ਮੇਖ : ਕੋਈ ਵੀ ਨਵੀਂ ਕੋਸ਼ਿਸ਼ ਨਾ ਕਰਨਾ ਸਹੀ ਰਹੇਗਾ, ਕਿਉਂਕਿ ਉਲਝਣਾਂ-ਪੰਗਿਆਂ ਕਰਕੇ ਉਸ ਦੇ ਸਿਰੇ ਚੜ੍ਹਨ ਦੀ ਕੋਈ ਉਮੀਦ ਨਾ ਹੋਵੇਗੀ, ਧਨ ਹਾਨੀ ਦਾ ਡਰ।
ਬ੍ਰਿਖ : ਕੋਚਿੰਗ, ਟੀਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ, ਡਿਜ਼ਾਈਨਿੰਗ, ਪ੍ਰਿੰਟਿੰਗ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਿਥੁਨ : ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਅਫ਼ਸਰ ਵੀ ਸਾਫ਼ਟ-ਸੁਪੋਰਟਿਵ ਰੁਖ ਰੱਖਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਦੋਨੋਂ ਪਤੀ-ਪਤਨੀ ਇਕ ਦੂਜੇ ਨਾਲ ਨਾਰਾਜ਼ ਦਿਸਣਗੇ।
ਤੁਲਾ : ਦੁਸ਼ਮਣਾਂ ਦੀ ਵਧੀ ਹੋਈ ਉਛਲ-ਕੂਦ ਅਤੇ ਸਰਗਰਮੀਆਂ ਕਰਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਮਨ ਵੀ ਉਦਾਸ-ਪ੍ਰੇਸ਼ਾਨ-ਡਿਸਟਰਬ ਰਹੇਗਾ।
ਬ੍ਰਿਸ਼ਚਕ : ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ, ਭੱਜਦੌੜ ਕਰਨ ’ਤੇ ਆਪ ਦੀਆਂ ਕੋਸ਼ਿਸ਼ਾਂ ਵੀ ਸਿਰੇ ਚੜ੍ਹਣਗੀਆਂ ਪਰ ਸੋਚ ਵਿਚਾਰ ’ਚ ਨੈਗੇਟਿਵਿਟੀ ਵਧੇਗੀ।
ਧਨ : ਕਿਸੇ ਵੀ ਅਦਾਲਤੀ ਕੰਮ ਨੂੰ ਹਲਕੇ ਯਤਨਾਂ ਨਾਲ ਨਾ ਕਰੋ, ਕਿਉਂਕਿ ਸਿਤਾਰਾ ਮੁਸ਼ਕਿਲਾਂ ਨੂੰ ਵਧਾਉਣ ਅਤੇ ਮਨ ਨੂੰ ਡਿਸਟਰਬ ਰੱਖਣ ਵਾਲਾ ਹੈ।
ਮਕਰ : ਹਲਕੀ ਨੇਚਰ ਅਤੇ ਸੋਚ ਵਾਲੇ ਸਾਥੀ ਆਪ ਨੂੰ ਪ੍ਰੇਸ਼ਾਨ ਰੱਖ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਨੇੜਤਾ ਨਹੀਂ ਰੱਖਣੀ ਸਹੀ ਰਹੇਗੀ।
ਕੁੰਭ : ਬੇਸ਼ੱਕ ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ ਹੈ ਤਾਂ ਵੀ ਕੰਮਕਾਜੀ ਕੰਮਾਂ ਵੱਲ ਜ਼ਿਆਦਾ ਧਿਆਨ ਦੇਣ ਦੀ ਜ਼ਰੂਰਤ ਹੋਵੇਗੀ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜ਼ੋਰ ਲਗਾਉਣ ’ਤੇ ਸਫ਼ਲਤਾ ਮਿਲੇਗੀ ਪਰ ਮਨ ਗ਼ਲਤ ਕੰਮਾਂ ਵੱਲ ਭਟਕ ਸਕਦਾ ਹੈ, ਸੁਭਾਅ ’ਚ ਵੀ ਗੁੱਸਾ ਰਹੇਗਾ।
16 ਅਕਤੂਬਰ 2024, ਬੁੱਧਵਾਰ
ਅੱਸੂ ਸੁਦੀ ਤਿੱਥੀ ਚੌਦਸ (ਰਾਤ 8.49 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 24 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 13, ਸੂਰਜ ਉਦੇ ਸਵੇਰੇ 6.35 ਵਜੇ, ਸੂਰਜ ਅਸਤ ਸ਼ਾਮ 5.51 ਵਜੇ (ਜਲੰਧਰ ਟਾਈਮ), ਨਕਸ਼ੱਤਰ: ਉਤਰਾ ਭਾਦਰਪਦ (ਸ਼ਾਮ 7.18 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਧਰੁਵ (ਸਵੇਰੇ 10.09 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੰਚਕ ਲੱਗੀ ਰਹੇਗੀ ਪੂਰਾ ਦਿਨ ਰਾਤ, ਭਦਰਾ ਸ਼ੁਰੂ ਹੋਵੇਗੀ (ਰਾਤ 8.41 ’ਤੇ), ਸ਼ਾਮ 7.18 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨੂੰ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਰਦ ਪੁੰਨਿਆ, ਮਹਾਰਸ (ਬ੍ਰਜ ਭੂਮੀ), ਕੋਜਾਗਰ ਵਰਤ (ਲਕਸ਼ਮੀ ਇੰਦਰ ਪੂਜਾ), ਵਾਰਾਹ ਚੌਦਸ, ਮੇਲਾ ਸ਼ਾਕੰਭਰੀ, ਵਰਲਡ ਫੂਡ ਡੇਅ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦਾ ਸਾਥ ਦੇਵੇਗੀ ਸਫ਼ਲਤਾ, ਕੰਨਿਆ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਅਸ਼ਾਂਤ
NEXT STORY