ਮੇਖ : ਵ੍ਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਬ੍ਰਿਖ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਆਪ ਦੀ ਪਕੜ ਹੇੇਠ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਿਥੁਨ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਰੁਚੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਕਰਕ : ਸਿਤਾਰਾ, ਸਿਹਤ ਲਈ ਕਿਉਂਕਿ ਕਮਜ਼ੋਰ ਹੈ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰਨਾ ਸਹੀ ਰਹੇਗਾ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਫੈ਼ਮਿਲੀ ਫ੍ਰੰਟ ’ਤੇ ਵੀ ਤਾਲਮੇਲ-ਸਦਭਾਅ ਬਣਿਆ ਰਹੇਗਾ।
ਕੰਨਿਆ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਸਰਗਰਮੀਆਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥ ’ਚੋਂ ਨਾ ਜਾਣ ਦੇਣਗੇ।
ਤੁਲਾ : ਆਪ ਦੇ ਕਿਸੇ ਉਲਝੇ ਵਿਗੜੇ ਕੰਮ ਨੂੰ ਸੰਵਾਰਨ ’ਚ ਸੰਤਾਨ ਦਾ ਸਹਿਯੋਗੀ ਰੁਖ ਮਦਦਗਾਰ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਕਿਸੇ ਉਲਝੇ ਰੁਕੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰੀ ਦਾ ਨਤੀਜਾ ਮਿਲਣ ਦੀ ਆਸ, ਵਿਰੋਧੀ ਵੀ ਕਮਜ਼ੋਰ ਰਹਿਣਗੇ।
ਧਨ : ਕਿਸੇ ਮਿੱਤਰ ਦੇ ਸਾਫ਼ਟ ਤੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਜਨਰਲ ਤੌਰ ’ਤੇ ਆਪ ਦੂਜਿਆਂ ’ਤੇ ਪ੍ਰਭਾਵੀ ਰਹੋਗੇ।
ਮਕਰ : ਲੋਹਾ-ਲੋਹਾ ਮਸ਼ੀਨਰੀ, ਹਾਰਡਵੇਅਰ, ਲੋਹੇ ਨਾਲ ਜੁੜੇ ਸਾਮਾਨ ਦਾ ਕੰਮ ਧੰਦਾ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ।
ਮੀਨ : ਕਿਉਂਕਿ ਸਿਤਾਰਾ ਉਲਝਣਾਂ-ਝਗੜਿਆਂ ਵਾਲਾ ਹੈ, ਇਸ ਲਈ ਕਿਸੇ ਵੀ ਨਵੇਂ ਕੰਮ, ਨਵੀਂ ਕੋਸ਼ਿਸ਼ ਨੂੰ ਹੱਥ ’ਚ ਨਾ ਲੈਣਾ ਸਹੀ ਰਹੇਗਾ।
14 ਅਕਤੂਬਰ 2024, ਸੋਮਵਾਰ
ਅੱਸੂ ਸੁਦੀ ਤਿੱਥੀ ਇਕਾਦਸ਼ੀ (ਸਵੇਰੇ 6.42 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ (ਜਿਹੜੀ ਕਸ਼ੈਅ ਹੋ ਗਈ ਹੈ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕੁੰਭ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 22 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 10, ਸੂਰਜ ਉਦੇ ਸਵੇਰੇ 6.34 ਵਜੇ, ਸੂਰਜ ਅਸਤ ਸ਼ਾਮ 5.53 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼ਤਭਿਖਾ (14-15 ਮੱਧ ਰਾਤ 12.43 ਤੱਕ) ਅਤੇ ਮਗਰੋਂ ਨਕਸ਼ੱਤਰ ਪੂਰਵਾ ਭਾਦਰਪਦ, ਯੋਗ : ਗੰਡ (ਸ਼ਾਮ 6.01 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ) , ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 6.42 ਤੱਕ) । ਦਿਸ਼ਾ ਸ਼ੂਲ : ਪੱਛਮ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਲਈ ਸਮਾਂ ਉਲਝਣਾਂ ਵਾਲਾ, ਮਿਥੁਨ ਰਾਸ਼ੀ ਵਾਲੇ ਸਿਹਤ ਦੇ ਮਾਮਲੇ 'ਚ ਰਹਿਣ ਸੁਚੇਤ
NEXT STORY