਚਹਿਰੀ ਦਾ ਕੰਮ ਹੋਵੇ ਜਾਂ ਸਰਕਾਰੀ ਲੈਵਲ ਦਾ ਕੋਈ ਕੰਮ ਹੋਵੇ, ਉਸ ’ਚ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ।
ਧਨ : ਜਨਰਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਕੰਮਕਾਜੀ ਭੱਜ-ਦੌੜ ਵਿਅਸਤਤਾ ਵੀ ਬਣੀ ਰਹੇਗੀ।
ਮਕਰ : ਵ੍ਹੀਕਲਸ ਦੀ ਸੇਲ ਪਰਚੇਜ਼ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਸਿਹਤ ਦੇ ਵਿਗੜਣ ਅਤੇ ਪੈਰ-ਫਿਸਲਣ ਦਾ ਡਰ ਰਹੇਗਾ।
ਮੀਨ : ਉਲਝਣਾਂ ਉਭਰ ਕੇ ਆਪ ਦੇ ਕਿਸੇ ਬਣੇ ਬਣਾਏ ਕੰਮ ਨੂੰ ਵਿਗਾੜ ਸਕਦੀਆਂ ਹਨ, ਉਂਝ ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਸਹੀ ਰਹੇਗਾ।
17 ਸਤੰਬਰ 2024, ਮੰਗਲਵਾਰ
ਭਾਦੋਂ ਸੁਦੀ ਤਿੱਥੀ ਚੌਦਸ (ਪੁਰਵ ਦੁਪਹਿਰ 11.45 ਤੱਕ) ਅਤੇ ਮਗਰੋਂ ਤਿੱਥੀ ਪੰੁਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕੁੰਭ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 26 (ਭਾਦੋਂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 13, ਸੂਰਜ ਉਦੇ ਸਵੇਰੇ 6.17 ਵਜੇ, ਸੂਰਜ ਅਸਤ ਸ਼ਾਮ 6.27 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼ਤਭਿਖਾ (ਦੁਪਹਿਰ 1.53 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਪਦ, ਯੋਗ : ਧ੍ਰਿਤੀ (ਸਵੇਰੇ 7.48 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਕੁੰਭ ਰਾਸ਼ੀ ’ਤੇ (17 ਸਤੰਬਰ ਦਿਨ ਰਾਤ ਅਤੇ 18 ਨੂੰ ਸਵੇਰੇ 5.44 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਪੁਰਵ ਦੁਪਹਿਰ 11.45 ਤੋਂ ਰਾਤ 9.55 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਅਨੰਤ ਚੌਦਸ, ਮੇਲਾ ਬਾਬਾ ਸੋਢਲ (ਜਲੰਧਰ), ਸ਼੍ਰੀ ਸਤਿ ਨਾਰਾਇਣ ਵਰਤ, ਪ੍ਰੋਸ਼ਠਪਦੀ ਪੁੰਨਿਆ, ਤਿੱਥੀ ਪੁੰਨਿਆ ਦਾ ਸਰਾਧ (ਸਵੇਰੇ 11.45 ਤੋਂ ਬਾਅਦ), ਮੇਲਾ ਛਪਾਰ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਨੂੰ ਸਰਕਾਰੀ ਕੰਮਾਂ 'ਚ ਮਿਲੇਗੀ ਸਫ਼ਲਤਾ, ਤੁਲਾ ਰਾਸ਼ੀ ਵਾਲਿਆਂ ਦੀ ਸੰਤਾਨ ਦੇਵੇਗੀ ਸਾਥ
NEXT STORY