ਮੇਖ : ਕੋਰਟ-ਕਚਹਿਰੀ ਨਾਲ ਜੁੜਿਆ ਕੋਈ ਰੁਕਿਆ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਵੀ ਪ੍ਰਾਪਤੀ।
ਬ੍ਰਿਖ : ਕਿਸੇ ਵੱਡੇ ਆਦਮੀ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਲਟਕਦੀ ਚਲੀ ਆ ਰਹੀ ਸਮੱਸਿਆ ਆਪਣੇ ਹੱਲ ਦੇ ਨੇੜੇ ਪਹੁੰਚ ਸਕਦੀ ਹੈ।
ਮਿਥੁਨ : ਡ੍ਰਿੰਕਸ, ਕੈਮੀਕਲਸ, ਪੈਟ੍ਰੋਲੀਅਮ ਅਤੇ ਸੀ ਪ੍ਰੋਡਕਟਸ, ਪੇਂਟ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਸਿੰਘ : ਖਰਚਿਆਂ ਦਾ ਜ਼ੋਰ ਪਰ ਜ਼ਿਆਦਾਤਰ ਖਰਚ ਜਾਇਜ਼ ਹੀ ਹੋਣਗੇ, ਲੈਣ-ਦੇਣ ਜਾਂ ਲਿਖਣ-ਪੜ੍ਹਨ ਦੇ ਕੰਮ ਅੱਖਾਂ ਖੋਲ੍ਹ ਕੇ ਨਿਪਟਾਉਣੇ ਸਹੀ ਰਹਿਣਗੇ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇਵੇਗੀ।
ਤੁਲਾ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਹਟੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ, ਦੂਜਿਆਂ ’ਤੇ ਭਰੋਸਾ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ।
ਕੁੰਭ : ਧਿਆਨ ਰਖੋ ਕਿ ਕਿਸੇ ਸਟ੍ਰਾਂਗ ਸ਼ਤਰੂ ਕਰ ਕੇ ਆਪ ਦੀਆਂ ਮੁਸ਼ਕਲਾਂ ਨਾ ਵਧ ਜਾਣ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮੀਨ : ਸਿਤਾਰਾ ਜ਼ੋਰਦਾਰ, ਸੰਤਾਨ ਦੇ ਸਾਫਟ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸਕੀਮਾਂ ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦੇ ਹਨ।
27 ਸਤੰਬਰ 2024, ਸ਼ੁੱਕਰਵਾਰ
ਅੱਸੂ ਵਦੀ ਤਿੱਥੀ ਦਸਮੀ (ਦੁਪਹਿਰ 1.21 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕਰਕ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 5 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 23, ਸੂਰਜ ਉਦੇ ਸਵੇਰੇ 6.23 ਵਜੇ, ਸੂਰਜ ਅਸਤ ਸ਼ਾਮ 6.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (27-28 ਮੱਧ ਰਾਤ 1.21 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸ਼ਿਵ (ਰਾਤ 11.34 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), 27-28 ਮੱਧ ਰਾਤ 1.21 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ, (ਦੁਪਹਿਰ 1.21 ਤਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ, ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਇਕਾਦਸ਼ੀ ਦਾ ਸਰਾਧ, (ਦੁਪਹਿਰ 1.21 ਤੋਂ ਬਾਅਦ)ਵਿਸ਼ਵ ਸੈਰ ਸਪਾਟਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਸਟ੍ਰਾਂਗ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
NEXT STORY