ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਮੁਸ਼ਕਲਾਂ-ਪ੍ਰੇਸ਼ਾਨੀਆਂ ਜਾਗ ਸਕਦੀਆਂ ਹਨ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣਾਈ ਰੱਖੇਗਾ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤ-ਮਾਣ ਵਾਲਾ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਅਰਥ ਦਸ਼ਾ ਕੰਫਰਟੇਬਲ ਰੱਖੇਗਾ ਪਰ ਬਾਅਦ ’ਚ ਸਮਾਂ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ।
ਸਿੰਘ : ਸਿਤਾਰਾ ਅਰਥ ਅਤੇ ਕਾਰੋਬਾਰੀ ਦਸ਼ਾ ਲਈ ਚੰਗਾ, ਕਾਰੋਬਾਰੀ ਟੂਰਿੰਗ ਪਲਾਨ ਕਰਨਾ ਸਹੀ ਰਹੇਗਾ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ, ਇਸ ਲਈ ਮਨੀ ਮੈਟਰ ਨਾਲ ਜੁੜੇ ਕੰਮਾਂ ’ਚ ਬਹੁਤ ਜ਼ਿਆਦਾ ਸੁਚੇਤ ਰਹਿਣਾ ਚਾਹੀਦਾ ਹੈ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਹਰ ਫਰੰਟ ’ਤੇ ਸੁਚੇਤ ਰਹਿਣਾ ਚਾਹੀਦਾ ਹੈ।
ਬ੍ਰਿਸ਼ਚਕ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਧਨ : ਜਨਰਲ ਸਿਤਾਰਾ ਜ਼ੋਰਦਾਰ, ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ ਹੱਲ ਹੋ ਸਕਦਾ ਹੈ, ਸ਼ੁੱਭ ਕੰਮਾਂ ’ਚ ਧਿਆਨ।
ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ, ਸਿਹਤ ਖਾਸ ਕਰਕੇ ਪੇਟ ਲਈ ਠੀਕ ਨਹੀਂ ਪਰ ਮਗਰੋਂ ਜਨਰਲ ਹਾਲਾਤ ਸੁਧਰਨਗੇ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਯਤਨਾਂ ’ਚ ਵਿਜੇ ਮਿਲੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਕਿਸੇ ਨਾ ਕਿਸੇ ਪ੍ਰੇਸ਼ਾਨੀ ਦੇ ਬਣੇ ਰਹਿਣ ਦਾ ਡਰ ਰਹੇਗਾ ਪਰ ਬਾਅਦ ’ਚ ਹਾਲਾਤ ਸੁਧਰਨਗੇ।
1 ਅਕਤੂਬਰ 2024, ਮੰਗਲਵਾਰ
ਅੱਸੂ ਵਦੀ ਤਿੱਥੀ ਚੌਦਸ (ਰਾਤ 9.40 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 9 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 27, ਸੂਰਜ ਉਦੇ ਸਵੇਰੇ 6.26 ਵਜੇ, ਸੂਰਜ ਅਸਤ ਸ਼ਾਮ 6.09 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਸਵੇਰੇ 9.16 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ: ਸ਼ੁਕਲ (1-2 ਅਕਤੂਬਰ ਮੱਧ ਰਾਤ 2.17 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਸਿੰਘ ਰਾਸ਼ੀ ’ਤੇ (ਸ਼ਾਮ 4.02 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 8.24 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ਸਤਰ, ਜ਼ਹਿਰ, ਪਾਣੀ, ਅੱਗ, ਦੁਰਘਟਨਾ ਆਦਿ ’ਚ ਮਰੇ ਬੰਦੇ ਦਾ ਸਰਾਧ, ਵਰਿਧ ਦਿਵਸ, ਸਵੈਛਿਕ ਖੂਨ ਦਾਨ ਦਿਵਸ, ਕਾਤਯਾਯਨੀ ਜੈਅੰਤੀ, ਦੇਵੀ ਮੇਲਾ (ਹਥੀਰਾ, ਹਰਿਆਣਾ) ਸ਼ੁਰੂ, ਸ਼੍ਰੀ ਆਸ਼ਾਪਤੀ ਯਾਤਰਾ (ਕਸ਼ਮੀਰ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਨੂੁੰ ਵਪਾਰ 'ਚ ਹੋਵੇਗਾ ਲਾਭ, ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ ਵਾਲਾ
NEXT STORY