ਮੇਖ : ਸਿਤਾਰਾ ਸਿਹਤ ’ਚ ਗੜਬੜੀ ਰੱਖਣ ਵਾਲਾ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਜ਼ਰੂਰੀ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਖ : ਵਪਾਰ ਕੰਮਕਾਜੀ ਦਸ਼ਾ ਠੀਕ, ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰਨਾ ਸਹੀ ਰਹੇਗਾ, ਫੈਮਿਲੀ ਫ੍ਰੰਟ ’ਤੇ ਵੀ ਤਣਾਤਣੀ-ਖਿਚਾਤਣੀ ਰਹੇਗੀ।
ਮਿਥੁਨ : ਵਿਰੋਧੀ ਨਾ ਤਾਂ ਕਿਸੇ ਦਾ ਲਿਹਾਜ਼ ਕਰਨਗੇ ਅਤੇ ਨਾ ਤਾਂ ਦੂਜਿਆਂ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਜ਼ ਆਉਣਗੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕਰਕ : ਸੰਤਾਨ ਦੇ ਰੁਖ ’ਚ ਅਸਹਿਯੋਗ ਰਹੇਗਾ, ਉਸ ਨਾਲ ਤਾਲਮੇਲ ’ਚ ਵੀ ਸਾਫ ਕਮੀ ਦਿਸੇਗੀ ਪਰ ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।
ਸਿੰਘ : ਕੋਰਟ ਕਚਹਿਰੀ ਦੇ ਕਿਸੇ ਕੰਮ ’ਚ ਵਿਗਾੜ ਪੈਦਾ ਹੋਣ ਦੀ ਆਸ, ਇਸ ਲਈ ਜਿਹੜਾ ਵੀ ਯਤਨ ਕਰੋ ਪੂਰਾ ਜ਼ੋਰ ਲਗਾ ਕੇ ਕਰੋ, ਅਨਮੰਨੇ ਮਨ ਨਾਲ ਕੁੁਝ ਨਾ ਕਰੋ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕ ਨੁਕਸਾਨ ਪਹੁੰਚਾਉਣ ਅਤੇ ਪ੍ਰੇਸ਼ਾਨ ਕਰਨ ਤੋਂ ਬਾਜ਼ ਨਾ ਆਉਣਗੇ ਪਰ ਕੰਮਕਾਜੀ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਤੁਲਾ : ਕਿਉਂਕਿ ਕਾਰੋਬਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਕਾਰੋਬਾਰੀ ਕੰਮਾਂ ਨੂੰ ਬੇ-ਧਿਆਨੀ ਨਾਲ ਨਾ ਨਿਪਟਾਓ, ਕਾਰੋਬਾਰੀ ਟੂਰ ਵੀ ਟਾਲ ਦਿਓ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਬੇ-ਧਿਆਨੀ ਨਾਲ ਕੋਈ ਯਤਨ ਨਾ ਕਰੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹਿ ਸਕਦਾ ਹੈ।
ਧਨ : ਸਿਤਾਰਾ ਉਲਝਣਾਂ ਅਤੇ ਕਿਸੇ ਬਣੇ-ਬਣਾਏ ਕੰਮ ਨੂੰ ਵਿਗਾੜਣ ਵਾਲਾ, ਸਫਰ ਵੀ ਨੁਕਸਾਨ ਦੇਣ ਵਾਲਾ ਹੋ ਸਕਦਾ ਹੈ।
ਮਕਰ : ਮਿੱਟੀ-ਰੇਤਾ-ਬਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਬਿਹਤਰ ਰਹੇਗੀ, ਇੱਜ਼ਤ ਮਿਲੇਗੀ।
ਕੁੰਭ : ਕਿਸੇ ਸਰਕਾਰੀ ਕੰਮ ਨੂੰ ਨਿਪਟਾਉਣ ਲਈ ਆਪ ਨੂੰ ਜ਼ਿਆਦਾ ਜ਼ੋਰ ਲਗਾਉਣਾ ਪੈ ਸਕਦਾ ਹੈ, ਮਾਣ-ਸਨਮਾਨ ਨੂੰ ਵੀ ਠੇਸ ਲੱਗਣ ਦਾ ਡਰ।
ਮੀਨ : ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਘਟ ਲੱਗੇਗਾ ।
3 ਨਵੰਬਰ 2024, ਐਤਵਾਰ
ਕੱਤਕ ਵਦੀ ਤਿਥੀ ਦੂਜ (ਰਾਤ 10.06 ਤੱਕ) ਅਤੇ ਮਗਰੋਂ ਤਿਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 12 (ਕੱਤਕ), ਹਿਜਰੀ ਸਾਲ 1446, ਮਹੀਨਾ: ਰਬਿ ਉਲਸਾਨੀ, ਤਰੀਕ : 30, ਸੂਰਜ ਉਦੇ ਸਵੇਰੇ 6.49 ਵਜੇ, ਸੂਰਜ ਅਸਤ ਸ਼ਾਮ 5.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਪੂਰਾ ਦਿਨ ਰਾਤ), ਯੋਗ : ਸ਼ੌਭਾਗਿਯ (ਪੁਰਵ ਦੁਪਹਿਰ 11.39 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ, ਭਾਈ ਦੂਜ, ਟਿੱਕਾ, ਯਮ ਦੂਜ, ਵਿਸ਼ਵਕਰਮਾ ਪੂਜਨ
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਦੀ ਭੱਜਦੌੜ ਦੇਵੇਗੀ ਚੰਗੀ ਰਿਟਰਨ, ਬ੍ਰਿਸ਼ਚਕ ਰਾਸ਼ੀ ਵਾਲਿਆਂ ਨੂੰ ਹੋ ਸਕਦੈ ਨੁਕਸਾਨ
NEXT STORY