ਮੇਖ : ਪੇਟ ਅਤੇ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਚਾਹੀਦਾ ਹੈ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।
ਬ੍ਰਿਖ : ਕਾਰੋਬਾਰੀ ਦਸ਼ਾ ਚੰਗੀ, ਜਿਹੜਾ ਵੀ ਯਤਨ ਕਰੋ, ਪੂਰਾ ਜ਼ੋਰ ਲਗਾ ਕੇ ਕਰੋ, ਦੋਵੇਂ ਪਤੀ-ਪਤਨੀ ਕਿਸੇ ਨਾ ਕਿਸੇ ਕਾਰਨ ਇਕ-ਦੂਜੇ ਨਾਲ ਨਾਰਾਜ਼ ਦਿਸਣਗੇ।
ਮਿਥੁਨ : ਹਲਕੀ ਨੇਚਰ ਅਤੇ ਸੋਚ ਵਾਲੇ ਦੁਸ਼ਮਣਾਂ ’ਤੇ ਨਾ ਤਾਂ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਕਰਕ : ਧਾਰਮਿਕ ਕੰਮਾਂ ’ਚ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ, ਅਰਥ ਦਸ਼ਾ ਠੀਕ-ਠਾਕ ਰਹੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਸਿੰਘ : ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਜਾਇਦਾਦੀ ਕੰਮਾਂ ਨਾਲ ਜੁੜੀ ਕੋਈ ਕੋਸ਼ਿਸ਼ ਕਮਜ਼ੋਰ ਮਨ ਨਾਲ ਨਾ ਕਰੋ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਕੰਨਿਆ : ਕੰਮਕਾਜੀ ਸਾਥੀ ਅਤੇ ਸੱਜਣ-ਮਿੱਤਰ, ਅਣਮੰਨੇ ਮਨ ਨਾਲ, ਆਪ ਨਾਲ ਤਾਲਮੇਲ ਰਖਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਤੁਲਾ : ਅਰਥ ਦਸ਼ਾ ਕਮਜ਼ੋਰ, ਇਸ ਲਈ ਨਾ ਤਾਂ ਕੋਈ ਕੰਮਕਾਜੀ ਕੰਮ ਅਣਮੰਨੇ ਮਨ ਨਾਲ ਕਰੋ ਅਤੇ ਨਾ ਹੀ ਕਾਰੋਬਾਰੀ ਟੂਰਿੰਗ ਕਰੋ, ਧਨ ਹਾਨੀ ਦਾ ਵੀ ਡਰ।
ਬ੍ਰਿਸ਼ਚਕ : ਕੰਮਕਾਜੀ ਦਸ਼ਾ ਸੰਤੋਖਜਨਕ ਪਰ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਵੀ ਕਾਬੂ ਰੱਖੋ, ਮਨ ਅਤੇ ਸੋਚ ’ਤੇ ਨੈਗੇਟਿਵਿਟੀ ਪ੍ਰਭਾਵੀ ਰਹੇਗੀ।
ਧਨ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਦੇ ਕੰਮ ਵੀ ਅਹਿਤਿਆਤ ਨਾਲ ਕਰੋ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਮਕਰ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਉਂਝ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰਕੇ ਕਿਸੇ ਨਾ ਕਿਸੇ ਰੁਕਾਵਟ, ਮੁਸ਼ਕਲ, ਸਮੱਸਿਆ ਨਾਲ ਨਿਪਟਣਾ ਪੈ ਸਕਦਾ ਹੈ।
ਮੀਨ : ਸਮਾਂ ਉਲਝਣਾਂ, ਰੁਕਾਵਟਾਂ, ਮੁਸ਼ਕਲਾਂ ਵਾਲਾ, ਮਨ ਅਤੇ ਸੋਚ ’ਤੇ ਨੈਗੇਟਿਵਿਟੀ ਪ੍ਰਭਾਵੀ ਰਹਿ ਸਕਦੀ ਹੈ, ਬੁੱਧੀ ਗਲਤ ਕੰਮਾਂ ਵੱਲ ਭਟਕਦੀ ਰਹਿ ਸਕਦੀ ਹੈ।
4 ਨਵੰਬਰ 2024, ਸੋਮਵਾਰ
ਕੱਤਕ ਸੁਦੀ ਤਿਥੀ ਤੀਜ (ਰਾਤ 11.25 ਤੱਕ) ਅਤੇ ਮਗਰੋਂ ਤਿਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 13 (ਕੱਤਕ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅਵੱਲ, ਤਰੀਕ : 1, ਸੂਰਜ ਉਦੇ ਸਵੇਰੇ 6.50 ਵਜੇ, ਸੂਰਜ ਅਸਤ ਸ਼ਾਮ 5.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਸਵੇਰੇ 8.04 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਸ਼ੋਭਨ (ਪੂਰਵ ਦੁਪਹਿਰ 11.43 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 8.04 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਜਮਾਦਿ ਉਲ ਅਵੱਲ (ਮੁਸਲਿਮ) ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਸ ਰਾਸ਼ੀ ਵਾਲਿਆਂ ਲਈ ਸਾਲ 2025 ਲਿਆਵੇਗਾ ਚੰਗੇ ਦਿਨ, ਬਦਲਣ ਵਾਲੀ ਹੈ ਕਿਸਮਤ!
NEXT STORY