ਮੇਖ : ਕਾਰੋਬਾਰੀ ਦਸ਼ਾ ਬਿਹਤਰ, ਕਾਰੋਬਾਰੀ ਟੂਰਿੰਗ-ਪਲਾਨਿੰਗ, ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇਵੇਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਬਾਅਦ ਦੁਪਹਿਰ ਤੱਕ ਸਮਾਂ ਨੁਕਸਾਨ ਵਾਲਾ ਹੈ, ਇਸ ਲਈ ਲੈਣ-ਦੇਣ ਦੇ ਕੰਮਾਂ ’ਚ ਸੁਚੇਤ ਰਹੋ, ਖਰਚ ਵੀ ਵਧੇ ਰਹਿਣਗੇ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਮਿਥੁਨ : ਸਮਾਂ ਬਾਅਦ ਦੁਪਹਿਰ ਤੱਕ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਕੋਈ ਮੁਸ਼ਕਿਲ ਸਿਰ ਚੁੱਕ ਸਕਦੀ ਹੈ।
ਕਰਕ : ਬਾਅਦ ਦੁਪਹਿਰ ਤੱਕ ਸਫਲਤਾ ਸਾਥ ਦੇਵੇਗੀ, ਅਫਸਰ ਆਪ ਦੇ ਪ੍ਰਤੀ ਸਾਫਟ-ਹਮਦਰਦ ਬਣੇ ਰਹਿਣਗੇ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਸਿੰਘ : ਬਾਅਦ ਦੁਪਹਿਰ ਤੱਕ ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਅਰਥ ਦਸ਼ਾ ਵੀ ਠੀਕ-ਠਾਕ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਆਪ ਦੀ ਪੈਠ ਵਧੇਗੀ।
ਕੰਨਿਆ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ ਪਰ ਦੁਪਹਿਰ ਤੋਂ ਬਾਅਦ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਤੁਲਾ : ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਵਿਪਰੀਤ ਹਾਲਾਤ ਬਣੇ ਰਹਿਣਗੇ, ਮਾਨਸਿਕ ਟੈਨਸ਼ਨ ਪ੍ਰੇਸ਼ਾਨੀ ਵਧੇਗੀ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਬਗੈਰ ਕਾਰਨ ਆਪ ਦਾ ਵਿਰੋਧ ਪੈਦਾ ਹੁੰਦਾ ਰਹੇਗਾ ਪਰ ਬਾਅਦ ’ਚ ਤਬੀਅਤ ’ਚ ਜ਼ਿੰਦਾਦਿਲੀ ਵਧੇਗੀ।
ਧਨ : ਸਿਤਾਰਾ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮਗਰੋਂ ਸਮਾਂ ਪ੍ਰੇਸ਼ਾਨੀਆਂ ਵਧਾਉਣ ਵਾਲਾ ਬਣੇਗਾ।
ਮਕਰ : ਜਨਰਲ ਸਿਤਾਰਾ ਬਲਵਾਨ, ਯਤਨ ਪ੍ਰੋਗਰਾਮ ਸਿਰੇ ਚੜ੍ਹਨਗੇ, ਮਾਣ-ਸਨਮਾਨ ਦੀ ਪ੍ਰਾਪਤੀ, ਸਕੀਮਾਂ ਪ੍ਰੋਗਰਾਮ ਵੀ ਸਿਰੇ ਚੜ੍ਹਨਗੇ।
ਕੁੰਭ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣਾਈ ਰੱਖੇਗਾ, ਫਿਰ ਬਾਅਦ ’ਚ ਕੋਈ ਰੁਕਾਵਟ ਮੁਸ਼ਕਲ ਹਟੇਗੀ।
ਮੀਨ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮ ਸੰਵਾਰਨ ਵਾਲਾ, ਫਿਰ ਬਾਅਦ ’ਚ ਸਮਾਂ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ।
19 ਅਕਤੂਬਰ 2024, ਸ਼ਨੀਵਾਰ
ਕੱਤਕ ਵਦੀ ਤਿੱਥੀ ਦੂਜ (ਸਵੇਰੇ 9.49 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 27 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 15, ਸੂਰਜ ਉਦੇ ਸਵੇਰੇ 6.38 ਵਜੇ, ਸੂਰਜ ਅਸਤ ਸ਼ਾਮ 5.47 ਵਜੇ (ਜਲੰਧਰ ਟਾਈਮ), ਨਕਸ਼ੱਤਰ: ਭਰਣੀ (ਸਵੇਰੇ 10.47 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸਿੱਧੀ (ਸ਼ਾਮ 5.42 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਮੇਖ ਰਾਸ਼ੀ ’ਤੇ (ਸ਼ਾਮ 4.10 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ 8.13 ’ਤੇ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਦੀਵਾਲੀ ’ਤੇ ਮੇਕ ਤੋਂ ਲੈ ਕੇ ਮੀਨ ਰਾਸ਼ੀ ਦੇ ਜਾਤਕਾਂ ਲਈ ਸਮ੍ਰਿੱਧੀ ਅਤੇ ਖੁਸ਼ਹਾਲੀ ਲਈ ਉਪਾਅ
NEXT STORY