ਮੇਖ : ਕਿਸੇ ਸਰਕਾਰੀ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਅਫਸਰ ਵੀ ਆਪ ਦੀ ਗੱਲ ਲਿਹਾਜ਼ ਅਤੇ ਧਿਆਨ ਨਾਲ ਸੁਣਨਗੇ।
ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸਕੀਮਾਂ-ਪ੍ਰੋਗਰਾਮ ਵੀ ਸਿਰੇ ਚੜ੍ਹਣਗੇ, ਜਨਰਲ ਤੌਰ ’ਤੇ ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।
ਮਿਥੁਨ : ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਜ਼ਰੂਰੀ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਵੀ ਨਹੀਂ ਕਰਨੀ ਚਾਹੀਦੀ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਘਰੇਲੂ ਮੋਰਚੇ ’ਤੇ ਵੀ ਤਾਲਮੇਲ ਵਧੇਗਾ।
ਸਿੰਘ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਅਤੇ ਉਨ੍ਹਾਂ ਦੀ ਅਣਦੇਖੀ ਕਰਨ ਦੀ ਗਲਤੀ ਨਹੀਂ ਕਰਨੀ ਚਾਹੀਦੀ ਹੈ, ਇਸ ਲਈ ਉਨ੍ਹਾਂ ਤੋਂ ਸਾਵਧਾਨੀ ਵਰਤੋਂ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸੰਤਾਨ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਪ੍ਰਾਪਰਟੀ ਦੇ ਕੰਮਾਂ ’ਚ ਸਫਲਤਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ-ਪ੍ਰਭਾਵ ਬਣਿਆ ਰਹੇਗਾ, ਅਰਥ ਦਸ਼ਾ ਠੀਕ-ਠਾਕ ਰਹੇਗੀ।
ਬ੍ਰਿਸ਼ਚਕ : ਜੇ ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਧਨ : ਲੋਹਾ, ਲੋਹਾ-ਮਸ਼ੀਨਰੀ, ਹਾਰਡ-ਵੇਅਰ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਮਨ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ।
ਕੁੰਭ : ਸਮਾਂ ਉਲਝਣਾਂ, ਮੁਸ਼ਕਲਾਂ, ਪੇਚੀਦਗੀਆਂ ਵਾਲਾ ਹੋਵੇਗਾ, ਇਸ ਲਈ ਆਪ ਨੂੰ ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਨਹੀਂ ਕਰਨੀ ਚਾਹੀਦੀ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਪਲਾਨਿੰਗ- ਪ੍ਰੋਗਰਾਮਿੰਗ, ਟੂਰਿੰਗ ਲਈ ਸਮਾਂ ਚੰਗਾ, ਇੱਜ਼ਤ-ਮਾਣ ਦੀ ਪ੍ਰਾਪਤੀ।
12 ਅਕਤੂਬਰ 2024, ਸ਼ਨੀਵਾਰ
ਅੱਸੂ ਸੁਦੀ ਤਿੱਥੀ ਨੌਮੀ (ਸਵੇਰੇ 10.59 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮਕਰ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 20 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 8, ਸੂਰਜ ਉਦੇ ਸਵੇਰੇ 6.33 ਵਜੇ, ਸੂਰਜ ਅਸਤ ਸ਼ਾਮ 5.55 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼੍ਰਵਣ (12-13 ਮੱਧ ਰਾਤ 4.28 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਧ੍ਰਿਤੀ (12-13 ਮੱਧ ਰਾਤ 12.22 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ: ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਨਵਰਾਤਰੇ ਸਮਾਪਤ, ਮਹਾਨੌਮੀ (ਬਲਿਦਾਨ), ਸਰਸਵਤੀ ਵਿਸਰਜਨ, ਅਪਰਾਜਿਤਾ ਪੂਜਨ, ਵਿਜੇ ਦਸਮੀ (ਦੁਸਹਿਰਾ), ਕੁੱਲੂ ਦੁਸਹਿਰਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲਿਆਂ ਨੂੰ ਹੋ ਸਕਦੈ ਨੁਕਸਾਨ, ਤੁਲਾ ਰਾਸ਼ੀ ਵਾਲਿਆਂ ਨੂੰ ਕੋਰਟ-ਕਚਹਿਰੀ ਦੇ ਕੰਮਾਂ 'ਚ ਮਿਲੇਗੀ...
NEXT STORY