ਮੇਖ : ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ਸਹੀ ਨਤੀਜਾ ਦੇਵੇਗੀ, ਧਾਰਮਿਕ-ਸਮਾਜਿਕ ਕੰਮਾਂ ’ਚ ਰੁਚੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਇਫੈਕਟਿਵ ਰਹੋਗੇ।
ਬ੍ਰਿਖ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਮਾਣ-ਯਸ਼ ਦੀ ਪ੍ਰਾਪਤੀ, ਸਰਕਾਰੀ ਕੰਮ ’ਚ ਵੀ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ।
ਮਿਥੁਨ : ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਕੰਮਕਾਜੀ ਭੱਜ-ਦੌੜ, ਵਿਅਸਤਤਾ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਸਿਤਾਰਾ ਧਨ ਲਾਭ ਲਈ ਬਿਹਤਰ, ਯਤਨ ਕਰਨ ’ਤੇ ਕੰਮਕਾਜੀ ਕੰਮਾਂ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਸ਼ਤਰੂ ਨੁਕਸਾਨ ਨਾ ਪਹੁੰਚਾ ਸਕੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕੰਨਿਆ : ਖਰਚਿਆਂ ਕਰਕੇ ਅਰਥ ਦਸ਼ਾ ਤੰਗ ਰਹੇਗੀ ਅਤੇ ਲਿਖਣ-ਪੜ੍ਹਣ ਦੇ ਕੰਮਾਂ ’ਚ ਪੂਰੀ ਅਹਿਤਿਆਤ ਵਰਤਣੀ ਚਾਹੀਦੀ ਹੈ, ਮਨ ਵੀ ਟੈਂਸ ਜਿਹਾ ਰਹੇਗਾ।
ਤੁਲਾ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਭੱਜ-ਦੌੜ ਕਰਨ ’ਤੇ ਕਾਰੋਬਾਰੀ ਟੂਰਿੰਗ-ਪਲਾਨਿੰਗ, ਪ੍ਰੋਗਰਾਮਿੰਗ ਫਰੂਟਫੁਲ ਰਹੇਗੀ।
ਬ੍ਰਿਸ਼ਚਕ : ਕਿਸੇ ਅਫਸਰ ਦੇ ਸਾਫਟ ਰੁਖ ਕਰਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਹੱਲ ਹੋ ਸਕਦੀ ਹੈ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਧਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਮਿੱਤਰ ਅਤੇ ਕੰਮਕਾਜੀ ਸਾਥੀ ਸਹਿਯੋਗ ਦੇਣਗੇ।
ਮਕਰ : ਪੇਟ ਦਾ ਧਿਆਨ ਰੱਖਣਾ ਸਹੀ ਰਹੇਗਾ, ਗਲੇ ’ਚ ਖਰਾਬੀ ਦਾ ਡਰ, ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਕੁੰਭ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਪਰਿਵਾਰਕ ਸਬੰਧਾਂ ’ਚ ਪੈਠ-ਧਾਕ ਬਣੀ ਰਹਿ ਸਕਦੀ ਹੈ।
ਮੀਨ : ਟੈਂਸ, ਪ੍ਰੇਸ਼ਾਨ, ਡਾਂਵਾਡੋਲ ਮਨ ਸਥਿਤੀ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।
28 ਅਕਤੂਬਰ 2024, ਸੋਮਵਾਰ
ਕੱਤਕ ਵਦੀ ਤਿੱਥੀ ਇਕਾਦਸ਼ੀ (ਸਵੇਰੇ 7.51 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 6 (ਕੱਤਕ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 24, ਸੂਰਜ ਉਦੇ ਸਵੇਰੇ 6.44 ਵਜੇ, ਸੂਰਜ ਅਸਤ ਸ਼ਾਮ 5.38 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਬਾਅਦ ਦੁਪਹਿਰ 3.24 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਬ੍ਰਹਮ (ਸਵੇਰੇ 6.47 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਸਿੰਘ ਰਾਸ਼ੀ ’ਤੇ (ਰਾਤ 10.11 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰਮਾ ਇਕਾਦਸ਼ੀ ਵਰਤ, ਗੋਵਤਸ ਦੁਆਦਸ਼ੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰ 'ਚ ਲਾਭ ਵਾਲਾ, ਮਕਰ ਰਾਸ਼ੀ ਵਾਲੇ ਸਿਹਤ ਦਾ ਰੱਖਣ ਧਿਆਨ
NEXT STORY